ਰਾਸ਼ਟਰਪਤੀ ਦਰੌਪਦੀ ਮੁਰਮੂ 10 ਤੋਂ 12 ਮਾਰਚ ਤਕ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕਰਨਗੇ
Published : Mar 9, 2025, 9:12 pm IST
Updated : Mar 9, 2025, 9:12 pm IST
SHARE ARTICLE
President Draupadi Murmu
President Draupadi Murmu

ਗੁਰੂ ਜੰਭੇਸ਼ਵਰ ਯੂਨੀਵਰਸਿਟੀ ਆਫ਼ ਸਾਇੰਸ ਐਂਡ ਟੈਕਨੋਲੋਜੀ ਹਿਸਾਰ, ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਅਤੇ ਪੰਜਾਬ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ

ਨਵੀਂ ਦਿੱਲੀ : ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ 10 ਤੋਂ 12 ਮਾਰਚ, 2025 ਤਕ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕਰਨਗੇ। 10 ਮਾਰਚ ਨੂੰ ਰਾਸ਼ਟਰਪਤੀ ਗੁਰੂ ਜੰਭੇਸ਼ਵਰ ਯੂਨੀਵਰਸਿਟੀ ਆਫ਼ ਸਾਇੰਸ ਐਂਡ ਟੈਕਨੋਲੋਜੀ, ਹਿਸਾਰ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ। ਉਸੇ ਦਿਨ, ਉਹ ਬ੍ਰਹਮਾ ਕੁਮਾਰੀਜ਼, ਹਿਸਾਰ ਦੇ ਗੋਲਡਨ ਜੁਬਲੀ ਸਮਾਰੋਹ ਦੇ ਅਵਸਰ ‘ਤੇ ‘ਸਮੁੱਚੀ ਭਲਾਈ ਲਈ ਅਧਿਆਤਮਿਕ ਸਿੱਖਿਆ’ ਨਾਮਕ ਰਾਜ ਪੱਧਰੀ ਅਭਿਯਾਨ ਦੀ ਸ਼ੁਰੂਆਤ ਕਰਨਗੇ।

11 ਮਾਰਚ ਨੂੰ, ਰਾਸ਼ਟਰਪਤੀ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਅਤੇ ਏਮਸ, ਬਠਿੰਡਾ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ। ਉਸੇ ਸ਼ਾਮ, ਰਾਸ਼ਟਰਪਤੀ ਮੋਹਾਲੀ ਵਿਖੇ ਪੰਜਾਬ ਸਰਕਾਰ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਇਕ ਨਾਗਰਿਕ ਸਨਮਾਨ ਸਮਾਰੋਹ ਵਿੱਚ ਹਿੱਸਾ ਲੈਣਗੇ। 12 ਮਾਰਚ ਨੂੰ ਰਾਸ਼ਟਰਪਤੀ ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ।

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement