
Jalandhar News : ਅਸਤੀਫ਼ਾ ਦੇ ਕੇ ਸੋੜੀ ਸਿਆਸਤ ਤੋਂ ਉਪਰ ਉਠ ਕੇ ਸੰਗਤਾਂ ਨੂੰ ਕੁਰਬਾਨੀ, ਤਿਆਗ ਤੇ ਸਚਾਈ ਦਾ ਸਬੂਤ ਦਿੱਤਾ ਜਾਵੇ
Jalandhar News in Punjabi : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਅੰਤ੍ਰਿੰਗ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਹਿਬਾਨ ਨੂੰ ਅਹੁਦਿਆਂ ਤੋਂ ਫ਼ਾਰਗ ਕਰਨ ਸਬੰਧੀ ਅੱਜ ਗੁਰਪ੍ਰੀਤ ਸਿੰਘ ਖਾਲਸਾ ਸਾਬਕਾ ਮੈਂਬਰ ਪੀਏਸੀ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬੁਲਾ ਕੇ ਮੀਟਿੰਗ ਵਿੱਚ ਖ਼ੁਦ ਹਾਜ਼ਰ ਹੋ ਕੇ ਜਥੇਦਾਰ ਸਹਿਬਾਨ ਨੂੰ ਅਹੁਦਿਆਂ ਤੋਂ ਫ਼ਾਰਗ ਕਰਨ ਦਾ ਫੈਸਲਾ ਕਰਵਾਉਣ ਉਪਰੰਤ ਸੰਗਤਾਂ ਦੇ ਵੱਧ ਰਹੇ ਵਿਰੋਧ ਨੂੰ ਭਾਂਪਦਿਆਂ ਆਪਣੀ ਜ਼ੁਮੇਵਾਰੀ ਤੋਂ ਲਾਂਭੇ ਨਹੀਂ ਹੋ ਸਕਦੇ ਅਤੇ ਇਹ ਕਹਿਣਾ ਕਿ ਅੰਤ੍ਰਿੰਗ ਕਮੇਟੀ ਨੇ ਮੈਨੂੰ ਭਰੋਸੇ ਵਿੱਚ ਨਹੀਂ ਲਿਆ, ਕਹਿ ਕੇ ਸੰਗਤਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਅੰਤ੍ਰਿੰਗ ਕਮੇਟੀ ਨੇ ਤੁਹਾਨੂੰ ਭਰੋਸੇ ਵਿੱਚ ਨਹੀਂ ਲਿਆ ਸੀ ਤਾਂ ਤੁਸੀਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦਾ ਬਾਈਕਾਟ ਕਿਉਂ ਨਹੀਂ ਕੀਤਾ ਅਤੇ ਉਸੀ ਸਮੇਂ ਪ੍ਰੈਸ ਨੂੰ ਬਿਆਨ ਕਿਉਂ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਸੱਚੇ ਦਿਲੋਂ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਨਾਲ ਸਹਿਮਤ ਨਹੀਂ ਹੋ ਤਾਂ ਤੁਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਦੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤੁਰੰਤ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬੁਲਾ ਕੇ ਜਥੇਦਾਰ ਸਹਿਬਾਨ ਸਬੰਧੀ ਲਏ ਫੈਸਲੇ ਨੂੰ ਰੱਦ ਕਰਵਾਇਆ ਜਾਵੇ। ਜੇਕਰ ਨਹੀਂ ਤਾਂ ਮੁੱਖ ਸਕੱਤਰ ਸਮੇਤ ਹੋਰ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਸੋੜੀ ਸਿਆਸਤ ਤੋਂ ਉਪਰ ਉਠ ਕੇ ਕੁਰਬਾਨੀ, ਤਿਆਗ ਤੇ ਸਚਾਈ ਦਾ ਸਬੂਤ ਸੰਗਤਾਂ ਨੂੰ ਦਿੱਤਾ ਜਾਵੇ।
(For more news apart from By resigning, rise above petty politics and give proof of sacrifice, renunciation and truth Sangat News in Punjabi, stay tuned to Rozana Spokesman)