
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਨਾਕਿਆਂ ਉਤੇ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮ ਅਤੇ ਡਾਕਟਰਾਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ
ਚੰਡੀਗੜ੍ਹ (ਸਪੋਕਸਮੈਨ ਟੀ.ਵੀ.): ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਨਾਕਿਆਂ ਉਤੇ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮ ਅਤੇ ਡਾਕਟਰਾਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਪੁਲਿਸ ਦੀ ਗੱਲ ਮੰਨਣ ਅਤੇ ਘਰ ਵਿਚ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਪੁਲਿਸ ਨੇ ਡਾਟਕਰਾਂ ਅਤੇ ਪੈਰਾਮੈਡੀਕਲ ਸਟਾਫ਼ ਨੂੰ ਸਲਾਮੀ ਦੇ ਕੇ ਉਨ੍ਹਾਂ ਦਾ ਸਤਿਕਾਰ ਕੀਤਾ।
ਬਾਦਲ ਨੇ ਕਿਹਾ ਕਿ ਦੇਸ਼ ਭਰ ਵਿਚ ਡਾਕਟਰਾਂ ਦਾ ਧਨਵਾਦ ਕਰਨ ਦਾ ਇਹ ਤਰੀਕਾ ਅਪਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਅਸੀ ਇਨ੍ਹਾਂ ਯੋਧਿਆਂ ਦਾ ਸਨਮਾਨ ਕਰ ਸਕੀਏ। ਵਿੱਤ ਮੰਤਰੀ ਨੇ ਕਿਹਾ ਕਿ ਉਹ ਸਮੂਹ ਪੰਜਾਬੀਆਂ ਵਲੋਂ ਡਾਕਟਰਾਂ, ਪੁਲਿਸ ਫੋਰਸ ਦੇ ਜਵਾਨਾਂ ਅਤੇ ਸਫ਼ਾਈ ਕਰਮਚਾਰੀਆਂ ਦਾ ਧਨਵਾਦ ਕਰਦੇ ਹਨ ਜੋ ਪੂਰੀ ਨਿਸ਼ਠਾ ਨਾਲ ਕੋਰੋਨਾ ਨੂੰ ਹਰਾਉਣ ਲਈ ਅੱਗੇ ਹੋ ਕੇ ਕੰਮ ਕਰ ਰਹੇ ਹਨ।
ਇਸੇ ਤਰ੍ਹਾਂ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਫ਼ਾਈ ਕਰਮੀ ਦਿਨ ਰਾਤ ਮਿਹਨਤ ਕਰ ਰਹੇ ਹਨ ਤਾਂ ਜੋ ਸਾਡਾ ਮੁਲਕ ਕੋਰੋਨਾ ਦੀ ਬਿਮਾਰੀ ਤੋਂ ਮੁਕਤ ਰਹੇ। ਸਫ਼ਾਈ ਕਰਮੀਆਂ ਨੂੰ ਵਿੱਤ ਮੰਤਰੀ ਨੇ ਕਿਹਾ ਕਿ ਤੁਹਾਡੇ ਵੀ ਘਰ ਵਿਚ ਬੱਚੇ ਹਨ, ਪਰ ਤੁਸੀਂ ਪੂਰੇ ਸਮਾਜ ਦੀ ਭਲਾਈ ਲਈ ਕੰਮ ਕਰ ਰਹੇ ਹੋ, ਮੈਂ ਤੁਹਾਨੂੰ ਸਲੂਟ ਕਰਦਾ ਹਾਂ।