ਫੀਸਾਂ ਵਧਾਉਣ ਵਾਲੇ ਸਕੂਲਾਂ ਦੀ ਨਹੀਂ ਹੁਣ ਖੈਰ!, ਸਰਕਾਰ ਨੇ ਜਾਰੀ ਕੀਤੇ ਜਾਂਚ ਦੇ ਹੁਕਮ 
Published : Apr 9, 2022, 12:59 pm IST
Updated : Apr 9, 2022, 12:59 pm IST
SHARE ARTICLE
CM Bhagwant Mann
CM Bhagwant Mann

ਮੁਹਾਲੀ, ਡੇਰਾਬੱਸੀ ਅਤੇ ਖਰੜ ਅਧੀਨ ਆਉਂਦੇ 419 ਸਕੂਲਾਂ ਦੀ ਹੋਵੇਗੀ ਜਾਂਚ 

ਹੁਕਮਅਦੂਲੀ ਕਰਨ ਵਾਲੇ ਸਕੂਲਾਂ 'ਤੇ ਹੋਵੇਗੀ ਕਾਰਵਾਈ 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਆਪਣੀ ਮਰਜ਼ੀ ਨਾਲ ਕੀਤੇ ਜਾਣ ਵਾਲੇ ਵਾਧੇ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਸਨ ਕਿ ਹੁਣ ਪ੍ਰਾਈਵੇਟ ਸਕੂਲ ਇਸ ਸੈਸ਼ਨ ਵਿਚ ਫੀਸਾਂ ਨਹੀਂ ਵਧਾ ਸਕਦੇ। ਇਨ੍ਹਾਂ ਹੁਕਮਾਂ ਅਨੁਸਾਰ ਫੀਸਾਂ ਸਬੰਧੀ ਕਾਰਵਾਈ ਸੋਮਵਾਰ ਯਾਨੀ 11 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ।

SchoolSchool

ਮਿਲੀ ਜਾਣਕਾਰੀ ਅਨੁਸਾਰ ਮੁਹਾਲੀ, ਡੇਰਾਬੱਸੀ ਅਤੇ ਖਰੜ ਅਧੀਨ ਆਉਂਦੇ 419 ਸਕੂਲਾਂ ਦੀ ਹੁਣ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨਾ ਵਧਾਉਣ ਦੇ ਹੁਕਮਾਂ ’ਤੇ ਜਾਂਚ ਕੀਤੀ ਜਾਵੇਗੀ। ਇਸ ਵਿੱਚ ਸਾਰੇ ਸਕੂਲਾਂ ਦੀਆਂ ਫੀਸਾਂ ਦੀ ਜਾਣਕਾਰੀ ਸਬੂਤਾਂ ਸਮੇਤ ਇਕੱਠੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਾਰੇ ਸਕੂਲਾਂ ਦੀ 2022-23 ਦੀ ਸਾਲਾਨਾ ਫੀਸ, ਟਿਊਸ਼ਨ ਫੀਸ ਅਤੇ ਹਰ ਤਰ੍ਹਾਂ ਦੇ ਖਰਚਿਆਂ ਸਮੇਤ 15 ਤਰ੍ਹਾਂ ਦੇ ਮਾਪਦੰਡਾਂ 'ਤੇ ਜਾਂਚ ਕੀਤੀ ਜਾਵੇਗੀ।

Bhagwant MannBhagwant Mann

ਦੱਸ ਦੇਈਏ ਕਿ ਇਸ ਦੀ ਰਿਪੋਰਟ ਇਕ ਹਫਤੇ 'ਚ ਜਾਂਚ ਟੀਮ ਨੂੰ ਦੇਣੀ ਹੋਵੇਗੀ। ਜੇਕਰ ਇਸ ਜਾਂਚ ਦੌਰਾਨ ਕੋਈ ਵੀ ਸਕੂਲ ਫੀਸ ਵਿਚ ਵਾਧਾ ਕਰਦਾ ਪਾਇਆ ਗਿਆ ਤਾਂ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਜਾਂਚ ਟੀਮ ਵਿਚ 17 ਪ੍ਰਿੰਸੀਪਲ ਅਤੇ ਹੈਡ ਮਾਸਟਰ ਵੀ ਸ਼ਾਮਲ ਹੋਣਗੇ ਜਿਨ੍ਹਾਂ ਵਲੋਂ ਪੁਖਤਾ ਤਰੀਕੇ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਹ ਪੂਰੀ ਜਾਂਚ ਰਿਪੋਰਟ ਇੱਕ ਹਫਤੇ ਵਿਚ ਦੇਣ ਦੇ ਹੁਕਮ ਦਿਤੇ ਗਏ ਹਨ।

Govt should mull immediate roll back on unprecedented hike in exam feefees

ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਵਿੱਚ ਫੀਸਾਂ ਵਿੱਚ ਵਾਧੇ ਦੇ ਹੁਕਮ ਜਾਰੀ ਕਰਦਿਆਂ ਇਹ ਵੀ ਕਿਹਾ ਸੀ ਕਿ ਕੋਈ ਵੀ ਸਕੂਲ ਬੱਚਿਆਂ ਦੇ ਮਾਪਿਆਂ ਨੂੰ ਸਿਰਫ ਸਕੂਲ ਵਿੱਚੋਂ ਕਿਤਾਬਾਂ, ਕੱਪੜੇ ਅਤੇ ਹੋਰ ਸਮਾਨ ਖਰੀਦਣ ਲਈ ਮਜਬੂਰ ਨਹੀਂ ਕਰਨਗੇ, ਸਗੋਂ ਮਾਪੇ ਆਪਣੀ ਮਰਜ਼ੀ ਅਨੁਸਾਰ ਕਿਸੇ ਵੀ ਦੁਕਾਨ ਤੋਂ ਪਾਠ ਪੁਸਤਕਾਂ ਅਤੇ ਕਿਤਾਬਾਂ ਅਤੇ ਵਰਦੀਆਂ ਆਦਿ ਖਰੀਦ ਸਕਦੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement