ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਕੇ ਸੂਬੇ 'ਚੋਂ ਪ੍ਰਤਿਭਾ ਪਲਾਇਨ ਨੂੰ ਰੋਕਣ ਲਈ ਵਚਨਬੱਧ ਹੈ  ਸਰਕਾਰ - CM ਮਾਨ
Published : Apr 9, 2022, 6:59 pm IST
Updated : Apr 9, 2022, 6:59 pm IST
SHARE ARTICLE
PUNJAB GOVT COMMITTED TO STOP BRAIN DRAIN BY PROVIDING INDUSTRY ORIENTED EMPLOYMENT COURSES- BHAGWANT MANN
PUNJAB GOVT COMMITTED TO STOP BRAIN DRAIN BY PROVIDING INDUSTRY ORIENTED EMPLOYMENT COURSES- BHAGWANT MANN

ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਮੌਕੇ ਡਿਗਰੀਆਂ ਵੰਡੀਆਂ

ਤਿੰਨ ਉੱਘੀਆਂ ਸ਼ਖਸੀਅਤਾਂ ਨੂੰ ਸਬੰਧਤ ਖੇਤਰਾਂ ਵਿੱਚ ਪਾਏ ਯੋਗਦਾਨ ਲਈ ਦਿੱਤੀ ਗਈ ਡਾਕਟਰੇਟ ਡਿਗਰੀ  

ਬਠਿੰਡਾ  : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਦੇ ਪਹਿਲੇ ਕਨਵੋਕੇਸ਼ਨ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਵੱਕਾਰੀ ਸੰਸਥਾ ਤੋਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਕੇ ਸੂਬੇ 'ਚੋਂ ਪ੍ਰਤਿਭਾ ਪਲਾਇਨ ਨੂੰ ਰੋਕਣ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਦੇਸ਼ਾਂ ਵਿੱਚ ਜਾਣ ਦੀ ਲੋੜ ਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਅਜਿਹਾ ਮਾਹੌਲ ਸਿਰਜਾਂਗੇ ਕਿ ਵਿਦੇਸ਼ਾਂ ਤੋਂ ਲੋਕ ਕੰਮ ਕਰਨ ਲਈ ਪੰਜਾਬ ਆਉਣਗੇ।

PUNJAB GOVERNOR BANWARILAL PUROHIT, CHIEF MINISTER BHAGWANT MANN CONFER DEGREES DURING FIRST CONVOCATION OF MRSPTUPUNJAB GOVERNOR BANWARILAL PUROHIT, CHIEF MINISTER BHAGWANT MANN CONFER DEGREES DURING FIRST CONVOCATION OF MRSPTU

ਮੁੱਖ ਮੰਤਰੀ ਨੇ ਕਿਹਾ ਕਿ ਇਹ ਤਕਨੀਕੀ ਸਿੱਖਿਆ ਦਾ ਯੁੱਗ ਹੈ, ਇਸ ਲਈ ਮੌਜੂਦਾ ਸਿੱਖਿਆ ਨੂੰ ਰੁਜ਼ਗਾਰ ਦੀ ਹਾਣੀ ਬਣਾਉਣ ਦੀ  ਲੋੜ ਹੈ। ਪੰਜਾਬ ਵਿੱਚ ਹੀ ਰੁਜ਼ਗਾਰ ਮੁਹੱਈਆ ਕਰਵਾਉਣ ਵਾਸਤੇ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਕੁਝ ਸਮਾਂ ਦੇਣ ਦੀ ਮੰਗ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੰ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਦੀ ਅਪੀਲ ਕੀਤੀ।

ਭਗਵੰਤ ਮਾਨ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਖਾਸ ਕਰਕੇ ਲੜਕੀਆਂ ਨੂੰ ਆਪਣੀ ਪਸੰਦ ਦੇ ਖੇਤਰ ਵਿੱਚ ਮੱਲਾਂ ਮਾਰਨ ਦੀ ਆਜ਼ਾਦੀ ਦੇਣ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਉਨ੍ਹਾਂ 'ਤੇ ਨਿਰਭਰ ਹੋਣ ਦੀ ਬਜਾਏ ਖੁਦ ਨੂੰ ਸਾਬਤ ਕਰਨ ਲਈ ਖੁੱਲ੍ਹਾ ਮਾਹੌਲ ਪ੍ਰਦਾਨ ਕਰਨ ਜਿਸ ਨਾਲ ਉਨ੍ਹਾਂ ਦੇ ਹੁਨਰ ਨੂੰ ਮਜ਼ਬੂਤੀ ਮਿਲ ਸਕੇ।

PUNJAB GOVERNOR BANWARILAL PUROHIT, CHIEF MINISTER BHAGWANT MANN CONFER DEGREES DURING FIRST CONVOCATION OF MRSPTUPUNJAB GOVERNOR BANWARILAL PUROHIT, CHIEF MINISTER BHAGWANT MANN CONFER DEGREES DURING FIRST CONVOCATION OF MRSPTU

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟੈਕਨਾਲੋਜਿਸਟ ਸਮੱਸਿਆ ਹੱਲ ਕਰਨ ਵਾਲੇ ਹੁੰਦੇ ਹਨ ਜੋ ਮੁਸ਼ਕਿਲ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸੁਖਾਲੇ, ਬਿਹਤਰ ਅਤੇ ਕਿਫ਼ਾਇਤੀ ਢੰਗ-ਤਰੀਕੇ ਤਲਾਸ਼ਦੇ ਹਨ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਰਗੇ ਵੱਕਾਰੀ ਇੰਸਟੀਚਿਊਟ ਇਨ੍ਹਾਂ ਚੁਣੌਤੀਆਂ ਨੂੰ ਪੂਰਾ ਕਰਨ ਵਾਸਤੇ ਟੈਕਨਾਲੋਜਿਸਟਾਂ ਨੂੰ ਤਿਆਰ ਕਰਦੇ ਹਨ।

ਉਨ੍ਹਾਂ ਨੌਜਵਾਨ ਟੈਕਨਾਲੋਜਿਸਟਾਂ ਨੂੰ ਸੱਦਾ ਦਿੱਤਾ ਕਿ ਉਹ ਰੁਜ਼ਗਾਰ ਦੇ ਮੌਕੇ ਲੱਭਣ ਦੀ ਬਜਾਏ ਰੁਜ਼ਗਾਰ ਸਿਰਜਣ ਵਾਲੇ ਬਣਨ। ਸਟਾਰਟ-ਅੱਪਜ਼ ਅਤੇ ਉੱਦਮੀਆਂ ਜ਼ਰੀਏ ਉਹ ਉੱਦਮ ਖੜ੍ਹੇ ਕਰ ਸਕਦੇ ਹਨ, ਜੋ ਦੇਸ਼, ਸਮਾਜ ਅਤੇ ਲੋਕਾਂ ਲਈ ਆਮਦਨੀ ਦਾ ਸਾਧਨ ਬਣਨਗੇ। ਉਨ੍ਹਾਂ ਨੇ ਐਮ.ਆਰ.ਐਸ.ਪੀ.ਟੀ.ਯੂ ਨੂੰ ਆਪਣੇ ਸਬੰਧਤ ਕਾਲਜਾਂ ਵਿੱਚ ਉੱਦਮਤਾ ਅਤੇ ਨਵੀਨਤਾ ਲਈ ਉਸਾਰੂ ਮਾਹੌਲ ਸਿਰਜਣ ਦਾ ਸੱਦਾ ਦਿੱਤਾ ਅਤੇ ਇਨੋਵੇਸ਼ਨ ਤੇ ਇਨਕਿਊਬੇਸ਼ਨ ਸੈਂਟਰਾਂ ਦੀ ਸਥਾਪਨਾ ਦੀ ਉਮੀਦ ਜਤਾਈ।

PUNJAB GOVERNOR BANWARILAL PUROHIT, CHIEF MINISTER BHAGWANT MANN CONFER DEGREES DURING FIRST CONVOCATION OF MRSPTUPUNJAB GOVERNOR BANWARILAL PUROHIT, CHIEF MINISTER BHAGWANT MANN CONFER DEGREES DURING FIRST CONVOCATION OF MRSPTU

ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਤਿੰਨ ਉੱਘੀਆਂ ਸ਼ਖ਼ਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਪਾਏ ਯੋਗਦਾਨ ਲਈ ਆਨਰੇਰੀ ਡਾਕਟਰੇਟ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਜਿਨ੍ਹਾਂ ਵਿੱਚ ਸਮਾਜ ਸੇਵੀ ਡਾ. ਐਸ.ਪੀ.ਐਸ.ਓਬਰਾਏ, ਉਦਯੋਗਪਤੀ ਰਾਜਿੰਦਰ ਗੁਪਤਾ ਅਤੇ ਇਸਰੋ ਦੇ ਸਾਬਕਾ   ਚੇਅਰਮੈਨ ਡਾ. ਰਾਧਾ ਕ੍ਰਿਸ਼ਨਨ (ਡਾਇਰੈਕਟਰ ਆਈ.ਆਈ.ਟੀ. ਰੋਪੜ ਡਾ. ਰਾਜੀਵ ਆਹੂਜਾ ਦੁਆਰਾ ਡਿਗਰੀ ਪ੍ਰਾਪਤ ਕੀਤੀ ਗਈ) ਸ਼ਾਮਲ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਗੋਲਡ ਮੈਡਲ ਪ੍ਰਦਾਨ ਕੀਤੇ ਜਦੋਂਕਿ ਯੂਨੀਵਰਸਿਟੀ ਦੇ ਬੋਰਡ ਆਫ਼ ਸਟੱਡੀਜ਼ ਦੇ ਚੇਅਰਮੈਨ ਵਿਕਾਸ ਗਰਗ ਨੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਮਆਰਐਸਪੀਟੀਯੂ ਦੁਆਰਾ ਉੱਨਤ ਤਕਨੀਕਾਂ ਵਿੱਚ ਸ਼ੁਰੂ ਕੀਤੇ ਗਏ 75 ਆਨਲਾਈਨ ਸਰਟੀਫਿਕੇਟ ਕੋਰਸਾਂ ਦਾ ਉਦਘਾਟਨ ਵੀ ਕੀਤਾ।

PUNJAB GOVERNOR BANWARILAL PUROHIT, CHIEF MINISTER BHAGWANT MANN CONFER DEGREES DURING FIRST CONVOCATION OF MRSPTUPUNJAB GOVERNOR BANWARILAL PUROHIT, CHIEF MINISTER BHAGWANT MANN CONFER DEGREES DURING FIRST CONVOCATION OF MRSPTU

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਜਗਰੂਪ ਸਿੰਘ ਗਿੱਲ, ਬਲਜਿੰਦਰ ਕੌਰ, ਗੁਰਮੀਤ ਸਿੰਘ ਖੁੱਡੀਆਂ, ਗੁਰਪ੍ਰੀਤ ਸਿੰਘ ਬਣਾਂਵਾਲੀ, ਅਮਿਤ ਰਤਨ, ਮਾਸਟਰ ਜਗਸੀਰ ਸਿੰਘ ਅਤੇ ਬਲਕਾਰ ਸਿੱਧੂ, ਐੱਮ.ਆਰ.ਐੱਸ.ਪੀ.ਟੀ.ਯੂ. ਦੇ ਵਾਈਸ ਚਾਂਸਲਰ ਬੂਟਾ ਸਿੰਘ ਸਿੱਧੂ, ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਵਾਈਸ ਚਾਂਸਲਰ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਪ੍ਰੋ. ਰਘਵੇਂਦਰਨ ਪੀ. ਤਿਵਾੜੀ ਤੇ ਹੋਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM

ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦਾ ਕਾਰ ਚਾਲਕ ਨਾਲ ਪੈ ਗਿਆ ਪੰਗਾ.. ਬਹਿਸਬਾਜ਼ੀ ਮਗਰੋਂ ਹੱਥੋਪਾਈ ਤੱਕ ਪੁੱਜੀ ਗੱਲ.......

29 Apr 2024 10:09 AM

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM
Advertisement