ਕਪੂਰਥਲਾ ਕੇਂਦਰੀ ਜੇਲ੍ਹ ’ਚੋਂ ਤਲਾਸ਼ੀ ਦੌਰਾਨ 6 ਮੋਬਾਇਲ ਫੋਨ, 4 ਸਿਮ ਕਾਰਡ ਅਤੇ 4 ਬੈਟਰੀਆਂ ਬਰਾਮਦ
Published : Apr 9, 2023, 11:38 am IST
Updated : Apr 9, 2023, 11:38 am IST
SHARE ARTICLE
photo
photo

ਕੋਤਵਾਲੀ ਥਾਣੇ ਵਿਚ 7 ਕੈਦੀਆਂ ਖਿਲਾਫ 52-ਏ ਪ੍ਰਿਜ਼ਨ ਐਕਟ ਤਹਿਤ ਮਾਮਲਾ ਦਰਜ

 

ਕਪੂਰਥਲਾ : ਕਪੂਰਥਲਾ ਕੇਂਦਰੀ ਜੇਲ੍ਹ ਵਿੱਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਰੁਕਿਆ ਨਹੀਂ, ਹੁਣ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਕਪੂਰਥਲਾ ਜੇਲ੍ਹ ਵਿੱਚੋਂ ਮੋਬਾਇਲ ਫ਼ੋਨ, ਸਿਮ ਕਾਰਡ ਆਦਿ ਬਰਾਮਦ ਹੋਏ ਹਨ। ਵੈਸੇ ਤਾਂ ਜੇਲ੍ਹਾਂ ਵਿੱਚ ਮੋਬਾਇਲ ਫ਼ੋਨ ਮਿਲਣਾ ਆਮ ਗੱਲ ਨਹੀਂ ਹੈ ਕਿਉਂਕਿ ਗੈਂਗਸਟਰ ਅਤੇ ਹੋਰ ਵੱਡੇ ਮੁਲਜ਼ਮ ਜ਼ਿਲ੍ਹਿਆਂ ਵਿੱਚੋਂ ਹੀ ਆਪਣਾ ਨੈੱਟਵਰਕ ਚਲਾਉਂਦੇ ਹਨ। ਇਸ ਦੇ ਬਾਵਜੂਦ ਕਪੂਰਥਲਾ ਜੇਲ੍ਹ ਵਿੱਚ ਰੋਜ਼ਾਨਾ ਹੀ ਮੋਬਾਇਲ ਫ਼ੋਨ ਆਦਿ ਮਿਲਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸੇ ਕਾਰਨ ਇਹ ਜੇਲ੍ਹ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ।

ਦੱਸ ਦਈਏ ਕਿ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਫਿਰ ਤੋਂ ਮੋਬਾਇਲ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ। ਜਿਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 6 ਮੋਬਾਇਲ ਫ਼ੋਨ, 4 ਸਿਮ ਕਾਰਡ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ |

ਦੂਜੇ ਪਾਸੇ ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਵਿੱਚ ਅਣਪਛਾਤੇ ਵਿਅਕਤੀਆਂ ਸਮੇਤ 7 ਬੰਦਿਆਂ ਖ਼ਿਲਾਫ਼ 52-ਏ ਪ੍ਰਿਜ਼ਨ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement