ਅੰਮ੍ਰਿਤਸਰ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, ਹਥਿਆਰਾਂ ਦੀ ਵੱਡੀ ਖੇਪ ਸਮੇਤ 16 ਗ੍ਰਿਫ਼ਤਾਰ
Published : Apr 9, 2022, 1:31 pm IST
Updated : Apr 9, 2022, 1:31 pm IST
SHARE ARTICLE
Photo
Photo

ਗ੍ਰਿਫ਼ਤਾਰ ਕੀਤੇ ਲੋਕਾਂ ਵਿਚ ਕਈ ਗੈਂਗਸਟਰ ਸ਼ਾਮਲ

 

ਅੰਮ੍ਰਿਤਸਰ - ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਪੁਲਿਸ ਨੇ ਵੱਡੀ ਗਿਣਤੀ ’ਚ ਹਥਿਆਰਾਂ ਸਣੇ 16 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ।  ਗ੍ਰਿਫ਼ਤਾਰ ਕੀਤੇ ਲੋਕਾਂ ਕੋਲੋ ਪੁਲਿਸ ਨੇ ਸੱਤ ਰਾਈਫਲਾਂ ਅਤੇ ਛੇ ਪਿਸਤੌਲਾਂ ਬਰਾਮਦ ਕੀਤੀਆਂ ਹਨ, ਜਿਨ੍ਹਾਂ ਨੂੰ ਪੁਲਿਸ ਨੇ ਆਪਣੇ ਕਬਜ਼ੇ ’ਤ ਲੈ ਕੇ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

 

PHOTOPHOTO

ਗ੍ਰਿਫ਼ਤਾਰ ਕੀਤੇ ਲੋਕਾਂ ਵਿਚ 4 ਗੈਂਗਸਟਰ ਸ਼ਾਮਲ ਹਨ। ਇਹ ਖ਼ੁਲਾਸਾ ਐੱਸ.ਪੀ. (ਡੀ) ਮਨੋਜ ਠਾਕੁਰ ਵਲੋਂ ਅੱਜ ਇੱਥੇ ਪੁਲਿਸ ਲਾਈਨ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ ਗਿਆ। ਪੁਲਿਸ ਮੁਤਾਬਤ ਇਹ ਸਾਰੇ ਲੋਕ ਇਕ ਢਾਂਬੇ ’ਤੇ ਬੈਠੇ ਸਨ ਤੇ ਇਕ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ’ਚ ਸਨ। ਵਾਰਦਾਤ ਤੋਂ ਪਹਿਲਾਂ ਹੀ ਪੁਲਸ ਨੇ ਉਕਤ ਮੁਲਜ਼ਮਾਂ ਨੂੰ ਹਥਿਆਰਾਂ ਸਣੇ ਕਾਬੂ ਕਰ ਲਿਆ। 

 

PHOTO
PHOTO

ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਡੋਨੀ ਪੁੱਤਰ ਹਰਬੰਸ ਸਿੰਘ, ਪ੍ਰਭਜੋਤ ਸਿੰਘ ਪੁੱਤਰ ਅਮਰੀਕ ਸਿੰਘ, ਜਰਮਨਜੀਤ ਸਿੰਘ ਪੁੱਤਰ ਹਰਭਜਨ ਸਿੰਘ, ਗਰਦੀ ਸਿੰਘ ਪੁੱਤਰ ਸਰਭਜੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸੋਹਣ ਸਿੰਘ, ਨਵਦੀਪ ਸਿੰਘ ਉਰਫ ਨਵ  ਪੱਡਾ ਪੁੱਤਰ ਇਕਬਾਲ ਸਿੰਘ, ਰੁਪਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ, ਮਨਜਿੰਦਰ ਸਿੰਘ ਪੁੱਤਰ ਹਰਜੀਤ ਸਿੰਘ, ਰਣਜੀਤ ਸਿੰਘ ਪੁੱਤਰ ਬਲਕਾਰ ਸਿੰਘ, ਗਗਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ, ਮਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸਮਰਾਜ ਸਿੰਘ, ਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ, ਬੇਅੰਤ ਸਿੰਘ ਪੁੱਤਰ ਜਗਤਾਰ ਸਿੰਘ ਅਤੇ ਵਿਜੇ ਪੁੱਤਰ ਨਰਿੰਦਰ ਸਿੰਘ ਵਜੋਂ ਹੋਈ ਹੈ।

PHOTOPHOTO

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement