
ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਪ ਤੇ ਸੀ.ਪੀ.ਆਈ. ਸਣੇ ਵੱਖ-ਵੱਖ
ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਪ ਤੇ ਸੀ.ਪੀ.ਆਈ. ਸਣੇ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕਰ ਕੇ ਮੌਜੂਦਾ ਸੰਕਟ ਕਾਰਨ ਪੈਦਾ ਹੋਈਆਂ ਸਥਿਤੀਆਂ ਦੇ ਹਰ ਪਹਿਲੂ ਉਤੇ ਵਿਚਾਰ ਕੀਤਾ ਅਤੇ ਹੌਲੀ ਹੌਲੀ ਆਮ ਵਰਗੀ ਸਥਿਤੀ ਯਕੀਨੀ ਬਣਾਉਣ ਲਈ ਕੀਤੇ ਜਾਣ ਵਾਲੇ ਉਪਾਵਾਂ ਲਈ ਸੁਝਾਅ ਵੀ ਮੰਗੇ।
File photo
ਮੁੱਖ ਮੰਤਰੀ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕਾਂ ਨਾਲ ਵੀਡਿਓ ਕਾਨਫਰੰਸਿੰਗ ਤੋਂ ਬਾਅਦ ਲੜੀਵਾਰਾਂ ਫੋਨ ਕਾਲਾਂ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਦੇਵ ਸਿੰਘ ਢੀਂਡਸਾ, ਵਿਰੋਧੀ ਧਿਰ ਦੇ ਨੇਤਾ ਅਤੇ ਆਪ ਆਗੂ ਹਰਪਾਲ ਸਿੰਘ ਚੀਮਾ ਅਤੇ ਸੀ.ਪੀ.ਆਈ. ਦੇ ਹਰਦੇਵ ਸਿੰਘ ਅਰਸ਼ੀ ਨਾਲ ਗੱਲਬਾਤ ਵੀ ਕੀਤੀ।
File photo
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਰੀਆਂ ਹੀ ਪਾਰਟੀਆਂ ਦੇ ਆਗੂਆਂ ਨੇ ਸੂਬਾ ਸਰਕਾਰ ਵੱਲੋਂ ਕੋਵਿਡ-19 ਖਿਲਾਫ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ਇਸ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨਾਲ ਮੁੱਖ ਤੌਰ 'ਤੇ ਸਹਿਮਤੀ ਪ੍ਰਗਟਾਈ।
File photo
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੂਬੇ ਵਿੱਚ ਸਰਕਾਰੀ ਮਸ਼ੀਨਰੀ ਰਾਂਹੀ ਹੋਰ ਖੁਰਾਕ ਪੈਕਟਾਂ ਨੂੰ ਵੰਡਣ ਦੇ ਹੱਕ ਵਿਚ ਸਨ। ਮੁੱਖ ਮੰਤਰੀ ਨੇ ਸਾਰੀਆਂ ਹੀ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਆਪਣੀ ਸਰਕਾਰ ਵੱਲੋਂ ਹੋਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ।