20,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
Published : Apr 9, 2019, 5:25 pm IST
Updated : Apr 9, 2019, 5:25 pm IST
SHARE ARTICLE
Bribe
Bribe

ਜ਼ਮੀਨ ਦਾ ਇੰਤਕਾਲ ਕਰਨ ਬਦਲੇ 30,000 ਰੁਪਏ ਦੀ ਰਿਸ਼ਵਤ ਮੰਗੀ ਸੀ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਦੋਲੋ ਨੰਗਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਪਟਵਾਰੀ ਰਵਿੰਦਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹਰਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਜਸਵੰਤ ਸਿੰਘ ਵਾਸੀ ਇਸ਼ਰ ਨਗਰ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ 'ਤੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

BribeBribe

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਮਾਤਾ ਦੇ ਦਿਹਾਂਤ ਤੋਂ ਬਾਅਦ ਜ਼ਮੀਨ ਦਾ ਇੰਤਕਾਲ ਉਸ ਦੇ ਅਤੇ ਉਸ ਦੇ ਪਿਤਾ ਦੇ ਨਾਂ ਕਰਨ ਬਦਲੇ 35,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋਇਆ ਹੈ। 

BribeBribe

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਪਹਿਲੀ ਕਿਸ਼ਤ ਦੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement