ਪਿਊਸ਼ ਗੋਇਲ ਪੰਜਾਬ ਦੇ ਮੰਤਰੀਆਂ ਨਾਲ ਮੀਟਿੰਗ ਵਿਚ ਸਿੱਧੀ ਅਦਾਇਗੀ ਦੇ ਫ਼ੈਸਲੇ ’ਤੇ ਅੜੇ
Published : Apr 9, 2021, 7:21 am IST
Updated : Apr 9, 2021, 7:25 am IST
SHARE ARTICLE
Piyush Goyal in a meeting with Punjab ministers
Piyush Goyal in a meeting with Punjab ministers

ਫ਼ੈਸਲਾ ਵਾਪਸ ਲੈਣ ਤੋਂ ਕੀਤੀ ਸਾਫ਼ ਨਾਂਹ ਪਰ ਕਿਸਾਨਾਂ ਨੂੰ ਲੈਂਡ ਰਿਕਾਰਡ ਦੇਣ ਲਈ ਇਸ ਸੀਜ਼ਨ ’ਚ ਦਿਤੀ ਛੋਟ

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਹਾੜੀ ਦੀ ਫ਼ਸਲ ਦੀ ਸਿਧੀ ਅਦਾਇਗੀ ਨੂੰ ਲੈ ਕੇ ਅੱਜ ਪੰਜਾਬ ਦੇ ਮੰਤਰੀਆਂ ਦੀ ਕੇਂਦਰੀ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਪਿਊਸ਼ ਗੋਇਲ ਨਾਲ ਕੋਈ ਮੀਟਿੰਗ ਵਿਚ ਮਸਲੇ ਦਾ ਕੋਈ ਹੱਲ ਨਹੀਂ ਨਿਕਲ ਸਕਿਆ ਅਤੇ ਕੇਂਦਰੀ ਮੰਤਰੀ ਨੇ ਸਿੱਧੀ ਅਦਾਇਗੀ ਦਾ ਫ਼ੈਸਲਾ ਵਾਪਸ ਲੈਣ ਬਾਰੇ ਦੋ ਟੁਕ ਜਵਾਬ ਦਿੰਦਿਆਂ ਸਾਫ਼ ਨਾਂਹ ਕਰ ਦਿਤੀ ਹੈ। ਪਰ ਥੋੜ੍ਹੀ ਰਾਹਤ ਜ਼ਰੂਰ ਦਿਤੀ ਹੈ ਕਿ ਉਹ ਪੰਜਾਬ ਦੇ ਮੰਤਰੀਆਂ ਦੇ ਜ਼ੋਰ ਦੇਣ ਤੇ ਕਿਸਾਨਾਂ ਤੋਂ ਜ਼ਮੀਨਾਂ ਦੀਆਂ ਜਮ੍ਹਾਂਬੰਦੀਆਂ (ਲੈਂਡ ਰਿਕਾਰਡ) ਫਿਲਹਾਲ ਇਸ ਸੀਜ਼ਨ ਵਿਚ ਜਮ੍ਹਾਂ ਨਾ ਕਰਵਾਉਣਲਈ ਸਹਿਮਤ ਹੋ ਗਏ ਹਨ।

Piyush Goyal in a meeting with Punjab ministers Piyush Goyal in a meeting with Punjab ministers

ਕੇਂਦਰੀ ਮੰਤਰੀ ਨਾਲ ਮੀਟਿੰਗ ਵਿਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਮੌਜੂਦ ਸਨ। ਦੋ ਘੰਟੇ ਚੱਲੀ ਮੀਟਿੰਗ ਵਿਚ ਵਿਚਾਰ ਵਟਾਂਦਰਾ ਹੋਇਆ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੈ ਕਿਹਾ ਕਿ ਅਸੀ ਕੇਂਦਰ ਤੋਂ ਸਿੱਧੀ ਅਦਾਇਗੀ ਦਾ ਫ਼ੈਸਲਾ ਲਾਗੂ ਕਰਨ ਲਈ ਸਮਾਂ ਮੰਗਿਆ ਸੀ ਪਰ ਕੇਂਦਰੀ ਮੰਤਰੀ ਨੇ ਮੰਗ ਸਿੱਧੇ ਤੌਰ ’ਤੇ ਰੱਦ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਵਾਪਸ ਨਹੀਂ ਹੋ ਸਕਦਾ।

Piyush Goyal in a meeting with Punjab ministers Piyush Goyal in a meeting with Punjab ministers

ਉਨ੍ਹਾਂ ਕਿਹਾ ਕਿ ਸਰਕਾਰ ਖਰੀਦ ਦਾ ਸਾਰਾ ਕੰਮ ਖ਼ੁਦ ਕਰ ਸਕਦੀ ਹੈ ਕਿਉਂਕਿ ਖਰੀਦ ਦਾ ਪੈਸਾ ਸਰਕਾਰ ਹੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦਾ ਕਮਿਸ਼ਨ ਵੀ ਸਰਕਾਰ ਉਨ੍ਹਾਂ ਦੇ ਖਾਤੇ ਵਿਚ ਪਾਏਗੀ। ਕੇਂਦਰੀ ਮੰਤਰੀ ਨੇ ਪੰਜਾਬ ਦੀਆਂ ਅਨਾਜ ਸਬੰਧੀ ਦੇਣਦਾਰੀਆਂ ਦੀ ਅਦਾਇਗੀ ਵੀ ਸਮੇਂ ਸਿਰ ਕਰਨ ਦਾ ਭਰੋਸਾ ਦਿਤਾ ਹੈ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਹੁਣ ਕੇਂਦਰ ਦੀ ਨਾਂਹ ਬਾਅਦ ਸਾਡੇ ਕੋਲ ਸਿੱਧੀ ਅਦਾਇਗੀ ਬਿਨਾਂ ਹੋਰ ਕੋਈ ਰਾਹ ਨਹੀਂ ਬਚਿਆ ਤੇ ਇਸ ਦਾ ਕੋਈ ਵਿਚਕਾਰਲਾ ਰਾਹ ਲੱਭਿਅ ਜਾਵੇਗਾ।

 

 

More than 2 dozen people of aap joins congress in presence of Manpreet BadalManpreet Badal

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਹੁਣ ਕੇਂਦਰ ਨੇ ਜਦ ਸਿੱਧੀ ਨਾਂਹ ਕਰ ਦਿਤੀ ਹੈ ਤਾਂ ਸਾਨੂੰ ਕੋਈ ਹੱਲ ਲੱਭਣਾ ਪਵੇਗਾ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨਾਲ ਵਿਚਕਾਰਲਾ ਰਾਹ ਲੱਭਣ ਲਈ ਸ਼ੁਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਦੀ ਮੁੜ ਮੀਟਿੰਗ ਸੱਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement