ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬਹਾਲੀ ਲਈ ਮੁੱਖ ਚੋਣ ਕਮਿਸ਼ਨ ਨੂੰ ਅਪੀਲ ਕਰਾਂਗੇ : ਭਗਵੰਤ ਮਾਨ
Published : Apr 9, 2019, 6:48 pm IST
Updated : Apr 9, 2019, 6:48 pm IST
SHARE ARTICLE
Bhagwant Mann
Bhagwant Mann

ਕਿਹਾ, ਬਠਿੰਡਾ ਖਡੂਰ ਸਾਹਿਬ ਤੇ ਲੁਧਿਆਣਾ ਤੋਂ ਉਮੀਦਵਾਰਾਂ ਦਾ ਐਲਾਨ ਛੇਤੀ, ਕੋਈ ਵੀ ਉਮੀਦਵਾਰ ਬਦਲਿਆ ਨਹੀਂ ਜਾਵੇਗਾ

ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਸੀਨੀਅਰ ਮੈਂਬਰ ਅਤੇ ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਚੋਣ ਕਮਿਸ਼ਨ ਦੇ ਆਦੇਸ਼ਾਂ ਉੱਤੇ ਹੋਏ ਤਬਾਦਲੇ ਨਾਲ ਬਿਲਕੁਲ ਸਹਿਮਤ ਨਹੀਂ ਹੈ, ਕਿਉਂਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਇਸ ਬਦਲੀ ਨਾਲ ਬੇਅਦਬੀ ਮਾਮਲੇ ਦੀ ਜਾਂਚ ਪ੍ਰਭਾਵਿਤ ਹੋਵੇਗੀ। ਜਿਸ ਨਾਲ ਦੇਸ਼ ਵਿਦੇਸ਼ ਵਿੱਚ ਬੈਠੇ ਕਰੋੜਾਂ ਸੰਗਤ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਕੀਤਾ।

Kunwar Vijay PratapKunwar Vijay Pratap

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਮਾਮਲੇ ਉੱਤੇ ਮੁੱਖ ਚੋਣ ਕਮਿਸ਼ਨ ਨੂੰ ਅਪੀਲ ਕਰੇਗੀ ਕਿ ਚੋਣ ਕਮਿਸ਼ਨ ਆਪਣੇ ਫ਼ੈਸਲੇ ਉੱਤੇ ਪੁਨਰ ਵਿਚਾਰ ਕਰ ਕੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀਆਂ ਸਿਟ ਮੈਂਬਰ ਵਜੋਂ ਸੇਵਾਵਾਂ ਮੁੜ ਬਹਾਲ ਕਰੇ। ਮੰਗਲਵਾਰ ਨੂੰ ਦਿੱਲੀ 'ਚ ਪੰਜਾਬ ਦੇ ਇੰਚਾਰਜ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਕੋਰ ਕਮੇਟੀ ਪੰਜਾਬ ਦੀ ਬੈਠਕ ਉਪਰੰਤ ਭਗਵੰਤ ਮਾਨ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ।

Bhagwant MannBhagwant Mann

ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਕਾਂਡ ਦੇ ਦੋਸ਼ਾਂ ਵਿੱਚ ਘਿਰੇ ਸੁਖਬੀਰ ਸਿੰਘ ਬਾਦਲ ਜਾਂ ਉਨ੍ਹਾਂ ਦੀ ਪਾਰਟੀ ਇਹ ਤੈਅ ਕਰਨ ਦਾ ਹੱਕ ਨਹੀਂ ਰੱਖਦੀ ਕਿ ਬੇਅਦਬੀ ਅਤੇ ਬਹਿਬਲ ਕਲਾਂ ਕਾਂਡ ਦੇ ਅਤਿ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਕੌਣ ਕਰੇਗਾ ਅਤੇ ਕੌਣ ਨਹੀਂ ਕਰੇਗਾ? ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲ ਜਸਟਿਸ ਰਣਜੀਤ ਸਿੰਘ ਨੂੰ ਜੱਜ ਨਹੀਂ ਮੰਨਦੇ ਸਨ। ਹੁਣ ਇੱਕ ਪੁਲਿਸ ਅਧਿਕਾਰੀ ਦੇ ਨਾਮ ਉੱਤੇ ਸਿਆਸਤ ਕਰਨ ਲੱਗੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਕੀਮਤ ਉੱਤੇ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਇਸ ਲਈ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬਹਾਲੀ ਲਾਜ਼ਮੀ ਹੈ।

Captain Amrinder Singh Captain Amarinder Singh

ਮਾਨ ਨੇ ਇਸ ਮੁੱਦੇ ਉੱਤੇ ਕੈਪਟਨ ਅਮਰਿੰਦਰ ਸਿੰਘ ਅਤੇ ਨਰਿੰਦਰ ਮੋਦੀ ਸਰਕਾਰ ਦੀ ਬਾਦਲਾਂ ਨਾਲ ਮਿਲੀ ਭੁਗਤ ਦੱਸੀ ਅਤੇ ਕਿਹਾ ਕਿ ਕੈਪਟਨ ਉੱਤੋਂ-ਉੱਤੋਂ ਹੀ ਬਿਆਨ ਦੇ ਰਹੇ ਹਨ, ਅੰਦਰੋਂ ਬਾਦਲਾਂ ਨਾਲ ਇੱਕ-ਮਿੱਕ ਹਨ। ਬੈਠਕ ਬਾਰੇ ਜਾਣਕਾਰੀ ਦਿੰਦੇ ਹੋਏ ਭਗਵੰਤ ਮਾਨ ਨੇ ਦੱਸਿਆ ਕਿ ਚੋਣ ਪ੍ਰਚਾਰ ਅਤੇ ਬਾਕੀ ਬਚਦੇ ਉਮੀਦਵਾਰਾਂ ਦੇ ਨਾਵਾਂ ਉੱਤੇ ਚਰਚਾ ਹੋਈ। ਚੋਣ ਪ੍ਰਚਾਰ ਦੀ ਰਣਨੀਤੀ ਅਤੇ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਪੰਜਾਬ ਦੇ ਚੋਣ ਪ੍ਰਚਾਰ ਦੌਰਿਆਂ ਬਾਰੇ ਵੀ ਵਿਚਾਰਾਂ ਹੋਈਆਂ। ਭਗਵੰਤ ਮਾਨ ਨੇ ਦੱਸਿਆ ਕਿ ਲੁਧਿਆਣਾ, ਖਡੂਰ ਸਾਹਿਬ ਅਤੇ ਬਠਿੰਡਾ ਲੋਕ ਸਭਾ ਸੀਟਾਂ ਤੋਂ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਅੰਤਿਮ ਦੌਰ ਵਿੱਚ ਪਹੁੰਚ ਗਈ ਹੈ, ਛੇਤੀ ਹੀ ਐਲਾਨ ਕਰ ਦਿੱਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement