Ferozepur News : ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਵਿਰਕ ਵਲੋਂ ਅਕਾਲੀ ਦਲ ਬਾਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ 

By : BALJINDERK

Published : Mar 9, 2025, 7:08 pm IST
Updated : Mar 9, 2025, 7:08 pm IST
SHARE ARTICLE
ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਵਿਰਕ
ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਵਿਰਕ

Ferozepur News : ਕਿਹਾ -ਜਥੇਦਾਰਾਂ ਨੂੰ ਜ਼ਬਰੀ ਸੇਵਾ ਮੁਕਤ ਕਰਨਾ ਸਿੱਖ ਧਰਮ ਦੀ ਮਰਿਆਦਾ ਦਾ ਘਾਣ    

Ferozepur News in Punjabi : ਅਕਾਲੀਦਲ ਦੇ ਸੂਬਾ ਮੀਤ ਪ੍ਰਧਾਨ ਤੇ ਜਿਲ੍ਹਾ ਫਿਰੋਜ਼ਪੁਰ ਦੇ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਵਿਰਕ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਮਹਿੰਦਰ ਸਿੰਘ ਵਿਰਕ ਨੇ ਕਿਹਾਕਿ ਕੋਈ ਸਮਾਂ ਸੀ ਜਦ ਸ਼੍ਰੋਮਣੀ ਅਕਾਲੀ ਦਲ ਸਿੱਖ ਧਰਮ ਦੀ ਪੈਰਵਈ ਕਰਦੇ ਹੋਏ ਸਿੱਖਾਂ ਦੇ ਹੱਕ ਵਿਚ ਫੈਸਲੇ ਲੈਂਦਾ ਸੀ, ਪਰ ਹੁਣ ਬੀਤੇ ਦਿਨਾਂ ਤੋਂ ਸਿੱਖ ਧਰਮ ਦੀ ਸਿਰਮੌਰ ਸੰਸਥਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਵਿਰਕ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਧਾਰਮਿਕ ਦਖਲਅੰਦਾਜੀ ਕਰਕੇ ਬਹੁਤ ਸਿੱਖ ਪਹਿਲਾ ਹੀ ਅਕਾਲੀ ਦਲ ਤੋਂ ਦੂਰੀ ਬਣਾ ਰਹੇ ਹਨ। ਉਹਨਾਂ ਕਿਹਾ ਕੁਝ ਦਿਨ ਪਹਿਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਸੀ ਤੇ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਡਜੈਕਟਿਵ ਮੈਂਬਰਾਂ ਤੋਂ ਜਬਰੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਅਤੇ ਜਥੇਦਾਰ ਸੁਲਤਾਨ ਸਿੰਘ ਨੂੰ ਵੀ ਜਬਰੀ ਲਾਂਭੇ ਕਰ ਦਿੱਤਾ ਗਿਆ, ਜਿਸ ਨਾਲ ਉਨ੍ਹਾਂ ਦੇ ਮਨ ਨੂੰ ਬਹੁਤ ਠੇਸ ਪਹੁਚੀ ਹੈ। 

ਅਕਾਲੀ ਲੀਡਰ ਵਿਰਕ ਨੇ ਕਿਹਾਕਿ ਕੁਝ ਦਿਨਾਂ ਤੋਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਲੋਂ ਜੋ ਜਥੇਦਾਰਾ ਵਿਰੁੱਧ ਬੇਤੁਕੀ ਦੁਸ਼ਣਬਾਜੀ ਕੀਤੀ ਜਾ ਰਹੀ ਹੈ, ਉਸ ਨਾਲ ਸਿੱਖ ਕੌਮ ਨੂੰ ਵੱਡੀ ਢਾਹ ਲੱਗ ਰਹੀ ਹੈ। ਵਿਰਕ ਨੇ ਕਿਹਾਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਹੀ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੀ ਸੰਸਥਾ ਤੇ ਪਾਰਟੀ ਸੀ । ਪਰ ਅਕਾਲੀ ਦਲ ਦੇ ਸੀਨੀਅਰ ਆਗੂਆ ਵਲੋਂ ਆਪਣੇ  ਸਿਆਸਤ ਦੇ ਲੋਭ ਕਰਕੇ ਸਿੱਖ ਸੰਸਥਾਵਾਂ ਦੇ ਆਗੂਆਂ ਨੂੰ ਹੀ ਨਿਸ਼ਾਨਾ ਬਣਾ ਲਿਆ, ਜਿਸਦੀ ਸਿੱਖ ਕੌਮ ਵਲੋਂ ਭਰਪੂਰ ਨਿੰਦਾ ਕੀਤੀ ਜਾ ਰਹੀ ਹੈ।

ਵਿਰਕ ਨੇ ਕਿਹਾ ਕਿ ਇਸ ਕਰਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਅਹਿਮ ਫੈਸਲਾ ਲਿਆ ਹੈ। ਇੱਥੇ ਇਹ ਜਿਕਰਯੋਗ ਹੈ ਕਿ ਮਹਿੰਦਰ ਸਿੰਘ ਵਿਰਕ ਫ਼ਿਰੋਜ਼ਪੁਰ ਅਤੇ ਆਸ ਪਾਸ ਦੇ ਇਲਾਕੇ ਵਿੱਚ ਚੰਗੀ ਪਕੜ ਵਾਲੇ ਆਗੂ ਹਨ ਅਤੇ ਉਹਨਾਂ ਦਾ ਇਲਾਕੇ ਵਿੱਚ ਚੰਗਾ ਅਧਾਰ ਹੈ ਉਹਨਾਂ ਦੇ ਅਸਤੀਫ਼ੇ ਨਾਲ ਅਕਾਲੀ ਦਲ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆ ਸੀਨੀਅਰ ਆਗੂ ਵਿਰਕ ਨੇ ਕਿਹਾ ਕਿ ਉਹ ਇਕ ਸੱਚੇ ਸਿੱਖ ਵੱਜੋਂ ਅਕਾਲ ਤਖ਼ਤ ਸਾਹਿਬ ਨੂੰ ਸਮਰਿਪਤ ਹਨ, ਅਤੇ ਅਕਾਲ ਤਖਤ ਸਾਹਿਬ ਤੋ ਜਾਰੀ ਹਰ ਹੁਕਮ ਨੂੰ ਪ੍ਰਵਾਨ ਕਰਨ ਲਈ ਵਚਨਬੱਧ ਹਨ।

(For more news apart from Senior Akali leader Mahendra Singh Virk resigns from primary membership of Akali Dal Badal News in Punjabi, stay tuned to Rozana Spokesman)

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement