Nawanshahr News : ਜਥੇਦਾਰ ਸਾਹਿਬਾਨਾਂ ਨੂੰ ਘਿਨਾਉਣੇ ਦੋਸ਼ ਲਗਾ ਕੇ ਹਟਾਉਣਾ ਬੇਹੱਦ ਮੰਦਭਾਗਾ: ਗਿਆਨੀ ਹਰਪ੍ਰੀਤ ਸਿੰਘ

By : BALJINDERK

Published : Mar 9, 2025, 5:10 pm IST
Updated : Mar 9, 2025, 5:10 pm IST
SHARE ARTICLE
Giani Harpreet Singh
Giani Harpreet Singh

Nawanshahr News : ਕਿਹਾ- ਜਿੰਨਾ ਚਿਰ ਅਸੀਂ ਮੱਤਭੇਦ ਤਿਆਗ ਕੇ ਇੱਕਠੇ ਨਹੀਂ ਹੁੰਦੇ ਉਨ੍ਹਾਂ ਚਿਰ ਗੱਲ ਨਹੀਂ ਬਣਨੀ

Nawanshahr News in Punjabi : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਹੁਸੈਨਪੁਰ ਵਿੱਚ ਇੱਕ ਸਨਮਾਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇਸ ਦੌਰਾਨ ਉਨ੍ਹਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ‘‘ਜੋ ਢੰਗ ਤਰੀਕਾ ਜਥੇਦਾਰ ਸਾਹਿਬਾਨਾਂ ਨੂੰ ਘਿਨਾਉਣੇ ਦੋਸ਼ ਲਗਾ ਕੇ ਹਟਾਉਣ ਲਈ ਇਸਤੇਮਾਲ ਕੀਤਾ ਗਿਆ ਹੈ ਉਹ ਬੇਹੱਦ ਮੰਦਭਾਗਾ ਹੈ। ਉਸ ਨੇ ਤਖ਼ਤਾਂ ਦੀ ਮਾਣ ਮਰਿਆਦਾ ਨੂੰ ਢਾਹ ਲਗਾਈ ਹੈ। ਜਿਸ ਦਾ ਕਾਰਨ ਇਕੋ ਸੀ 2 ਦਸੰਬਰ ਦਾ ਹੁਕਮਨਾਮਾ ਸੀ। ਜਿਸ ਨੂੰ ਅਕਾਲੀ ਦਲ ਵਲੋਂ ਗ਼ਲਤ ਸਮਝਿਆ ਗਿਆ। 

ਜਿਹੜਾ ਸੁਹਿਰਦ ਸਿੱਖ ਹੈ ਜਾਂ ਅਕਾਲ ਤਖਤ ਦੀ ਮਾਣ ਮਰਿਆਦਾ ਨੂੰ ਸਮਝਦੇ ਹਨ ਉਹ ਸਾਰੇ ਇਸ ਫ਼ੈਸਲੇ ਨਾਲ ਦੁੱਖੀ ਹਨ। ਅਕਾਲ ਤਖਤ ਸਾਹਿਬ ਸਾਡਾ ਸਟੈਂਰਲ ਧੁਰਾ ਹੈ।  ਇਸ ਦੀ ਅਗਵਾਈ ’ਚ ਚੱਲ ਕੇ ਅਸੀਂ ਕਾਮਯਾਬ ਹੋ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਾਡੀਆਂ ਸਿੱਖ ਪੰਥ ਦੀਆਂ ਸੰਸਥਾਵਾਂ ਨੂੰ ਮਜ਼ਬੂਤ ਕਰਕੇ ਹੀ ਅਸੀਂ ਮਜ਼ਬੂਤ ਹੋ ਸਕਦੇ ਹਾਂ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿੰਨਾ ਚਿਰ ਅਸੀਂ ਮੱਤਭੇਦ ਤਿਆਗ ਕੇ ਇੱਕਠੇ ਨਹੀਂ ਹੁੰਦੇ ਉਨ੍ਹਾਂ ਚਿਰ ਗੱਲ ਨਹੀਂ ਬਣਨੀ। 

ਇਸ ਮੌਕੇ ਪ੍ਰੇਮ ਸਿੰਘ ਚੰਦੂ ਮਾਜਰਾ, ਸਾਬਕਾ ਸੰਸਦ ਮੈਂਬਰ, ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਚਰਨਜੀਤ ਸਿੰਘ ਬਰਾਰ, ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਬੰਗਾ ਮੋਹਨ ਲਾਲ ਹਾਜ਼ਰ ਸਨ। ਇਸ ਮੌਕੇ ਕਈ ਬੁਲਾਰਿਆਂ ਨੇ ਇਕੱਠ ਵਿੱਚ ਆਏ ਲੋਕਾਂ ਨੂੰ ਸੰਬੋਧਨ ਕੀਤਾ।

(For more news apart from It is extremely unfortunate to remove Jathedars on basis of heinous allegations: Giani Harpreet Singh News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement