ਕਰਫ਼ੀਊ ਦੌਰਾਨ ਫ਼ੀਸ ਮੰਗਣ ਵਾਲੇ 38 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
Published : Apr 9, 2020, 12:04 pm IST
Updated : Apr 9, 2020, 12:04 pm IST
SHARE ARTICLE
Notice issued to 38 schools asking for fees during curfew
Notice issued to 38 schools asking for fees during curfew

ਜਵਾਬ ਦੇਣ ਲਈ 7 ਦਿਨ ਦਾ ਦਿਤਾ ਸਮਾਂ, ਉਸ ਤੋਂ ਬਾਅਦ ਮਾਨਤਾ ਹੋਵੇਗੀ ਰੱਦ

ਬਠਿੰਡਾ, 8 ਅਪ੍ਰੈਲ (ਸੁਖਜਿੰਦਰ ਮਾਨ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਕਰਫ਼ੀਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫ਼ੀਸ ਮੰਗਣ ਵਾਲੇ ਬਠਿੰਡਾ ਦੇ ਸੇਂਟ ਜ਼ੇਵੀਅਰ ਸਕੂਲ ਸਮੇਤ ਸੂਬੇ ਦੇ 38 ਹੋਰ ਸਕੂਲਾਂ ਨੂੰ ਸਿਖਿਆ ਵਿਭਾਗ ਵਲੋਂ ਬੁਧਵਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

ਸਿਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾਸਿਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਜਵਾਬ ਦਾਖ਼ਲ ਕਰਨ ਲਈ 7 ਦਿਨ ਦਾ ਸਮਾਂ ਦਿਤਾ ਗਿਆ ਹੈ ਅਤੇ ਜੇਕਰ ਇਹ ਸਕੂਲ ਤਸੱਲੀਬਖ਼ਸ ਜਵਾਬ ਦੇਣ ਤੋਂ ਅਸਮਰੱਥ ਰਹੇ ਤਾਂ ਇਨਾਂ ਦੀ ਮਾਨਤਾ ਜਾਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿਤੀ ਜਾਵੇਗੀ। ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਲਾਕਡਾਊਨ ਖ਼ਤਮ ਹੋਣ ਤਕ ਸਕੂਲਾਂ ਵਲੋਂ ਅਗਲੇ ਅਕਾਦਮਿਕ ਸਾਲ ਲਈ ਬੱਸਾਂ ਦੇ ਕਿਰਾਏ ਅਤੇ ਕਿਤਾਬਾਂ ਦਾ ਖ਼ਰਚਾ ਨਾ ਵਸੂਲਿਆ ਜਾਵੇ। ਉਨਾਂ ਕਿਹਾ ਕਿ ਇਨਾਂ ਸਕੂਲਾਂ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਵੀ ਕਰਫ਼ੀਊ ਦੌਰਾਨ ਫ਼ੀਸ ਦੀ ਮੰਗ ਕਰਦਾ ਹੈ ਤਾਂ ਵਿਦਿਆਰਥੀ ਜਾਂ ਉਨਾਂ ਦੇ ਮਾਪੇ ਅਪਣੀ ਸ਼ਿਕਾਇਤ ਸਿੱਧਾ ਉਨਾਂ ਨੂੰ ਈ-ਮੇਲ 'ਤੇ ਭੇਜ ਸਕਦੇ ਹਨ।

PSEBPSEB


ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਕੋਰੋਨਾ ਵਾਇਰਸ ਦੇ ਹਮਲੇ ਤੋਂ ਪੂਰੀ ਦੁਨੀਆਂ ਪ੍ਰਭਾਵਤ ਹੋਈ ਹੈ ਜਿਸ ਕਰ ਕੇ ਹਾਲਾਤ ਆਮ ਵਾਂਗ ਹੋਣ ਤਕ ਪੰਜਾਬ ਦੇ ਸਾਰੇ ਸਕੂਲਾਂ ਨੂੰ ਦਾਖ਼ਲਿਆਂ ਤੇ ਫ਼ੀਸਾਂ ਲੈਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪਰ ਕੁਝ ਪ੍ਰਾਈਵੇਟ ਸਕੂਲਾਂ ਵਲੋਂ ਇਨਾਂ ਹਦਾਇਤਾਂ ਦੀ ਉਲੰਘਣਾ ਕਰ ਕੇ ਵੱਖ-ਵੱਖ ਮਾਧਿਅਮਾਂ ਰਾਹੀਂ ਮਾਪਿਆਂ ਨੂੰ ਫ਼ੀਸ ਭਰਨ ਲਈ ਸੁਨੇਹੇ ਲਗਾਏ ਜਾ ਰਹੇ ਸਨ।

ਕੈਬਨਿਟ ਮੰਤਰੀ ਨੇ ਦਸਿਆ ਕਿ 23 ਮਾਰਚ 2020 ਨੂੰ ਸਿਖਿਆ ਵਿਭਾਗ ਵਲੋਂ ਸਾਰੀਆਂ ਗ਼ੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਾਲ 2020-21 ਲਈ ਦਾਖ਼ਲਿਆਂ ਦੀ ਅੰਤਿਮ ਮਿਤੀ ਨੂੰ ਦੁਬਾਰਾ ਮਿੱਥਿਆ ਜਾਵੇ ਅਤੇ ਹਾਲਾਤ ਸੁਧਰਨ ਉਪਰੰਤ ਫ਼ੀਸਾਂ ਭਰਨ ਲਈ ਇਕ ਮਹੀਨੇ ਦਾ ਸਮਾਂ ਜ਼ਰੂਰ ਉਪਲਬਧ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਰਾਹੀਂ ਹੀ ਲਾਕਡਾਊਨ ਲਾਗੂ ਰਹਿਣ ਤਕ ਕੋਈ ਜ਼ੁਰਮਾਨਾ ਜਾਂ ਲੇਟ ਫ਼ੀਸ ਲਗਾਉਣ ਤੋਂ ਮਨਾਹੀ ਕੀਤੀ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement