
ਕਾਂਗਰਸ ਵਿਚ ਹਰ ਮੈਂਬਰ ਪਰਿਵਾਰ ਬਾਰੇ ਸੋਚਦਾ ਹੈ
Gurpreet Singh GP to join AAP news In Punjabi: ਚੰਡੀਗੜ੍ਹ - ਫ਼ਤਹਿਗੜ੍ਹ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਗੁਰਪ੍ਰੀਤ ਜੀਪੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਆਪ ਦਾ ਪੱਲਾ ਫੜਿਆ। ਚੰਡੀਗੜ੍ਹ ਵਿਚ ਸੀਐਮ ਭਗਵੰਤ ਮਾਨ ਨੇ ਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।
ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਜੀ.ਪੀ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨ ਨਹੀਂ ਹੈ। ਕਾਂਗਰਸ ਦਾ ਹਰ ਆਗੂ ਪਰਿਵਾਰ ਬਾਰੇ ਸੋਚਦਾ ਹੈ। ਗੁਰਪ੍ਰੀਤ ਸਿੰਘ ਜੀਪੀ ਮੁਹਾਲੀ ਦੇ ਰਹਿਣ ਵਾਲੇ ਹਨ। ਉਨ੍ਹਾਂ ਨੂੰ 2017 ਵਿਚ ਬੱਸੀ ਪਠਾਣਾਂ ਤੋਂ ਕਾਂਗਰਸ ਨੇ ਟਿਕਟ ਦਿੱਤੀ ਸੀ ਅਤੇ ਜੀਪੀ ਨੇ 'ਆਪ' ਦੇ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ ਪਰ 2022 'ਚ ਉਹ 'ਆਪ' ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ।
ਗੁਰਪ੍ਰੀਤ ਸਿੰਘ ਜੀਪੀ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਤੋਂ ਜ਼ਿਆਦਾ ਨਾਰਾਜ਼ ਹਨ ਕਿਉਂਕਿ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਵੀ ਬੱਸੀ ਪਠਾਣਾਂ ਤੋਂ ਕਾਂਗਰਸ ਦੀ ਟਿਕਟ ਮੰਗਦੇ ਸਨ। ਉਸ ਸਮੇਂ ਜੀ.ਪੀ ਨੇ ਬੜੀ ਮੁਸ਼ਕਲ ਨਾਲ ਟਿਕਟ ਹਾਸਲ ਕੀਤੀ ਸੀ। ਉਦੋਂ ਚੰਨੀ ਦੇ ਭਰਾ ਨੇ ਆਜ਼ਾਦ ਚੋਣ ਲੜੀ ਸੀ। ਜੀਪੀ ਆਪਣੀ ਹਾਰ ਲਈ ਚੰਨੀ ਦੇ ਭਰਾ ਨੂੰ ਵੀ ਜ਼ਿੰਮੇਵਾਰ ਠਹਿਰਾ ਰਹੇ ਹਨ। ਪਾਰਟੀ ਹਾਈਕਮਾਂਡ ਨੇ ਚੰਨੀ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਜੀਪੀ ਨਾਰਾਜ਼ ਹਨ।
(For more Punjabi news apart from Gurpreet Singh GP to join AAP News In Punjabi, stay tuned to Rozana Spokesman)