
32 ਪੇਟੀਆਂ ਨਾਜਾਇਜ਼
ਲੁਧਿਆਣਾ (ਗੁਰਮਿੰਦਰ ਗਰੇਵਾਲ) : ਨਾਕੇ ਦੌਰਾਨ ਪੁਲਿਸ ਨੂੰ ਵੇਖ ਕੇ ਤਸਕਰ ਕਾਰ ਛੱਡ ਕੇ ਫ਼ਰਾਰ ਹੋ ਗਏ। ਜਦ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 32 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਪੁਰਾਣਾ ਬਾਜ਼ਾਰ ਸਾਹਨੇਵਾਲ ਦੇ ਵਾਸੀ ਹਰਦੀਪ ਸਿੰਘ ਅਤੇ ਬਲਜੀਤ ਸਿੰਘ ਵਿਰੁਧ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਹੈ।
ਏ.ਐਸ.ਆਈ ਬਲਵੀਰ ਸਿੰਘ ਨੇ ਦਸਿਆ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲੀ ਕਿ ਦੋਵੇਂ ਮੁਲਜ਼ਮ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਦੇ ਹਨ ਅਤੇ ਉਹ ਵਰਨਾ ਕਾਰ ਵਿਚ ਸ਼ਰਾਬ ਲੱਦ ਕੇ ਸਪਲਾਈ ਲਈ ਸਾਹਨੇਵਾਲ ਇਲਾਕੇ ਵਿਚ ਆ ਰਹੇ ਹਨ। ਜਾਣਕਾਰੀ ਮਿਲਣ ਉਪਰੰਤ ਪੁਲਿਸ ਨੇ ਕੁਹਾੜਾ ਰੋਡ 'ਤੇ ਨਾਕਾਬੰਦੀ ਕੀਤੀ। ਇਸ ਦੌਰਾਨ ਪੁਲਿਸ ਨੂੰ ਨਾਕੇ 'ਤੇ ਦੇਖ ਕੇ ਮੁਲਜ਼ਮ ਹਰਦੀਪ ਅਤੇ ਬਲਜੀਤ ਕਾਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ।
ਪੁਲਿਸ ਨੇ ਜਦ ਵਰਨਾ ਕਾਰ ਦੀ ਤਲਾਸ਼ੀ ਲਈ ਤਾਂ ਕਾਰ 'ਚੋਂ 32 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਤਫ਼ਤੀਸ਼ੀ ਅਫ਼ਸਰ ਬਲਬੀਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮੁਲਜ਼ਮਾਂ ਵਿਰੁਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਹੈ।