ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਚ ਸਥਾਪਤ ਕੀਤਾ ਸੂਬੇ ਦਾ ਸੱਭ ਤੋਂ ਵੱਡਾ ਆਈਸੋਲੇਸ਼ਨ ਸਥਾਪਤ
Published : Apr 9, 2020, 1:03 pm IST
Updated : Apr 9, 2020, 1:03 pm IST
SHARE ARTICLE
Chandigarh University  Establishes Largest Isolation Facility
Chandigarh University Establishes Largest Isolation Facility

ਇਕਾਂਤਵਾਸ ਲਈ 1000 ਬੈਡਾਂ ਅਤੇ ਪੀੜਤਾਂ ਦੇ ਇਲਾਜ ਲਈ 200 ਬੈਡਾਂ ਦਾ ਪ੍ਰਬੰਧ

ਐਸ.ਏ.ਐਸ  ਨਗਰ, 8 ਮਾਰਚ (ਸੁਖਵਿੰਦਰ ਸਿੰਘ ਸ਼ਾਨ): ਕੋਰੋਨਾ ਵਾਇਰਸ ਵਿਰੁਧ ਚੱਲ ਰਹੀ ਜੰਗ ਵਿਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ ਨਗਰ ਨੂੰ ਵੱਡਾ ਸਹਿਯੋਗ ਦਿੰਦਿਆਂ ਆਪਣੇ ਕੈਂਪਸ ਵਿਚ 'ਸੀਯੂ- ਏਡ' ਤਹਿਤ ਸੂਬੇ ਦਾ ਸਭ ਤੋਂ ਵੱਡਾ ਅਤੇ ਅਤਿ ਆਧੁਨਿਕ  ਮੈਡੀਕਲ ਸੈਂਟਰ ਸਥਾਪਤ ਕੀਤਾ ਹੈ। ਇਸ ਸੈਂਟਰ ਵਿਚ ਕੋਰੋਨਾ ਵਾਇਰਸ ਦੇ ਪ੍ਹਭਾਵ ਕਾਰਨ ਲੋਕਾਂ ਨੂੰ ਇਕਾਂਤਵਾਸ ਕਰਨ ਲਈ 1000 ਬੈਡਾਂ ਅਤੇ ਪੀੜਤਾਂ ਦੇ ਇਲਾਜ ਲਈ 200 ਬੈਡਾਂ ਦਾ ਪ੍ਰਬੰਧ ਕੀਤਾ ਗਿਆ ਹੈ। 

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਥਾਪਿਤ ਕੀਤੀ ਆਈਸੋਲੇਸ਼ਨ ਸੈਂਟਰ ਦੇ ਬਾਹਰ ਮੈਡੀਕਲ ਸਟਾਫ਼ ਅਤੇ ਸਰਕਾਰੀ ਅਧਿਕਾਰੀ।ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਥਾਪਿਤ ਕੀਤੀ ਆਈਸੋਲੇਸ਼ਨ ਸੈਂਟਰ ਦੇ ਬਾਹਰ ਮੈਡੀਕਲ ਸਟਾਫ਼ ਅਤੇ ਸਰਕਾਰੀ ਅਧਿਕਾਰੀ।


ਅੱਜ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ (ਆਈ.ਏ.ਐਸ) ਨੇ ਕਿਹਾ ਕਿ ਪੰਜਾਬ ਸਰਕਾਰ ਕੋਵਿਡ-19 ਨਾਲ ਨਜਿਠਣ ਲਈ ਮੁਕੰਮਲ ਸਾਵਧਾਨੀ ਵਰਤ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੰਡੀਗੜ ਯੂਨੀਵਰਸਿਟੀ ਦੇ ਸਹਿਯੋਗ ਨਾਲ ਤਿਆਰੀ ਤਹਿਤ ਭਵਿੱਖ 'ਚ ਕਿਸੇ ਵੀ ਐਮਰਜੈਂਸੀ ਸਥਿਤੀ ਦਾ ਸਾਹਮਣਾ ਕਰਨ ਲਈ ਆਈਸੋਲੇਸ਼ਨ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸੀ.ਯੂ ਆਈਸੋਲੇਸ਼ਨ ਸਹੂਲਤ ਰਾਜ ਸਰਕਾਰ ਦੀ ਭਵਿੱਖ 'ਚ ਸੰਕਟਕਾਲੀਨ ਯੋਜਨਾ ਦਾ ਹਿੱਸਾ ਹੈ ਤਾਂ ਜੋ ਕੋਰੋਨਾ ਪੀੜਤ ਮਾਮਲਿਆਂ ਦੀ ਗਿਣਤੀ ਵੱਧਣ ਦੀ ਸੂਰਤ ਵਿਚ ਪ੍ਰਸ਼ਾਸਨ ਪੀੜਤਾਂ ਨੂੰ ਜਲਦ ਤੋਂ ਜਲਦ ਕਰ ਆਈਸੋਲੇਟ ਕਰ ਸਕੇ।

ਸ੍ਰੀ ਦਿਆਲਨ ਨੇ ਕਿਹਾ ਕਿ ਅਸੀਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਪ੍ਰਸ਼ਾਸਨ ਅਤੇ ਸਟਾਫ਼ ਦੇ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਬਹੁਤ ਦੀ ਘੱਟ ਸਮੇਂ ਵਿਚ ਇਹ ਵੱਡੀ ਸਹੂਲਤ ਤਿਆਰ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ  ਤੇ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਖਰੜ ਅਤੇ ਨੇੜਲੇ ਪਿੰਡਾਂ ਵਿੱਚ ਸੀਯੂ-ਏਡ ਮੁਹਿੰਮ ਚਲਾਈ ਜਾ ਰਹੀ ਹੈ ਜਿਥੇ ਯੂਨੀਵਰਸਿਟੀ ਦੇ ਵਲੰਟੀਅਰ 2000 ਤੋਂ ਵੱਧ ਲੋੜਵੰਦਾਂ ਨੂੰ ਦੋ ਵਕਤ ਦਾ ਪਕਾਇਆ ਭੋਜਨ ਵੰਡ ਰਹੀ ਹੈ, ਜਦਕਿ ਗਰੀਬਾਂ ਅਤੇ ਲੋੜਵੰਦਾਂ ਨੂੰ 'ਵਰਸਿਟੀ ਵਲੋਂ ਮੁਫ਼ਤ ਹੈਂਡ ਸੈਨੇਟਾਈਜ਼ਰਾਂ ਅਤੇ ਮਾਸਕਾਂ ਦੀ ਵੰਡ ਨਿਰੰਤਰ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement