ਵਪਾਰੀਆਂ-ਕਾਰੋਬਾਰੀਆਂ ਤੇ ਸੰਸਥਾਵਾਂ ਨੂੰ ਇਨਕਮ ਟੈਕਸ 'ਚ ਛੋਟ ਦੇਵੇ ਸਰਕਾਰ : ਹਰਪਾਲ ਸਿੰਘ ਚੀਮਾ
Published : Apr 9, 2020, 9:50 am IST
Updated : Apr 9, 2020, 9:50 am IST
SHARE ARTICLE
File Photo
File Photo

'ਆਪ' ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਮਾਮਲਾ ਕੇਂਦਰ ਸਰਕਾਰ ਅੱਗੇ ਉਠਾਉਣ ਦੀ ਕੀਤੀ ਮੰਗ

ਚੰਡੀਗੜ੍ਹ, 8 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਸਰਕਾਰ ਨੂੰ ਜਿੱਥੇ ਹਰੇਕ ਵਰਗ ਨਾਲ ਸਬੰਧਤ ਗ਼ਰੀਬਾਂ ਅਤੇ ਜ਼ਰੂਰਤਮੰਦਾਂ ਨੂੰ ਰਾਸ਼ਨ ਸਮੇਤ ਦੂਜੀਆਂ ਅਤਿ ਜ਼ਰੂਰੀ ਲੋੜਾਂ ਦਾ ਪਹਿਲ ਦੇ ਆਧਾਰ 'ਤੇ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ, ਉਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹੀ ਔਖੀ-ਘੜੀ 'ਚ ਜੋ ਵੀ ਵੱਡੇ-ਛੋਟੇ ਦੁਕਾਨਦਾਰ, ਵਪਾਰੀ ਅਤੇ ਕਾਰੋਬਾਰੀ ਅਪਣੇ ਸਟਾਫ਼ ਜਾਂ ਦਿਹਾੜੀਦਾਰ ਕਾਮਿਆਂ ਦੀ ਘਰ ਬੈਠਿਆਂ ਰਾਸ਼ਨ ਪਾਣੀ ਦੀ ਮਦਦ ਕਰ ਰਹੇ ਹਨ, ਉਨ੍ਹਾਂ ਨੂੰ ਭਾਰਤ ਸਰਕਾਰ ਕੋਲੋਂ ਆਮਦਨ ਕਰ ਦੀ ਸੈਕਸ਼ਨ 80-ਸੀ ਤਹਿਤ ਟੈਕਸ ਰਾਹਤ ਦਿਵਾਉਣ ਲਈ ਲੋੜੀਂਦੇ ਕਦਮ ਉਠਾਵੇ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਪਾਰਟੀ ਦੀ ਮੁੱਖ ਬੁਲਾਰਾ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਵਪਾਰ ਵਿੰਗ ਦੀ ਸੂਬਾ ਪ੍ਰਧਾਨ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਕੋਰੋਨਾਵਾਇਰਸ ਕਾਰਨ ਲਾਗੂ ਕੀਤੇ ਕਰਫ਼ਿਊ ਕਾਰਨ ਰੋਜ਼ ਕਮਾਉਣ ਅਤੇ ਰੋਜ਼ ਖਾਣ ਵਾਲੇ ਗ਼ਰੀਬਾਂ ਸਮੇਤ ਛੋਟੀ-ਮੋਟੀ ਪ੍ਰਾਈਵੇਟ ਨੌਕਰੀ ਤੇ ਮੱਧਵਰਗੀ ਪਰਵਾਰਾਂ ਲਈ ਵੀ ਦੋ ਡੰਗ ਦੀ ਰੋਟੀ ਦੀ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ।

File photoFile photo

'ਆਪ' ਆਗੂਆਂ ਨੇ ਕਿਹਾ ਕਿ ਸੂਬੇ 'ਚ ਲੱਖਾਂ ਲੋਕ ਅਪਣੇ ਨੇੜੇ-ਤੇੜੇ ਦੇ ਸ਼ਹਿਰਾਂ 'ਚ ਕਰਿਆਨਾ, ਕਪੜੇ, ਹਾਰਡਵੇਅਰ, ਵਰਕਸ਼ਾਪ, ਪ੍ਰਾਈਵੇਟ ਦਫ਼ਤਰ, ਫ਼ੈਕਟਰੀਆਂ ਅਤੇ ਨਿਜੀ ਸਕੂਲਾਂ ਅਤੇ ਸੰਸਥਾਵਾਂ 'ਚ ਡੇਲੀਵੇਜ਼ ਨੌਕਰੀਆਂ ਕਰਦੇ ਹਨ। ਇਨ੍ਹਾਂ 'ਚ ਵੱਡੀ ਤਾਦਾਦ ਜਨਰਲ ਵਰਗ ਨਾਲ ਸਬੰਧਤ ਲੋਕਾਂ ਦੀ ਵੀ ਹੈ, ਜੋ ਸਰਕਾਰ ਰਾਸ਼ਨ ਦੇ ਲਾਭਪਾਤਰੀ ਨਹੀਂ ਹਨ।

ਇਸ ਲਈ ਸਰਕਾਰ ਨੂੰ ਇਨ੍ਹਾਂ ਵਲ ਤੁਰਤ ਧਿਆਨ ਦੇਣ ਦੀ ਲੋੜ ਹੈ। 'ਆਪ' ਆਗੂਆਂ ਨੇ ਕਿਹਾ ਕਿ ਜਿਨ੍ਹਾ ਵਪਾਰੀਆਂ, ਦੁਕਾਨਦਾਰਾਂ, ਕਾਰੋਬਾਰੀਆਂ , ਉਦਯੋਗਪਤੀਆਂ ਅਤੇ ਨਿੱਜੀ ਸੰਸਥਾਵਾਂ ਕੋਲ ਇਹ ਲੋਕ ਕੰਮ ਕਰਦੇ ਹਨ, ਉਹ ਹੀ ਇਨ੍ਹਾਂ ਪਰਵਾਰਾਂ ਦੀ ਸੱਭ ਤੋਂ ਵੱਧ ਅਤੇ ਬਿਹਤਰ ਮਦਦ ਕਰ ਸਕਦੇ ਹਨ, ਇਸ ਲਈ ਪੰਜਾਬ ਸਰਕਾਰ ਅਜਿਹੇ ਦੁਕਾਨਦਾਰਾਂ, ਵਪਾਰੀਆਂ ਅਤੇ ਕਾਰੋਬਾਰੀਆਂ ਦਾ ਹੌਸਲਾ ਵਧਾਉਣ ਲਈ ਕੇਂਦਰ ਸਰਕਾਰ ਕੋਲ ਇਨ੍ਹਾਂ ਨੂੰ ਧਾਰਾ 80 ਸੀ ਤਹਿਤ ਇਨਕਮ ਟੈਕਸ ਦੀ ਵਿਸ਼ੇਸ਼ ਛੋਟ ਦਿਵਾਉਣ ਦੀ ਪੈਰਵਾਈ ਕਰੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement