Lok Sabha Election 2024: ਕੀ ਇਸ ਵਾਰ ਕੇਂਦਰੀ ਸੁਰੱਖਿਆ ਬਲਾਂ ਦੀ ਨਿਗਰਾਨੀ ਹੇਠ ਹੋਣਗੀਆਂ ਪੰਜਾਬ ਦੀਆਂ ਲੋਕ ਸਭਾ ਚੋਣਾਂ?
Published : Mar 9, 2024, 11:43 am IST
Updated : Mar 9, 2024, 11:43 am IST
SHARE ARTICLE
 25 Companies of Central Forces Deployed in Punjab ahead of Lok Sabha Election 2024:
25 Companies of Central Forces Deployed in Punjab ahead of Lok Sabha Election 2024:

ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹੁੰਚਣ ਕਾਰਨ ਉਠਣ ਲੱਗੇ ਸਵਾਲ

Lok Sabha Election 2024/ ਚੰਡੀਗੜ੍ਹ :  ਹਾਲੇ ਲੋਕ ਸਭਾ ਚੋਣਾਂ ਦਾ ਐਲਾਨ ਵੀ ਨਹੀਂ ਹੋਇਆ ਪਰ ਪੰਜਾਬ ’ਚ ਕੇਂਦਰੀ ਸੁਰੱਖਿਆ ਬਲਾਂ ਨੇ ਦਸਤਕ ਦੇ ਦਿਤੀ ਹੈ। ਇਸ ਨਾਲ ਸਿਆਸੀ ਹਲਕਿਆਂ ’ਚ ਕਈ ਸਵਾਲ ਉਠ ਰਹੇ ਹਨ। ਇਕ ਸਵਾਲ ਇਹ ਉਠ ਰਿਹਾ ਹੈ ਕਿ ਕੀ ਇਸ ਵਾਰ ਪੰਜਾਬ ’ਚ ਚੋਣਾਂ ਕੇਂਦਰੀ ਸੁਰੱਖਿਆ ਬਲਾਂ ਦੀ ਨਿਗਰਾਨੀ ਹੇਠ ਹੀ ਹੋਣਗੀਆਂ?

ਇਕ ਚਰਚਾ ਇਹ ਵੀ ਹੈ ਕਿ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਚੋਣ ਮੁਹਿੰਮ ਦੌਰਾਨ ਭਾਜਪਾ ਆਗੂਆਂ ਦੇ ਪਿੰਡਾਂ ਤੇ ਕਸਬਿਆਂ ’ਚ ਹੋਣ ਵਾਲੇ ਸੰਭਾਵੀ ਵਿਰੋਧ ਦੀ ਸਥਿਤੀ ਨੂੰ ਦੇਖਦਿਆਂ ਕੇਂਦਰੀ ਬਲ ਪਹਿਲਾਂ ਹੀ ਪੰਜਾਬ ਭੇਜ ਦਿਤੇ ਹਨ। ਇਸ ਦਾ ਮਕਸਦ ਭਾਜਪਾ ਨੇਤਾਵਾਂ ਨੂੰ ਚੋਣ ਮੁਹਿੰਮ ’ਚ ਸੁਰੱਖਿਅਤ ਕਰਨਾ ਹੈ। ਆਮ ਤੌਰ ’ਤੇ ਜੇ ਕਿਸੇ ਸੂਬੇ ਦੀ ਨਾਜ਼ੁਕ ਸਥਿਤੀ ਹੋਵੇ ਤਾਂ ਵੀ ਕੇਂਦਰੀ ਫੋਰਸਾਂ ਚੋਣਾਂ ਦੇ ਐਲਾਨ ਬਾਅਦ ਹੀ ਆਉਂਦੀਆਂ ਹਨ। 

ਸਪੈਸ਼ਲ ਡੀਜੀਪੀ ਅਮਨ ਕਾਨੂੰਨ ਅਰਪਿਤ ਸ਼ੁਕਲਾ ਨੇ ਕੇਂਦਰੀ ਬਲਾਂ ਦੇ ਪੰਜਾਬ ਪਹੁੰਚਣ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ 2024 ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ 25 ਕੰਪਨੀਆਂ ਪੰਜਾਬ ਰਾਜ ਵਿਚ ਪਹੁੰਚ ਚੁਕੀਆਂ ਹਨ। ਇਨ੍ਹਾਂ 25 ਕੰਪਨੀਆਂ ਵਿਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ਼) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ਼) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਵਿਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿਚ ਦਬਦਬਾ ਬਣਾਉਣ ਲਈ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿਚ ਇਨ੍ਹਾਂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਾਅ ਲਈ ਹੋਰ ਬਲਾਂ ਨੂੰ ਤਾਇਨਾਤ ਕੀਤਾ ਜਾ ਸਕੇ। 

ਸਪੈਸ਼ਲ ਡੀਜੀਪੀ ਵਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਅਪਣੇ-ਅਪਣੇ ਅਧਿਕਾਰ ਖੇਤਰਾਂ ਵਿਚ ਸਮਾਜ ਵਿਰੋਧੀ ਅਨਸਰਾਂ ’ਤੇ ਬਾਜ ਅੱਖ ਰੱਖਣ ਅਤੇ ਆਮ ਲੋਕਾਂ ਵਿਚ ਵਿਸ਼ਵਾਸ ਪੈਦਾ ਕਰਨ ਲਈ ਫ਼ਲੈਗ ਮਾਰਚ ਕੱਢਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

(For more Punjabi news apart from 25 Companies of Central Forces Deployed in Punjab News IN Punjabi , stay tuned to Rozana Spokesman)

SHARE ARTICLE

ਏਜੰਸੀ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement