ਪੰਜਾਬ ਨੇ ਐਕਸਟ੍ਰੈਕਸ਼ਨ ਮਸ਼ੀਨਾਂ ਖ਼ਰੀਦ ਕੇ ਕੋਵਿਡ-19 ਦੀ ਟੈਸਟਿੰਗ ਸਮਰਥਾ ਨੂੰ 10 ਗੁਣਾ ਵਧਾਇਆ
Published : Apr 9, 2020, 10:49 am IST
Updated : Apr 9, 2020, 10:49 am IST
SHARE ARTICLE
File Photo
File Photo

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2.31 ਕਰੋੜ ਰੁਪਏ ਦੀ ਲਾਗਤ ਨਾਲ 5 ਆਰਟੀਪੀਸੀਆਰ ਅਤੇ 4 ਆਰਐਨਏ ਐਕਸਟ੍ਰੈਕਸ਼ ਮਸ਼ੀਨਾਂ (

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2.31 ਕਰੋੜ ਰੁਪਏ ਦੀ ਲਾਗਤ ਨਾਲ 5 ਆਰਟੀਪੀਸੀਆਰ ਅਤੇ 4 ਆਰਐਨਏ ਐਕਸਟ੍ਰੈਕਸ਼ ਮਸ਼ੀਨਾਂ (ਆਟੋਮੈਟਿਕ) ਦੀ ਖਰੀਦ ਕਰ ਕੇ ਕੋਵਿਡ -19 ਟੈਸਟਿੰਗ ਦੀ ਸਮਰੱਥਾ ਨੂੰ 10 ਗੁਣਾ ਵਧਾ ਦਿਤਾ ਹੈ। ਸੂਬਾ ਇਸ ਛੂਤ ਦੀ ਬਿਮਾਰੀ ਦੀ ਰੋਕਥਾਮ ਲਈ 10 ਅਪ੍ਰੈਲ ਤੋਂ ਤੇਜ਼ੀ ਨਾਲ ਜਾਂਚ ਸ਼ੁਰੂ ਕਰਨ ਦੀ ਤਿਆਰੀ ਵੀ ਕਰ ਰਿਹਾ ਹੈ।

ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਅਨੁਸਾਰ ਰਾਜ ਸਰਕਾਰ ਵਲੋਂ ਆਈਸੀਐਮਆਰ ਤੋਂ ਮੰਗਵਾਈਆਂ 10 ਲੱਖ ਰੈਪਿਡ ਟੈਸਟਿੰਗ ਕਿੱਟਾਂ ਦੀ ਜਲਦ ਪ੍ਰਾਪਤ ਹੋਣ ਦੀ ਆਸ ਹੈ ਅਤੇ ਇਕ ਹੋਰ 10000 ਕਿੱਟਾਂ ਦੀ ਓਪਨ ਮਾਰਕੀਟ ਵਿਚੋ ਖਰਦੀਣ ਦੀ ਸੰਭਾਵਨਾ ਹੈ। ਉਨ੍ਹਾਂ ਦਸਿਆ ਕਿ ਹਾਟਸਪਾਟਾਂ ਵਿਚ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਦੇ ਮੱਦੇਨਜ਼ਰ ਹੁਣ  ਆਈਸੀਐਮਆਰ ਨੇ ਰੈਪਿਡ ਟੈਸਟਿੰਗ ਕਿੱਟਾਂ ਰਾਹੀਂ ਐਂਟੀਬਾਡੀ ਟੈਸਟਿੰਗ ਕਰਨ ਦੀ ਇਜਾਜ਼ਤ ਦਿਤੀ ਹੈ।

ਮਹਾਜਨ ਨੇ ਕਿਹਾ ਕਿ ਨਵੇਂ ਉਪਕਰਣਾਂ ਦੇ ਆਉਣ ਨਾਲ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਵਾਇਰਲ ਰਿਸਰਚ ਡਾਇਗਨੋਸਟਿਕ ਲੈਬਜ਼ (ਵੀ.ਆਰ.ਡੀ.ਐੱਲ) ਦੀ ਟੈਸਟਿੰਗ ਸਮਰੱਥਾ ਮੌਜੂਦਾ 40 ਤੋਂ ਵਧਕੇ 400 ਹੋ ਗਈ ਹੈ। ਜ਼ਿਕਰਯੋਗ ਇਨ੍ਹਾਂ ਦੋਵੇਂ ਲੈਬਾਂ ਵਿਚ ਹੁਣ ਤੱਕ 1958 ਸੈਂਪਲ ਜਾਂਚੇ ਜਾ ਚੁੱਕੇ ਹਨ। ਇਸ ਤੋਂ ਇਲਾਵਾ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਨੂੰ ਟੈਸਟ ਕਰਨ ਦੀ ਪ੍ਰਵਾਨਗੀ ਲੈਣ ਲਈ ਅੱਗੇ ਰੱਖਿਆ ਗਿਆ ਹੈ।ਇਸ ਦੀ ਸ਼ੁਰੂਆਤੀ ਸਮਰੱਥਾ 40 ਟੈਸਟ ਪ੍ਰਤੀ ਦਿਨ ਹੋਵੇਗੀ।

ਸੂਬੇ ਦੀਆਂ ਆਪਣੀਆਂ ਲੈਬਾਰਟਰੀਆਂ ਤੋਂ ਇਲਾਵਾ, ਪੀਜੀਆਈ ਚੰਡੀਗੜ੍ਹ ਵੱਲੋਂ ਪੰਜਾਬ ਤੋਂ ਜਾਂਚ ਲਈ ਆਉਣ ਵਾਲੇ ਨਮੂਨਿਆਂ ਦੇ ਰੋਜ਼ਾਨਾ ਤਕਰੀਬਨ 40 ਟੈਸਟ ਕੀਤੇ ਜਾ ਰਹੇ ਹਨ। ਪੀਜੀਆਈ ਵੱਲੋਂ ਹੁਣ ਤੱਕ ਤਕਰੀਬਨ 650 ਟੈਸਟ ਕੀਤੇ ਜਾ ਚੁੱਕੇ ਹਨ। ਸੂਬਾ ਸਰਕਾਰ ਨੇ ਡੀ.ਐੱਮ.ਸੀ ਅਤੇ ਸੀ.ਐੱਮ.ਸੀ. ਲੁਧਿਆਣਾ ਵਿਖੇ ਵੀ ਇਸੇ ਤਰ੍ਹਾਂ ਦੀਆਂ ਟੈਸਟਿੰਗ ਸਹੂਲਤਾਂ ਦੀ ਆਗਿਆ ਦੇਣ ਲਈ ਭਾਰਤ ਸਰਕਾਰ ਤੋਂ ਤੁਰੰਤ ਮਨਜ਼ੂਰੀਆਂ ਦੀ ਮੰਗ ਕੀਤੀ ਹੈ। ਸ੍ਰੀਮਤੀ ਮਹਾਜਨ ਨੇ ਕਿਹਾ ਕਿ ਲੁਧਿਆਣਾ ਦੇ ਦੋਵੇਂ ਹਸਪਤਾਲਾਂ ਕੋਲ ਪਹਿਲਾਂ ਹੀ ਲੋੜੀਂਦੇ ਉਪਕਰਣ ਉਪਲੱਬਧ ਹਨ ਅਤੇ ਇਨ੍ਹਾਂ ਨੇ ਐਨ.ਏ.ਬੀ.ਐਲ. ਸਰਟੀਫਿਕੇਸ਼ਨ ਲਈ ਅਪਲਾਈ ਕੀਤਾ ਹੈ ਜਿਸ ਤੋਂ ਬਾਅਦ ਆਈ.ਸੀ.ਐੱਮ.ਆਰ. ਤੋਂ ਪ੍ਰਵਾਨਗੀ ਮੰਗੀ ਜਾਵੇਗੀ।
 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement