
ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ:ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀਆਂ ਦੋਵੇਂ ਤਕਨੀਕੀ ਸਿੱਖਿਆ ਯੂਨੀਵਰਸਿਟੀਆਂ ਨੂੰ ਹਦਾਇਤ ਕੀਤੀ ਹੈ
ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ:ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀਆਂ ਦੋਵੇਂ ਤਕਨੀਕੀ ਸਿੱਖਿਆ ਯੂਨੀਵਰਸਿਟੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਦਿਆਰਥੀਆਂ ਨੂੰ ਪੜਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਤਾਲਾਬੰਦੀ ਦੌਰਾਨ ਵਿਦਆਰਥੀਆਂ ਨੂੰ ਪੜ੍ਹਾਈ ਸਬੰਧੀ ਕੋਈ ਵੀ ਪ੍ਰੇਸ਼ਾਨੀ ਨਾ ਆਉਣ ਦੇਣ ਦਿੱਤੀ ਜਾਵੇ। ਸ਼੍ਰੀ ਚੰਨੀ ਨੇ ਸਮੁੱਚੀ ਫਾਕਲਟੀ ਨੂੰ ਵ ਅਪੀਲ ਕੀਤੀ ਹੈ ਕਿ ਇਸ ਮੁਸ਼ਕਿਲ ਦੀ ਘੜੀ ਵਿਚ ਉਹ ਵਿਦਿਆਰਥੀਆਂ ਦੀ ਸਹਾਇਤਾ ਲਈ ਅੱਗੇ ਆਉਣ।