ਸਰਕਾਰ ਨੇ ਜਵਾਹਰਪੁਰ ਨੂੰ ਐਲਾਨਿਆ hotspot, ਸਾਰਾ ਪਿੰਡ ਮੁਕੰਮਲ ਤੌਰ 'ਤੇ ਸੀਲ
Published : Apr 9, 2020, 3:11 pm IST
Updated : Apr 14, 2020, 7:48 am IST
SHARE ARTICLE
Photo
Photo

ਪੰਜਾਬ ਵਿਚ ਕੋਰੋਨਾ ਮਰੀਜਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਪੰਜਾਬ ਵਿਚ ਕੋਰੋਨਾ ਮਰੀਜਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਦੁਨੀਆ ਭਰ ਵਿਚ ਵੀ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ। ਮੋਹਾਲੀ ਵਿਚ ਡੇਰਾਬਸੀ ਦਾ ਪਿੰਡ ਜਵਾਹਰਪੁਰ ਕੋਰੋਨਾ ਦਾ ਗੜ੍ਹ ਬਣ ਗਿਆ ਹੈ। ਜਵਾਹਰਪੁਰ ਵਿਚ ਪਿਛਲੇ 12 ਘੰਟੇ ਦੌਰਾਨ 7 ਨਵੇਂ ਮਾਮਲੇ ਸਾਹਮਣੇ ਆਏ ਹਨ।

CORONA VIRUSFile photo

ਇਸ ਪਿੰਡ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ 22 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਮੋਹਾਲੀ ਵਿਚ ਕੋਰੋਨਾ ਵਾਇਰਸ ਦੇ 37 ਮਾਮਲੇ ਹੋ ਚੁੱਕੇ ਹਨ। ਪੂਰੇ ਪੰਜਾਬ ਵਿਚ ਕੋਰੋਨਾ ਦੇ ਮਰੀਜ 117 ਹੋ ਗਏ ਹਨ ਜਿਹਨਾਂ ਵਿਚੋਂ 14 ਮਰੀਜ਼ ਠੀਕ ਹੋਏ ਹਨ ਅਤੇ 10 ਮਰੀਜਾਂ ਦੀ ਮੌਤ ਹੋ ਗਈ ਹੈ। ਪੰਜਾਬ ਸਿਹਤ ਵਿਭਾਗ ਵੱਲੋ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਗਈ ਹੈ।

Corona VirusFile Photo

ਪੁਲਿਸ ਪ੍ਰਸ਼ਾਸਨ ਵੱਲੋਂ ਜਵਾਹਰਪੁਰ ਦੇ ਪੂਰੇ ਇਲਾਕੇ ਨੂੰ ਸੀਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ ਮਾਮਲੇ ਜ਼ਿਲ੍ਹਾ ਮੋਹਾਲੀ ਵਿਚ ਹਨ। ਇਹਨਾਂ ਵਿਚੋਂ 5 ਮਰੀਜ਼ ਠੀਕ ਹੋ ਚੁੱਕੇ ਹਨ। ਇਹਨਾਂ ਤੋਂ ਇਲਾਵਾ ਮੋਹਾਲੀ ਦੇ ਇਕ 65 ਸਾਲਾ ਨਿਵਾਸੀ ਕੋਰੋਨਾ ਕਾਰਨ ਅਪਣੀ ਜਾਨ ਗਵਾ ਚੁੱਕੇ ਹਨ।

Corona VirusCorona Virus

ਦੱਸ ਦਈਏ ਕਿ ਵਿਸ਼ਵ ਭਰ ਵਿਚ ਹੁਣ ਤੱਕ ਕੋਰੋਨਾ ਦੇ 1,518,783 ਮਾਮਲੇ ਸਾਹਮਣੇ ਆ ਚੁੱਕੇ ਹਨ। ਭਾਰਤ ਵਿਚ ਕੋਰੋਨਾ ਦੇ 5734 ਮਾਮਲੇ ਆ ਚੁੱਕੇ ਹਨ ਤੇ 473 ਮਰੀਜ ਇਸ ਵਾਇਰਸ ਨੂੰ ਮਾਤ ਦੇ ਕੇ ਜ਼ਿੰਦਗੀ ਦੀ ਜੰਗ ਜਿੱਤ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement