ਅਜਿਹਾ ਸਿਸਟਮ ਬਣਾਇਆ ਜਾਵੇਗਾ ਕਿ ਅੰਗਰੇਜ਼ ਇੱਥੇ ਨੌਕਰੀਆਂ ਮੰਗਣ ਆਉਣਗੇ- CM ਭਗਵੰਤ ਮਾਨ
Published : Apr 9, 2022, 2:02 pm IST
Updated : Apr 9, 2022, 2:02 pm IST
SHARE ARTICLE
CM Mann at Maharaja Ranjit Singh Punjab Technical University
CM Mann at Maharaja Ranjit Singh Punjab Technical University

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ


ਬਠਿੰਡਾ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਕਨਵੋਕੇਸ਼ਨ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਪਹੁੰਚੇ। ਮੁੱਖ ਮੰਤਰੀ ਬਣਨ ਤੋਂ ਬਾਅਦ ਸੀਐਮ ਮਾਨ ਦਾ ਇਹ ਪਹਿਲਾ ਬਠਿੰਡਾ ਦੌਰਾ ਹੈ। ਇਸ ਮੌਕੇ ਰਾਜਪਾਲ ਤੇ ਮੁੱਖ ਮੰਤਰੀ ਵਲੋਂ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਦਿਨ ਵਿਦਿਆਰਥੀਆਂ ਨੂੰ ਡਿਗਰੀ ਮਿਲਦੀ ਹੈ ਤਾਂ ਉਹ ਦਿਨ ਵਿਦਿਆਰਥੀਆਂ ਲਈ ਬੇਹੱਦ ਖ਼ੁਸ਼ੀ ਦਾ ਹੁੰਦਾ ਹੈ ਪਰ ਉਸ ਤੋਂ ਅਗਲੇ ਹੀ ਦਿਨ ਵਿਦਿਆਰਥੀਆਂ ਦਾ ਸੰਘਰਸ਼ ਸ਼ੁਰੂ ਹੋ ਜਾਂਦਾ ਹੈ।

CM Mann at Maharaja Ranjit Singh Punjab Technical UniversityCM Mann at Maharaja Ranjit Singh Punjab Technical University

ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਡਿਗਰੀਆਂ ਹਾਸਲ ਕਰਕੇ ਵੀ ਨੌਕਰੀਆਂ ਲਈ ਧੱਕੇ ਖਾਣੇ ਪੈਂਦੇ ਹਨ। ਕਈ ਅਜਿਹੇ ਵਿਦਿਆਰਥੀ ਵੀ ਹਨ ਜੋ ਪੀਐਚਡੀ, ਐਮਬੀਏ ਕਰਕੇ ਵੀ ਆਈਲੈਟਸ ਕਰ ਰਹੇ ਹਨ। ਉਹਨਾਂ ਕਿਹਾ ਕਿ ਹੁਣ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਵਿਦਿਆਰਥੀਆਂ ਦੀ ਗਿਣਤੀ ਘਟਦੀ ਜਾ ਰਹੀ ਹੈ ਕਿਉਂਕਿ ਉਹ 12ਵੀਂ ਤੋਂ ਬਾਅਦ ਆਈਲੈਟਸ ਕਰਨ ਲੱਗ ਜਾਂਦੇ ਹਨ। ਉਹਨਾਂ ਕਿਹਾ ਕਿ ਇਸ ਵਾਰ ਵੀ ਪੌਣੇ ਤਿੰਨ ਲੱਖ ਬੱਚਿਆਂ ਦੇ ਵਿਦੇਸ਼ ਜਾਣ ਦੀ ਸੰਭਾਵਨਾ ਹੈ। ਸਿਰਫ਼ ਬੱਚਾ ਹੀ ਵਿਦੇਸ਼ ਨਹੀਂ ਜਾਂਦਾ, ਪ੍ਰਤੀ ਵਿਅਕਤੀ 15 ਲੱਖ ਰੁਪਏ ਵੀ ਬਾਹਰ ਜਾਂਦੇ ਹਨ। ਤੁਸੀਂ ਇੱਥੇ ਹੀ ਰਹਿਣਾ ਹੈ, ਦੇਸ਼ ਦੀ ਸੇਵਾ ਕਰਨੀ ਹੈ। ਥੋੜਾ ਸਮਾਂ ਦਿਓ। ਅਜਿਹਾ ਸਿਸਟਮ ਬਣਾਇਆ ਜਾਵੇਗਾ ਕਿ ਇੱਥੇ ਅੰਗਰੇਜ਼ ਨੌਕਰੀਆਂ ਮੰਗਣ ਆਉਣਗੇ।

CM Mann at Maharaja Ranjit Singh Punjab Technical UniversityCM Mann at Maharaja Ranjit Singh Punjab Technical University

ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਅਜਿਹੀਆਂ ਯੂਨੀਵਰਸਿਟੀਆਂ ਨੂੰ ਪ੍ਰਮੋਟ ਕਰਨਾ ਚਾਹੀਦਾ ਹੈ, ਜਿਹੜੀਆਂ ਬੇਰੋਜ਼ਗਾਰ ਨਹੀਂ ਪੈਦਾ ਕਰਦੀਆਂ, ਜਿਹੜੀਆਂ ਇਕ ਤਕਨੀਕੀ ਸਿੱਖਿਅਤ ਵਿਦਿਆਰਥੀ ਪੈਦਾ ਕਰਦੀਆਂ ਹਨ। ਤਕਨੀਕੀ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਕਦੇ ਭੁੱਖੇ ਨਹੀਂ ਮਰਦੇ। ਇਹਨਾਂ ਕੋਲ ਸਿੱਖਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਬੱਚਿਆਂ ਨੂੰ ਡਿਗਰੀ ਮੁਤਾਬਕ ਕੰਮ ਮਿਲੇ, ਇਸ ਦੇ ਲਈ ਇੰਡਸਟਰੀ ਨੂੰ ਵੀ ਪ੍ਰਮੋਟ ਕੀਤਾ ਜਾ ਰਿਹਾ ਹੈ। ਕੁੜੀਆਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਸੀਐਮ ਮਾਨ ਨੇ ਕਿਹਾ ਕਿ ਡਿਗਰੀ ਲੈਣ ਵਾਲੇ ਵਿਦਿਆਰਥੀਆਂ ਵਿਚ 70% ਲੜਕੀਆਂ ਸਨ। ਅਸੀਂ ਇਹਨਾਂ ਨੂੰ ਕੁੱਖਾਂ ਵਿਚ ਮਾਰੀ ਜਾ ਰਹੇ ਹਾਂ, ਇਹਨਾਂ ਨੂੰ ਉੱਡਣ ਦਾ ਮੌਕਾ ਦੇਣਾ ਚਾਹੀਦਾ ਹੈ।

CM Mann at Maharaja Ranjit Singh Punjab Technical UniversityCM Mann at Maharaja Ranjit Singh Punjab Technical University

ਇਸ ਤੋਂ ਬਾਅਦ ਉਹਨਾਂ ਨੇ ਸ਼ਾਇਰੀ ਜ਼ਰੀਏ ਲੋਕਾਂ ਨੂੰ ਭਰੂਣ ਹੱਤਿਆ ਨਾ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ, “ਆਜਾ ਬੈਠ ਨੀ ਮਾਏ ਗੱਲਾਂ ਕਰੀਏ ਕੰਮ ਦੀਆਂ, ਰਾਜਗੁਰੂ, ਸੁਖਦੇਵ, ਭਗਤ ਸਿੰਘ ਮਾਵਾਂ ਹੀ ਨੇ ਜੰਮ ਦੀਆਂ, ਕੀ ਪਤਾ ਮੈਂ ਜੰਮ ਦੇਵਾਂ ਕੋਈ ਅਗੰਮੜਾ ਮਰਦ ਨੀ ਮਾਏ, ਕੁੱਖ ਦੇ ਵਿਚ ਨਾ ਕਤਲ ਕਰਾਈਂ, ਇਹੀ ਮੇਰੀ ਅਰਜ਼ ਨੀ ਮਾਏ”। ਇਸ ਮੌਕੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਤੋਂ ਇਲਾਵਾ ਵੱਖ-ਵੱਖ ਹਲਕਿਆਂ ਦੇ ਵਿਧਾਇਕ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement