ਪੰਜਾਬ ਸਰਕਾਰ ਵੱਲੋਂ ਕਣਕ ਦੀ ਸੁਰੱਖਿਅਤ ਖਰੀਦ ਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ
Published : Apr 9, 2021, 6:19 pm IST
Updated : Apr 9, 2021, 6:19 pm IST
SHARE ARTICLE
balbir singh sidhu
balbir singh sidhu

ਵਾਢੀ ਦੇ ਕਾਰਜਾਂ ਵਿੱਚ ਲੱਗੇ ਸਾਰੇ ਵਿਅਕਤੀਆਂ ਨੂੰ ਹਰ ਸਮੇਂ ਮਾਸਕ ਪਹਿਣ ਕੇ ਰੱਖਣ ਦੇ ਨਾਲ ਨਾਲ ਨਿਮਯਤ ਅੰਤਰਾਲਾਂ 'ਤੇ ਸਾਬਣ ਨਾਲ ਹੱਥ ਧੋਣੇ ਯਕੀਨੀ ਬਣਾਉਣੇ ਚਾਹੀਦੇ

ਚੰਡੀਗੜ੍ਹ: ਕੋਵਿਡ-19 ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਅੱਜ ਕਣਕ ਦੀ ਸੁਰੱਖਿਅਤ ਖਰੀਦ ਅਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਵੱਖ-ਵੱਖ ਸਤਹਾਂ 'ਤੇ ਵੱਖ-ਵੱਖ ਸਮੇਂ ਲਈ ਜੀਵਤ ਰਹਿੰਦਾ ਹੈ। ਇਹ ਰਸਾਇਣਕ ਕੀਟਨਾਸ਼ਕਾਂ ਨਾਲ ਅਸਾਨੀ ਨਾਲ ਅਕਿਰਿਆਸ਼ੀਲ ਹੋ ਜਾਂਦਾ ਹੈ। ਇਸ ਤਰ੍ਹਾਂ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਕੋਰੋਨਾ ਵਾਇਰਸ ਬਾਰੇ ਸਹੀ ਜਾਣਕਾਰੀ ਅਤੇ ਗਿਆਨ ਮਹੱਤਵਪੂਰਣ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਅਤੇ ਮੰਡੀਕਰਨ ਦੌਰਾਨ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਕਰਨ ਲਈ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ।

CoronavirusCoronavirus

ਸ. ਸਿੱਧੂ ਨੇ ਦੱਸਿਆ ਕਿ ਇਹ ਦਿਸ਼ਾ-ਨਿਰਦੇਸ਼ ਖਰੀਦ ਪ੍ਰਕਿਰਿਆ ਵਿੱਚ ਸ਼ਾਮਲ ਵੱਖ-ਵੱਖ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਕੰਬਾਈਨ ਓਪਰੇਟਰਾਂ, ਕਿਰਤੀਆਂ, ਆੜ੍ਹਤੀਆਂ/ਦੁਕਾਨਦਾਰਾਂ ਅਤੇ ਟਰਾਂਸਪੋਰਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀਆਂ/ਸੂਬੇ ਦੀਆਂ ਖਰੀਦ ਏਜੰਸੀਆਂ ਦੇ ਸਟਾਫ, ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਇਹ ਦਿਸ਼ਾ ਨਿਰਦੇਸ਼ ਲਾਗੂ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।

Balbir Singh SidhuBalbir Singh Sidhu

ਸਿਹਤ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਸੰਭਵ ਹੋਵੇ ਕਿਸਾਨ ਹੱਥੀ ਕੰਮ ਕਰਨ ਦੀ ਬਜਾਇ ਮਸ਼ੀਨਾਂ ਨਾਲ ਕੰਮ ਕਰਨ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਵਾਢੀ ਲਈ ਮਸ਼ੀਨ ਚਲਾਉਣ ਵਾਲੇ ਵਿਅਕਤੀ ਨਾਲ ਸਿਰਫ਼ ਢੁੱਕਵੀਂ ਗਿਣਤੀ ਵਿਅਕਤੀ ਹੀ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਮਸ਼ੀਨਾਂ ਨੂੰ ਦਾਖਲੇ ਸਮੇਂ ਅਤੇ ਨਿਯਮਤ ਅੰਤਰਾਲਾਂ 'ਤੇ ਸੈਨੀਟਾਈਜ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਲਾਜ਼ਮੀ ਹੈ ਕਿ ਵਾਢੀ ਦੇ ਕਾਰਜਾਂ ਵਿੱਚ ਲੱਗੇ ਸਾਰੇ ਵਿਅਕਤੀਆਂ ਨੂੰ ਹਰ ਸਮੇਂ ਮਾਸਕ ਪਹਿਣ ਕੇ ਰੱਖਣ ਦੇ ਨਾਲ ਨਾਲ ਨਿਮਯਤ ਅੰਤਰਾਲਾਂ 'ਤੇ ਸਾਬਣ ਨਾਲ ਹੱਥ ਧੋਣੇ ਯਕੀਨੀ ਬਣਾਉਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਹੀ, ਸਮੇਂ ਸਿਰ ਅਤੇ ਪ੍ਰਮਾਣਿਕ ਜਾਣਕਾਰੀ ਲਈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ “ਕੋਵਾ ਐਪ” ਡਾਊਨਲੋਡ ਕਰਨ ਲਈ ਸਲਾਹ ਦਿੱਤੀ ਜਾਂਦੀ ਹੈ ਅਤੇ ਵਾਢੀ ਦੌਰਾਨ ਜੇਕਰ ਕੋਈ ਵਿਅਕਤੀ ਪਾਜ਼ੇਟਿਵ ਕੇਸ ਦੇ ਸੰਪਰਕ ਵਿੱਚ ਆਉਂਦਾ ਹੈ ਤਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਅਜਿਹੇ ਮਾਮਲੇ ਵਿੱਚ ਹੈਲਪਲਾਈਨ ਨੰਬਰ 104 'ਤੇ ਸੰਪਰਕ ਕਰਨਾ ਚਾਹੀਦਾ ਹੈ ਅਤੇ ਇਸ ਸਬੰਧੀ ਪੂਰੀ ਜਾਣਕਾਰੀ ਦੇਣੀ ਚਾਹੀਦੀ ਹੈ। 

CoronaCorona

ਉਹਨਾਂ ਕਿਹਾ ਕਿ ਕੰਬਾਈਨ ਓਪਰੇਟਰ ਅਤੇ ਉਸਦੇ ਨਾਲ ਕੰਮ ਕਰਨ ਵਾਲੇ ਕਾਮਿਆਂ ਨੂੰ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਮਹਾਂਮਾਰੀ ਦੌਰਾਨ ਢੁੱਕਵੀਂ ਸਮਾਜਕ ਦੂਰੀ ਬਣਾ ਕੇ ਰੱਖਣਾ ਵਧੇਰੇ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟਰ ਅਤੇ ਉਸ ਦੇ ਕਰਮਚਾਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਕ ਦੂਜੇ ਨੂੰ ਮਿਲਣ /ਵਿਦਾ ਲੈਣ ਸਮੇਂ ਕਿਸੇ ਨਾਲ ਹੱਥ ਨਾ ਮਿਲਾਉਣ ਜਾਂ ਗਲੇ ਨਾ ਮਿਲਣ। 

ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀਆਂ ਆਪਣੀਆਂ ਦਫਤਰੀ ਥਾਂਵਾਂ ਦੀ ਸਾਂਭ-ਸੰਭਾਲ ਅਤੇ ਸੈਨੀਟਾਈਜੇਸ਼ਨ ਨੂੰ ਯਕੀਨੀ ਬਣਾਉਣਗੀਆਂ ਅਤੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਸਬੰਧੀ ਜਾਰੀ ਵਿਸਥਾਰਤ ਐਸ.ਓ.ਪੀ. ਦੀ ਸਖ਼ਤੀ ਨਾਲ ਪਾਲਣਾ ਕਰਨਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement