ਜਥੇਦਾਰ ਜੀ ਦੇ ਨਿਰਦੇਸ਼, ਪੀ.ਟੀ.ਸੀ. ਨੂੰ ਬੁਲਾ ਦਿਉ ਆਖ਼ਰੀ ਫ਼ਤਿਹ
Published : Apr 9, 2022, 12:44 am IST
Updated : Apr 9, 2022, 12:44 am IST
SHARE ARTICLE
image
image

ਜਥੇਦਾਰ ਜੀ ਦੇ ਨਿਰਦੇਸ਼, ਪੀ.ਟੀ.ਸੀ. ਨੂੰ ਬੁਲਾ ਦਿਉ ਆਖ਼ਰੀ ਫ਼ਤਿਹ

 


ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਸ਼੍ਰੋਮਣੀ ਕਮੇਟੀ ਨੂੰ  ਟੀ.ਵੀ ਚੈਨਲ ਲਈ ਲੋੜੀਂਦੀ ਕਾਰਵਾਈ ਸ਼ੁਰੂ ਕਰਨ ਸਬੰਧੀ ਪੱਤਰ ਭੇਜ ਕੇ ਦਿਤੇ ਆਦੇਸ਼

ਅੰਮਿ੍ਤਸਰ, 8 ਅਪ੍ਰੈਲ (ਪਰਮਿੰਦਰ ਅਰੋੜਾ/ਸੁਖਵਿੰਦਰਜੀਤ ਸਿੰਘ ਬਹੋੜੂ) : ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੀ.ਟੀ.ਸੀ ਚੈਨਲ ਵਿਰੁਧ ਆ ਰਹੀਆਂ ਸ਼ਿਕਾਇਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਇਸ ਤੋਂ ਚਿੰਤਤ ਹੋ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਨੂੰ  ਅਪਣਾ ਚੈਨਲ ਖੋਲ੍ਹਣ ਵਿਚ ਪੇਸ਼ ਆਉਣ ਵਾਲੀਆਂ ਕਾਨੂੰਨੀ ਪ੍ਰਕਿਰਿਆਵਾਂ ਨੂੰ  ਹੱਲ ਕਰ ਕੇ ਜਲਦ ਤੋਂ ਜਲਦ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਕੋਲੋਂ ਲੋੜੀਂਦੀ ਮਨਜ਼ੂਰੀ ਦਿਵਾਵੇ, ਤਾਂ ਜੋ ਗੁਰਬਾਣੀ ਕੀਰਤਨ ਲਈ ਅਪਣਾ ਚੈਨਲ ਹੋਣ ਦਾ ਸਿੱਖ ਕੌਮ ਦਾ ਚਿਰੋਕਣਾ ਸੁਪਨਾ ਜਲਦ ਪੂਰਾ ਕੀਤਾ ਜਾ ਸਕੇ |
ਅੱਜ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਬੰਦ ਕਮਰਾ ਮੀਟਿੰਗ ਹੋਈ ਤੇ ਮੀਟਿੰਗ ਤੋਂ ਬਾਅਦ ਸ. ਧਾਮੀ ਨੇ ਚੈਨਲ ਲਈ ਕੀਤੀ ਜਾ ਰਹੀ ਤਿਆਰੀ ਨੂੰ  ਹੋਰ ਤੇਜ਼ ਕਰਨ ਦੀ ਗੱਲ ਵੀ ਕਹੀ | ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਥੇਦਾਰ ਦੀ ਤਰਫ਼ੋਂ ਸ਼੍ਰੋਮਣੀ ਕਮੇਟੀ ਨੂੰ  ਟੀ.ਵੀ. ਚੈਨਲ ਲਈ ਲੋੜੀਂਦੀ ਕਾਰਵਾਈ ਸ਼ੁਰੂ ਕਰਨ ਸਬੰਧੀ ਪੱਤਰ ਭੇਜ ਕੇ ਨਾਲ ਹੀ ਇਹ ਵੀ ਆਦੇਸ਼ ਦਿਤੇ ਗਏ ਹਨ ਕਿ ਜਦੋਂ ਤਕ ਟੀ.ਵੀ. ਚੈਨਲ ਆਰੰਭ ਨਹੀਂ ਹੁੰਦਾ ਉਦੋਂ ਤਕ ਸ਼੍ਰੋਮਣੀ ਕਮੇਟੀ ਦਾ ਆਈ.ਟੀ. ਵਿੰਗ ਅਪਣਾ ਵੈੱਬ ਚੈਨਲ ਬਣਾ ਕੇ ਸ੍ਰੀ ਦਰਬਾਰ ਸਾਹਿਬ ਦੇ ਕੀਰਤਨ ਦਾ ਪ੍ਰਸਾਰਣ ਚਲਾਵੇ |
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼੍ਰੋਮਣੀ ਕਮੇਟੀ ਨੂੰ  ਗੁਰਬਾਣੀ ਪ੍ਰਸਾਰਣ ਲਈ ਚੈਨਲ ਖੋਲ੍ਹਣ ਵਿਚ ਸਰਕਾਰ ਦੁਆਰਾ ਸਾਰਾ ਪੈਸਾ ਖਰਚਣ ਦੀ ਕੀਤੀ ਪੇਸ਼ਕਸ਼ 'ਤੇ ਪ੍ਰਤੀਕਿਰਿਆ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼੍ਰੋਮਣੀ ਕਮੇਟੀ ਨੂੰ  ਚੈਨਲ ਖੋਲ੍ਹਣ ਵਿਚ ਸਹਾਇਤਾ ਦੀ ਪੇਸ਼ਕਸ਼ 'ਤੇ ਉਨ੍ਹਾਂ ਦੀ ਨਿਜੀ ਭਾਵਨਾ ਦਾ ਸਤਿਕਾਰ ਕਰਦੇ ਹਨ ਪਰ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਦੀ ਸੇਵਾ ਲਈ ਖ਼ਾਲਸਾ ਪੰਥ ਅਤੇ ਇਸ ਦੀਆਂ ਸੰਸਥਾਵਾਂ  ਏਨੀਆਂ ਸਮਰੱਥ ਹਨ ਕਿ ਉਨ੍ਹਾਂ ਨੂੰ  ਇਸ ਦੇ ਲਈ ਕਿਸੇ ਸਰਕਾਰ ਤੋਂ ਵਿੱਤੀ ਸਹਾਇਤਾ ਦੀ ਲੋੜ ਨਹੀਂ ਹੈ | ਅਮਰੀਕਾ, ਇੰਗਲੈਂਡ ਅਤੇ ਹੋਰ ਦੇਸ਼ਾਂ ਦੇ ਸਿੱਖ ਪਹਿਲਾਂ ਹੀ ਆਪਣੀਆਂ ਸੇਵਾਵਾਂ ਦੇਣ ਲਈ ਤਤਪਰ ਹਨ |
ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਦਰਬਾਰ ਸਾਹਿਬ ਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਵਲੋਂ ਖੋਲ੍ਹੇ ਜਾਣ ਵਾਲੇ ਚੈਨਲ ਨੂੰ  ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਪਣੀ ਸੁਹਿਰਦ ਭਾਵਨਾ ਰਖਦੇ ਹਨ ਤਾਂ ਉਹ ਪੰਜਾਬ ਸਰਕਾਰ ਵਲੋਂ ਜਲਦ ਤੋਂ ਜਲਦ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਕੋਲ ਪਹੁੰਚ ਕਰ ਕੇ ਚੈਨਲ ਲਈ ਲੋੜੀਂਦੀਆਂ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕਰ ਕੇ ਚੈਨਲ ਸ਼ੁਰੂ ਕਰਵਾਉਣ ਦੀ ਮਨਜ਼ੂਰੀ ਦਿਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦਾ ਕੀਰਤਨ ਸਰਵਣ ਕਰਨਾ ਹਰ ਸਿੱਖ ਅਪਣੇ ਲਈ ਵੱਡੇ ਭਾਗਾਂ ਦੀ ਨਿਸ਼ਾਨੀ ਸਮਝਦਾ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਅਪਣੇ ਟੈਲੀਵਿਜ਼ਨ ਚੈਨਲ ਰਾਹੀਂ ਇਸ ਦੇ ਪ੍ਰਸਾਰਣ ਦੀ ਉਮੰਗ ਸਿੱਖ ਜਗਤ ਵਿਚ ਮੁੱਦਤਾਂ ਤੋਂ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਨਿਰੋਲ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਨਾਲ ਜੁੜਿਆ ਮਸਲਾ ਹੋਣ ਕਾਰਨ ਇਸ 'ਤੇ ਕਿਸੇ ਨੂੰ  ਵੀ ਸਿਆਸਤ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ |
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼੍ਰੋਮਣੀ ਕਮੇਟੀ ਦੇ ਚੈਨਲ ਲਈ ਇਕ ਮਹੀਨੇ ਦੇ ਅੰਦਰ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਕੋਲੋਂ ਮਨਜ਼ੂਰੀ ਦਿਵਾਉਣ ਤਾਂ ਜੋ ਸ੍ਰੀ ਦਰਬਾਰ ਸਾਹਿਬ ਤੋਂ 24 ਘੰਟੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਦਾ ਸਿੱਖ ਜਗਤ ਦਾ ਸੁਪਨਾ ਜਲਦ ਤੋਂ ਜਲਦ ਪੂਰਾ ਹੋ ਸਕੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਅਪਣਾ ਟੈਲੀਵਿਜ਼ਨ ਚੈਨਲ ਚਲਾ ਕੇ ਜਿਥੇ ਸ੍ਰੀ ਦਰਬਾਰ ਸਾਹਿਬ ਦੇ ਕੀਰਤਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ, ਉਥੇ ਦੇਸ਼-ਵਿਦੇਸ਼ ਦੀਆਂ ਪੰਥਕ ਤੇ ਧਾਰਮਕ ਸਰਗਰਮੀਆਂ ਦੇ ਨਾਲ-ਨਾਲ ਪਿਛਲੇ ਸਮਿਆਂ ਦੌਰਾਨ ਸਿੱਖ ਕੌਮ ਨਾਲ ਵਾਪਰੇ ਸਾਕਿਆਂ ਦੇ ਬਿਰਤਾਂਤ ਨੂੰ  ਵੀ ਵਿਖਾਇਆ ਜਾਵੇਗਾ |
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਜਲਦੀ ਸ਼੍ਰੋਮਣੀ ਕਮੇਟੀ ਨੂੰ  ਚੈਨਲ ਸਬੰਧੀ ਲੋੜੀਂਦੀ ਮਨਜ਼ੂਰੀ ਦਿਵਾ ਦੇਵੇ ਤਾਂ ਸ਼੍ਰੋਮਣੀ ਕਮੇਟੀ ਵਲੋਂ 6 ਜੂਨ ਘੱਲੂਘਾਰਾ ਦਿਵਸ ਤੋਂ ਪਹਿਲਾਂ-ਪਹਿਲਾਂ ਚੈਨਲ ਆਰੰਭ ਕਰ ਦਿਤਾ ਜਾਵੇਗਾ ਤਾਂ ਜੋ ਦੇਸ਼-ਵਿਦੇਸ਼ ਵਿਚ ਵਸਦੇ ਸਿੱਖ ਇਸ ਵਾਰ ਘੱਲੂਘਾਰਾ ਦਿਵਸ ਦੇ ਸਮਾਗਮਾਂ ਦਾ ਸਿੱਧਾ ਪ੍ਰਸਾਰਣ ਵੇਖ ਸਕਣ |

 

SHARE ARTICLE

ਏਜੰਸੀ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement