
Kapurthala News : ਡੋਡੇ ਚਰਪੋਸਟ ਦੇ 246 ਬੂਟੇ ਬਰਾਮਦ ਕੀਤੇ ਗਏ, ਕੁਝ ਥਾਂਵਾ ’ਤੇ ਅਜੇ ਵੀ ਸਰਚ ਜਾਰੀ
Kapurthala News in Punjabi : CASO ਅਪਰੇਸ਼ਨ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਮੁਹਿੰਮ ਵਿੱਚ ਸੈਂਕੜੇ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ ਪਰ ਪੁਲਿਸ ਨੇ ਕੋਈ ਵੱਡੀ ਬਰਾਮਦਗੀ ਨਹੀਂ ਕੀਤੀ। ਹਾਲਾਂਕਿ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਵੱਲੋਂ ਫ਼ਿਲਹਾਲ ਡੋਡੇ ਚਰਪੋਸਟ ਦੇ 246 ਬੂਟੇ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਕੁਝ ਥਾਂਵਾ ’ਤੇ ਅਜੇ ਵੀ ਸਰਚ ਜਾਰੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤੋਂ ਕੁਝ ਘੰਟਿਆਂ ਬਾਅਦ ਹੀ ਪੰਜਾਬ ਪੁਲਿਸ ਹਰਕਤ ’ਚ ਆਈ ਅਤੇ ਪੁਲਿਸ ਦੇ ਵੱਲੋਂ ਨਸ਼ੇ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ, ਨਸ਼ਾ ਤਸਕਰਾਂ ਦੇ ਘਰਾਂ ‘ਤੇ ਵੀ ਛਾਪੇਮਾਰੀ ਕੀਤੀ ਗਈ। ਜ਼ਿਲ੍ਹਾ ਕਪੂਰਥਲਾ ‘ਚ ਕਰੀਬ 20 ਥਾਵਾਂ ‘ਤੇ 200 ਦੇ ਕਰੀਬ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ।
ਡੀ ਐਸ ਪੀ ਜਸਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਇਸ ਮੁੱਦੇ ਨੂੰ ਲੈ ਕੇ ਬਹੁਤ ਸੁਚੇਤ ਹੈ। ਇਸ ਲਈ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਆਪਰੇਸ਼ਨ ਕੈਸੋ ਦੇ ਤਹਿਤ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਨਸ਼ਾ ਵੇਚਣਾ ਬੰਦ ਕਰਨ ਅਤੇ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਲਈ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।
(For more news apart from Under Operation CASO, Punjab Police conducted a search operation houses of drug smugglers in Kapurthala News in Punjabi, stay tuned to Rozana Spokesman)