ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸਿਵਲ ਹਸਪਤਾਲ ਫ਼ੇਜ਼-6 ਦਾ ਅਚਨਚੇਤ ਦੌਰਾ
Published : Apr 9, 2020, 9:11 am IST
Updated : Apr 9, 2020, 9:11 am IST
SHARE ARTICLE
Cabinet Minister Balbir Singh Sidhu's Sudden Visit to Civil Hospital Phase-6
Cabinet Minister Balbir Singh Sidhu's Sudden Visit to Civil Hospital Phase-6

ਕੋਰੋਨਾ ਵਾਇਰਸ ਦੇ ਇਲਾਜ ਦੇ ਸਬੰਧ ਵਿਚ ਪ੍ਰਬੰਧਾਂ ਦਾ ਲਿਆ ਜਾਇਜ਼ਾ

ਐਸ ਏ ਐਸ ਨਗਰ, 8 ਅਪ੍ਰੈਲ (ਸੋਈ) : ਕੋਰੋਨਾ ਵਾਇਰਸ ਦੇ ਇਲਾਜ ਸੰਬੰਧੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਸਿਵਲ ਹਸਪਤਾਲ ਫੇਜ਼ - 6 ਦਾ ਅਚਨਚੇਤ ਦੌਰਾ ਕੀਤਾ।

Balbir Singh SidhuBalbir Singh Sidhu


ਸਿਹਤ ਮੰਤਰੀ ਨੇ ਇਸ ਮੌਕੇ ਕੋਰੋਨਾ ਵਾਇਰਸ ਲਈ ਪਾਜੇਟਿਵ ਪਾਏ ਗਏ ਮਰੀਜਾਂ ਦੇ ਇਲਾਜ ਦਾ ਜਾਇਜ਼ਾ ਲੈਣ ਤੋਂ ਇਲਾਵਾ ਵੱਖ-ਵੱਖ ਕਿਸਮਾਂ ਦੇ ਉਪਕਰਣਾਂ ਤੇ ਦਵਾਈਆਂ ਅਤੇ ਸੈਨੀਟਾਈਜੇਸ਼ਨ ਪ੍ਰਬੰਧਾਂ ਦਾ ਜਾਇਜ਼ਾ ਲਿਆ।


ਮੰਤਰੀ ਨੇ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਪਤਾ ਲਗਾਇਆ।
ਉਹਨਾਂ ਡਾਕਟਰਾਂ ਤੇ ਸਟਾਫ ਨੂੰ ਵਿਸ਼ਵਾਸ ਦਿਵਾਇਆ ਕਿ ਕੰਮ ਜਾਰੀ ਰੱਖਣ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਸਾਰੇ ਲੋੜੀਂਦੇ ਉਪਕਰਣ ਅਤੇ ਪੈਰਾਫੇਰੀਅਲ ਮੁਹੱਈਆ ਕਰਵਾਏ ਜਾਣਗੇ।


ਉਨ੍ਹਾਂ ਨੂੰ ਨਾ ਘਬਰਾਉਣ ਦੀ ਸਲਾਹ ਦਿੰਦੇ ਹੋਏ ਮੰਤਰੀ ਨੇ ਉਨ੍ਹਾਂ ਦੀਆਂ ਨਿਰਸਵਾਰਥ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਲਗਨ ਦਾ ਫਲ ਮਿਲਿਆ ਹੈ ਅਤੇ ਬਹੁਤ ਸਾਰੇ ਮਰੀਜ਼ ਠੀਕ ਹੋ ਗਏ ਹਨ ਅਤੇ ਘਰ ਚਲੇ ਗਏ ਹਨ।
ਉਹਨਾਂ ਇਹ ਵੀ ਕਿਹਾ ਕਿ ਸਾਨੂੰ ਕੋਰੋਨਾ ਵਾਇਰਸ ਵਿਰੁੱਧ ਇਸ ਲੜਾਈ ਵਿੱਚ ਇਕੱਠੇ ਹੋਣ ਦੀ ਲੋੜ ਹੈ ਅਤੇ ਅਸੀਂ ਇਸ ਨੂੰ ਜ਼ਰੂਰ ਹਰਾਵਾਂਗੇ।
ਇਸ ਮੌਕੇ ਇਕ ਐਨਜੀਓ ਪ੍ਰਾਪਰਟੀ ਕੰਸਲਟੈਂਟਸ ਐਸੋਸੀਏਸ਼ਨ, ਚੰਡੀਗੜ੍ਹ ਨੇ 2 ਥਰਮਾਮੀਟਰ ਗਨ ਤੋਂ ਇਲਾਵਾ 50 ਪੀਪੀਈ ਕਿੱਟਾਂ, 1000 ਟ੍ਰਿਪਲ ਲੇਅਰ ਮਾਸਕ, 100 ਐਨ -95 ਮਾਸਕ ਵੰਡੇ।


ਇਸ ਮੌਕੇ ਸਿਵਲ ਸਰਜਨ ਡਾ. ਮਨਜੀਤ ਸਿੰਘ, ਪ੍ਰਾਪਰਟੀ ਕੰਸਲਟੈਂਟਸ ਐਸੋਸੀਏਸ਼ਨ ਦੇ ਚੇਅਰਮੈਨ ਕਮਲਜੀਤ ਸਿੰਘ ਪੰਛੀ, ਪ੍ਰਧਾਨ ਕਮਲ ਗੁਪਤਾ ਅਤੇ ਵਿੱਤ ਸਕੱਤਰ ਮਨਪ੍ਰੀਤ ਸਿੰਘ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement