
ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਕੀਤਾ ਸਵਾਗਤ
ਨਵੀਂ ਦਿੱਲੀ : ਹਿਮਾਚਲ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਦੇ ਰੋਡ ਸ਼ੋਅ ਤੋਂ ਦੋ ਦਿਨ ਬਾਅਦ 'ਆਪ' ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸਿਆਸੀ ਮਾਹਿਰ ਇਸ ਨੂੰ ਇੱਕ ਤਰ੍ਹਾਂ ਨਾਲ ਦੱਸ ਰਹੇ ਹਨ ਕਿ ਚੋਣਾਂ ਤੋਂ ਪਹਿਲਾਂ ਹੀ ਹਿਮਾਚਲ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ ਦਾ ਸਫ਼ਾਇਆ ਹੋ ਗਿਆ ਸੀ।
PHOTO
‘ਆਪ’ ਪਾਰਟੀ ਦੇ ਹਿਮਾਚਲ ਦੇ ਪ੍ਰਦੇਸ਼ ਪ੍ਰਧਾਨ ਅਤੇ ਸੰਗਠਨ ਜਨਰਲ ਸਕੱਤਰ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ‘ਆਪ’ ਦੇ ਪ੍ਰਦੇਸ਼ ਪ੍ਰਧਾਨ ਅਨੂਪ ਕੇਸਰੀ, ਸੰਗਠਨ ਮਹਾਮੰਤਰੀ ਸਤੀਸ਼ ਠਾਕੁਰ ਅਤੇ ਊਨਾ ਦੇ ਪ੍ਰਧਾਨ ਇਕਬਾਲ ਸਿੰਘ ਭਾਜਪਾ ਪਾਰਟੀ ’ਚ ਸ਼ਾਮਲ ਹੋਏ। ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ। ਤਿੰਨੋਂ ਆਗੂਆਂ ਦੇ ਭਾਜਪਾ ’ਚ ਜਾਣ ਨਾਲ ‘ਆਪ’ ਨੂੰ ਝਟਕਾ ਲੱਗਾ ਹੈ।