ਜਿਸ ਦੇਸ਼ ਦਾ ਰਾਜਾ ਮਨਮਰਜ਼ੀਆਂ ਕਰਨ ਲੱਗ ਜਾਵੇ ਉਹ ਦੇਸ਼ ਲਈ ਘਾਤਕ ਸਿੱਧ ਹੁੰਦਾ ਹੈ : ਗੁਰਨਾਮ ਚੜੂਨੀ
Published : Apr 9, 2021, 9:44 am IST
Updated : Apr 9, 2021, 3:50 pm IST
SHARE ARTICLE
Farmer Leader Gurnam singh Charuni
Farmer Leader Gurnam singh Charuni

ਵਾਹਿਗੁਰੂ ਦੀ ਅਪਾਰ ਕਿਰਪਾ ਨਾਲ ਮੋਰਚਾ ਚੜ੍ਹਦੀ ਕਲਾ ਵਿਚ ਹੈ- ਕਿਸਾਨ ਆਗੂ

ਅੰਮ੍ਰਿਤਸਰ (ਨਿਰਮਲ ਸਿੰਘ ਚੋਹਾਨ) : ਕੇਂਦਰ ਦੀ ਭਾਜਪਾ ਸਰਕਾਰ ਆਏ ਦਿਨ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਸਾਜਿਸ਼ਾਂ ਰਚਦੀ ਰਹਿੰਦੀ ਹੈ ਪਰ ਉਨ੍ਹਾਂ ਦੀ ਇਹ ਚਾਲ ਕਾਮਯਾਬ ਨਹੀਂ ਹੋਵੇਗੀ ਪਰ ਜਿਸ ਦੇਸ਼ ਦਾ ਰਾਜਾ ਹੀ ਅਪਣੀਆਂ ਮਨਮਰਜ਼ੀਆਂ ਕਰਨ ਲੱਗ ਜਾਵੇ ਉਹ ਦੇਸ਼ ਅਤੇ ਜਨਤਾ ਵਾਸਤੇ ਘਾਤਕ ਸਿੱਧ ਹੁੰਦਾ ਹੈ।

Gurnam Singh CharuniGurnam Singh Charuni

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਂਝਾ ਕਿਸਾਨ ਮੋਰਚਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।  ਸਾਂਝਾ ਕਿਸਾਨ ਮੋਰਚਾ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਸਚਖੰਡ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਨ੍ਹਾਂ ਵਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਕੀਤੀ।

Gurnam singh CharuniGurnam singh Charuni

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੜੂਨੀ ਨੇ ਕਿਹਾ ਕਿ ਵਾਹਿਗੁਰੂ ਦੀ ਅਪਾਰ ਕਿਰਪਾ ਨਾਲ ਮੋਰਚਾ ਚੜ੍ਹਦੀ ਕਲਾ ਵਿਚ ਹੈ। ਅਸੀ ਅੱਜ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਵਾਸਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾਂ ਅਤੇ ਦੇਸ਼ ਵਿਆਪੀ ਕਿਸਾਨੀ ਸੰਘਰਸ਼ ਵਾਹਿਗੁਰੂ ਦੀ ਮੇਹਰ ਸਦਕਾ ਇੰਨੇ ਲੰਮੇ ਸਮੇਂ ਤੋਂ ਚੱਲ ਰਿਹਾ ਹੈ।

farmers PROTESTFarmers Protest

ਕੋਰੋਨਾ ਮਹਾਮਾਰੀ ਸਬੰਧੀ ਉਨ੍ਹਾਂ ਕਿਹਾ ਕਿ ਕੋਰੋਨਾ ਕੋਈ ਬੀਮਾਰੀ ਨਹੀਂ ਸਗੋਂ ਇਕ ਰਾਜਨੀਤਕ ਬੀਮਾਰੀ ਹੈ ਜੋ ਭਾਜਪਾ ਦੇ ਇਸ਼ਾਰੇ ਨਾਲ ਜਦੋਂ ਮਰਜ਼ੀ ਜਿਥੇ ਕਹਿਣ ਪਹੁੰਚ ਜਾਂਦੀ ਹੈ। ਇਸ ਮੌਕੇ ਉਨ੍ਹਾਂ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣ ’ਤੇ ਸੂਚਨਾ ਕੇਂਦਰ ਵਿਚ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਨਿਸ਼ਾਨ ਸਿੰਘ ਬਘੇਲ ਸਿੰਘ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਅੰਮ੍ਰਿਤਪਾਲ ਸਿੰਘ ਹਰਿੰਦਰ ਸਿੰਘ ਰੋਮੀ ਨੇ ਸਨਮਾਨ ਕੀਤਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement