ਬਠਿੰਡਾ ਦੇ ਸਿਵਲ ਹਸਪਤਾਲ 'ਚ ਪੁੱਜੀਆਂ 50 ਸੁਰੱਖਿਆ ਕਿੱਟਾਂ
Published : Apr 9, 2020, 2:26 pm IST
Updated : Apr 9, 2020, 2:26 pm IST
SHARE ARTICLE
File Photo
File Photo

3 ਦਿਨ ਵਿਚ ਮਿਲਣਗੀਆਂ 200 ਹੋਰ ਪੀ.ਪੀ.ਈ ਕਿੱਟਾਂ

ਬਠਿੰਡਾ  (ਸੁਖਜਿੰਦਰ ਮਾਨ): ਦੋ ਦਿਨ ਪਹਿਲਾਂ ਸਥਾਨਕ ਸਿਵਲ ਹਸਪਤਾਲ ਵਿਚ ਡਾਕਟਰਾਂ ਤੇ ਹੋਰ ਮੈਡੀਕਲ ਅਮਲੇ ਦੀ ਹੋਸਲਾ ਅਫ਼ਜ਼ਾਈ ਲਈ ਪੁੱਜੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੋਲ ਸਟਾਫ਼ ਵਲੋਂ ਪੀ.ਪੀ.ਈ. ਕਿੱਟਾਂ ਮੁਹਈਆ ਕਰਵਾਉਣ ਦੀ ਕੀਤੀ ਮੰਗ ਨੂੰ ਦੋ ਦਿਨਾਂ 'ਚ ਹੀ ਪੂਰਾ ਕਰ ਦਿਤਾ ਹੈ। ਹਾਲਾਂਕਿ ਉਨ੍ਹਾਂ ਸਿਹਤ ਵਿਭਾਗ ਦੇ ਅਮਲੇ ਨਾਲ ਇਹ ਵਾਅਦਾ ਇਕ ਹਫ਼ਤੇ 'ਚ ਪੂਰਾ ਕਰਨ ਦਾ ਭਰੋਸਾ ਦਿਤਾ ਸੀ। ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਖ਼ਾਲਸਾ ਏਡ ਦੀ ਮਦਦ ਨਾਲ ਉਨ੍ਹਾਂ 50 ਪੀ.ਪੀ.ਈ. ਕਿੱਟਾਂ ਸਿਵਲ ਹਸਪਤਾਲ ਬਠਿੰਡਾ ਨੂੰ ਉਪਲਬੱਧ ਕਰਵਾ ਦਿਤੀਆਂ ਜਦਕਿ 200 ਹੋਰ ਕਿੱਟਾਂ ਦੀ ਸਪਲਾਈ ਆਉਣ ਵਾਲੇ ਤਿੰਨ ਦਿਨਾਂ ਵਿਚ ਕਰਨ ਦਾ ਭਰੋਸਾ ਦਿਤਾ ਹੈ।
ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਦਸਿਆ ਕਿ ਇਸ ਸਮੇਂ ਸਰਕਾਰ ਦੀ ਪ੍ਰਾਥਮਿਕਤਾ ਡਾਕਟਰੀ ਅਮਲੇ ਦੀ ਸੁਰੱਖਿਆ ਹੈ, ਜਿਸ ਕਾਰਨ ਕੋਰੋਨਾ ਵਿਰੁਧ ਮੂਹਰਲੀਆਂ ਸਫਾਂ ਵਿਚ ਲੜ ਰਹੀ ਇਸ ਫ਼ੌਜ ਨੂੰ ਸੁਰੱਖਿਆ ਸਮਾਨ ਅਤੇ ਹੋਰ ਸਾਜੋ ਸਮਾਨ ਦੀ ਕੋਈ ਘਾਟ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਦਸਿਆ ਕਿ ਸਿਵਲ ਹਸਪਤਾਲ ਵਿਚ ਪਹਿਲਾਂ ਵੀ ਲੋੜ ਅਨੁਸਾਰ 200 ਤੋਂ ਜ਼ਿਆਦਾ ਪੀ.ਪੀ.ਈ. ਕਿੱਟਾਂ ਦਾ ਸਟਾਕ ਮੌਜੂਦ ਸੀ ਪਰ ਡਾਕਟਰੀ ਅਮਲੇ ਦੀ ਮੰਗ ਅਨੁਸਾਰ ਇਹ ਹੋਰ ਕਿੱਟਾਂ ਮੁਹਈਆਂ ਕਰਵਾਈਆਂ ਗਈਆਂ ਹਨ। ਇਸ ਮੌਕੇ ਖ਼ਜ਼ਾਨਾ ਮੰਤਰੀ ਨੇ ਕਿਹਾ ਕਿ ਹੁਣ ਰਾਸ਼ਨ, ਦੁਧ, ਫਲ, ਸਬਜ਼ੀਆਂ, ਦਵਾਈਆਂ ਆਦਿ ਦੀ ਸਪਲਾਈ ਸੁਥਰੇ ਤਰੀਕੇ ਨਾਲ ਚਲ ਰਹੀ ਹੈ।


 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement