Punjab News : ਮਾਈਨਿੰਗ ਵਿਭਾਗ ਵਲੋਂ ਨਾਭਾ ’ਚ ਵੱਡੀ ਕਾਰਵਾਈ, ਵੱਡੇ ਪੱਧਰ ਮਿੱਟੀ ਤੇ ਰੇਤਾ ਕੀਤਾ ਜਮ੍ਹਾਂ 
Published : Mar 9, 2025, 2:26 pm IST
Updated : Mar 9, 2025, 2:26 pm IST
SHARE ARTICLE
Mining department conducts major operation in Nabha, deposits large amount of soil and sand News in Punjabi
Mining department conducts major operation in Nabha, deposits large amount of soil and sand News in Punjabi

Punjab News : ਪੁਲਿਸ ਨੇ ਦੋ ਟਿੱਪਰ ਅਤੇ ਇਕ ਜੇ.ਸੀ.ਬੀ ਮਸ਼ੀਨ ਕੀਤੀ ਜ਼ਬਤ 

Mining department conducts major operation in Nabha, deposits large amount of soil and sand News in Punjabi : ਪੰਜਾਬ ਸਰਕਾਰ ਸੂਬੇ ਦੇ ਵਿਚ ਵੱਧ ਰਹੀ ਨਾਜਾਇਜ਼ ਮਾਈਨਿੰਗ ਨੂੰ ਠੱਲ ਪਾਉਣ ਲਈ ਲਗਾਤਾਰ ਸਖ਼ਤੀ ਵਰਤ ਰਹੀ ਹੈ ਪਰ ਫਿਰ ਵੀ ਮਾਈਨਿੰਗ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ, ਇਸੇ ਕੜੀ ਤਹਿਤ ਮਾਈਨਿੰਗ ਵਿਭਾਗ ਅਤੇ ਪੁਲਿਸ ਵਲੋਂ ਨਾਭਾ ਬਲਾਕ ਦੇ ਪਿੰਡ ਢੀਗੀ ਨਜ਼ਦੀਕ ਮਾਈਨਿੰਗ ਮਾਫ਼ੀਆ ਵਲੋਂ ਨਾਜਾਇਜ਼ ਤੌਰ ’ਤੇ ਮਾਈਨਿੰਗ ਕਰ ਕੇ ਖੇਤ ਵਿਚ ਬਹੁਤ ਵੱਡਾ ਡੰਪ ਬਣਾਉਣ ਦੇ ਇਲਜ਼ਾਮ ਲੱਗੇ ਹਨ। 

ਮਾਈਨਿੰਗ ਮਾਫੀਆ ਵਲੋਂ ਵੱਡੇ ਪੱਧਰ 'ਤੇ ਚੋਰੀ ਦੀ ਮਿੱਟੀ ਅਤੇ ਰੇਤਾ ਜਮ੍ਹਾਂ ਕਰ ਲਿਆ। ਮੌਕੇ 'ਤੇ ਪੁਲਿਸ ਨੇ ਦੋ ਟਿੱਪਰ ਅਤੇ ਇਕ ਜੇ.ਸੀ.ਬੀ ਮਸ਼ੀਨ ਜ਼ਬਤ ਕਰ ਲਈ ਹੈ। ਜਿਸ ਤਹਿਤ ਪੁਲਿਸ ਨੇ ਖੇਤ ਦੇ ਮਾਲਕ ਦੇ ਵਿਰੁਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰਨ ਦੀ ਗੱਲ ਕਹੀ ਹੈ। ਜਦੋਂ ਇਸ ਬਾਬਤ ਮਾਈਨਿੰਗ ਕਰਨ ਵਾਲੇ ਵਿਅਕਤੀ ਨਾਲ ਗੱਲਬਾਤ ਕੀਤੀ ਤਾਂ ਉਹ ਕੋਈ ਤਸੱਲੀ ਬਖ਼ਸ਼ ਜਵਾਬ ਦੇਣ ਵਿਚ ਅਸਮਰਥ ਹੀ ਦਿਖਾਈ ਦਿਤੇ। ਉਨ੍ਹਾਂ ਕੋਲ ਇਸ ਦੀ ਕੋਈ ਮਨਜ਼ੂਰੀ ਨਹੀਂ ਸੀ।

ਪੰਜਾਬ ਸਰਕਾਰ ਭਾਵੇਂ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਦੇ ਲੱਖਾਂ ਦਾਅਵੇ ਕਰ ਰਹੀ ਹੈ। ਪਰ ਫਿਰ ਵੀ ਮਾਈਨਿੰਗ ਮਾਫੀਆ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਨਾਜਾਇਜ਼ ਮਾਈਨਿੰਗ ਕਰਨ ਤੋਂ ਪਿੱਛੇ ਨਹੀਂ ਹਟ ਰਿਹਾ। ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਨਾਭਾ ਬਲਾਕ ਦੇ ਪਿੰਡ ਢੀਗੀ ਵਿਖੇ ਜਿੱਥੇ ਮਾਈਨਿੰਗ ਮਾਫੀਆ ਵੱਲੋਂ ਸਰਕਾਰੀ ਥਾਂ ਤੋਂ ਮਿੱਟੀ ਅਤੇ ਰੇਤਾ ਚੋਰੀ ਕਰ ਕੇ ਅਪਣੀ ਜ਼ਮੀਨ ਵਿਚ ਹੀ ਡੰਪ ਬਣਾਉਣ ਦੇ ਦੋਸ਼ ਲੱਗੇ ਹਨ। 

ਜਦੋਂ ਮਾਈਨਿੰਗ ਵਿਭਾਗ ਦੇ ਇੰਸਪੈਕਟਰ ਅਭਿਮਾਨਿਕ ਬਿਰਦੀ ਵੱਲੋਂ ਛਾਪਾ ਮਾਰਿਆ ਗਿਆ ਤਾਂ ਉਹ ਵੀ ਵੇਖ ਕੇ ਹੱਕੇ ਬੱਕੇ ਰਹਿ ਗਏ ਕਿਉਂਕਿ ਵੱਡੇ ਪੱਧਰ ’ਤੇ ਖੇਤ ਵਿਚ ਮਿੱਟੀ ਅਤੇ ਵੱਡੇ ਪੱਧਰ ਤੇ ਰੇਤਾ ਡੰਪ ਕੀਤਾ ਗਿਆ ਸੀ। ਜਦੋਂ ਉਨ੍ਹਾਂ ਨੂੰ ਮਿੱਟੀ ਅਤੇ ਰੇਤੇ ਬਾਰੇ ਪੁੱਛਿਆ ਗਿਆ ਤਾਂ ਉਹ ਕਿਸੇ ਵੀ ਤਰ੍ਹਾਂ ਦੀ ਮਨਜ਼ੂਰੀ ਵਿਖਾਉਣ ਵਿਚ ਅਸਫ਼ਲ ਵਿਖਾਈ ਦਿੱਤੇ। 

ਮੌਕੇ ’ਤੇ ਪੁਲਿਸ ਦੀ ਮਦਦ ਨਾਲ ਮਸ਼ੀਨਰੀ ਨੂੰ ਕਬਜ਼ੇ ਵਿੱਚ ਲੈ ਕੇ ਮਾਈਨਿੰਗ ਵਿਭਾਗ ਵਲੋਂ ਫੌਰੀ ਤੌਰ ’ਤੇ ਉਨ੍ਹਾਂ ਉੱਪਰ ਸਖ਼ਤ ਕਾਰਵਾਈ ਦੇ ਪੁਲਿਸ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਨਾਭਾ ਥਾਣਾ ਸਦਰ ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਸਮਰਾਉ ਵਲੋਂ ਮੌਕੇ ’ਤੇ ਮਸ਼ੀਨਰੀ ਨੂੰ ਅਪਣੇ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰ ਦਿਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement