Punjab News : ਹੋਲੇ-ਮੁਹੱਲੇ ਦੌਰਾਨ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਮੁਕੰਮਲ ਪਾਬੰਦੀ

By : BALJINDERK

Published : Mar 9, 2025, 8:23 pm IST
Updated : Mar 9, 2025, 8:23 pm IST
SHARE ARTICLE
file photo
file photo

Punjab News : ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ

Punjab News in Punjabi : 10 ਮਾਰਚ ਤੋਂ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸ਼ਰਧਾਲੂਆਂ ਨੂੰ ਬਚਾਉਣ ਲਈ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ, ਰੂਪਨਗਰ ਗੁਲਨੀਤ ਸਿੰਘ ਖੁਰਾਣਾ ਦੱਸਿਆ ਕੀ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਆਪਣੇ-ਆਪਣੇ ਜ਼ਿਲ੍ਹਿਆਂ/ਯੂਨਿਟਾਂ ਅਧੀਨ ਪੈਂਦੇ ਪੁਲਿਸ ਸਟੇਸ਼ਨਾਂ ਦੇ ਮੁੱਖ ਅਫ਼ਸਰਾਂ ਅਤੇ ਇੰਚਾਰਜ ਟਰੈਫ਼ਿਕਾਂ ਰਾਂਹੀ ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਤੇ ਪੰਚਾਇਤਾਂ ਨੂੰ ਹਦਾਇਤ ਕੀਤਾ ਜਾਵੇ ਕਿ ਕੋਈ ਵੀ ਡਬਲ ਡੈਕਰ ਟਰੱਕ/ਵੀਹਕਲ, ਟ੍ਰੈਕਟਰ ਟਰਾਲੀਆਂ ਉੱਤੇ ਲੱਗੇ ਵੱਡੇ ਸਪੀਕਰ, ਮੋਟਰਸਾਇਕਲਾਂ ਉੱਤੇ ਪ੍ਰੈਸ਼ਰ ਹਾਰਨ ਅਤੇ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ਆਦਿ ਨੂੰ ਹੋਲੇ-ਮੁਹੱਲੇ ਦੌਰਾਨ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਆਉਣ ਤੋ ਰੋਕਿਆ ਜਾਵੇ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ‘ਤੇ ਵੀ ਕਾਰਵਾਈ ਕੀਤੀ ਜਾਵੇ ਅਤੇ ਮੌਕੇ ਉਤੇ ਹੀ ਵਾਹਨਾਂ ਤੋਂ ਅਵਾਜ ਪ੍ਰਦੂਸ਼ਣ ਕਰਨ ਵਾਲੇ ਸਪੀਕਰਾਂ ਨੂੰ ਉਤਾਰ ਕੇ ਅੱਗੇ ਭੇਜਿਆ ਜਾਵੇ। ਗੁਲਨੀਤ ਖੁਰਾਣਾ ਨੇ ਦੱਸਿਆ ਕਿ ਹੋਲੇ-ਮੁਹੱਲੇ ਮੇਲੇ ਦੌਰਾਨ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਨੂੰ ਰੋਕਣ ਲਈ ਇਹ ਫ਼ੈਸਲਾ ਲਿਆ ਗਿਆ ਹੈ ਕਿ ਮੇਲੇ ਦੌਰਾਨ ਕਿਸੇ ਵੀ ਸਪੀਕਰ ਵਾਲੇ ਡਬਲ ਡੈਕਰ ਟਰੱਕ/ਵਹੀਕਲ ਰੂਪਨਗਰ ਜ਼ਿਲ੍ਹੇ ਅੰਦਰ ਦਾਖਲ ਨਹੀ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਾਲ 2023 ਵਿਚ ਹੋਲਾ-ਮਹੱਲਾ ਦੌਰਾਨ ਇਕ ਸਿੱਖ ਨੌਜਵਾਨ ਦੀ ਮੌਤ ਹੋ ਗਈ ਸੀ ਜਿਸ ਦਾ ਕਾਰਨ ਕੇਵਲ ਟਰੈਕਟਰ ਲਾਊਡ ਸਪੀਕਰ ਸੀ, ਜਿਸ ਲਈ ਉਨ੍ਹਾਂ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਪੱਧਰ ਉੱਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

(For more news apart from Complete ban on use of speakers on tractors and trucks during Hola-Mohalla News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement