ਘਰੇਲੂ ਸਮਾਨ ਖ਼ਰੀਦਣ ਲਈ ਗਈ ਸੀ ਬਾਜ਼ਾਰ
ਬਟਾਲਾ : ਕਸਬਾ ਹਰਚੋਵਾਲ ਵਿਖੇ ਭਿਆਨਕ ਹਾਦਸਾ ਵਾਪਰਿਆ ਜਿਸ ਵਿਚ ਇੱਕ ਲੜਕੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਦੀਪ ਕੌਰ ਪਤਨੀ ਹਰਜੀਤ ਸਿੰਘ ਵਾਸੀ ਕੀੜੀ ਅਫ਼ਗਾਨਾ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਕੌਰ ਆਪਣੀ ਸਕੂਟੀ 'ਤੇ ਘਰੇਲੂ ਸਮਾਨ ਲੈਣ ਲਈ ਬਾਜ਼ਾਰ ਗਈ ਸੀ ਜਿਥੇ ਉਹ ਇੱਕ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿਚ ਆ ਗਈ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਟਰੱਕ ਨੇ ਲੜਕੀ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ ਜਿਸ ਦੇ ਚਲਦੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਨੈਸ਼ਨਲ ਹਾਈਵੇ 'ਤੇ ਟਰੱਕ, ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ
ਹਾਦਸੇ ਦੀ ਜਾਣਕਾਰੀ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਜਿਥੇ ਉਸ ਦਾ ਪੋਸਟਮਾਰਟਮ ਹੋਵੇਗਾ। ਉਧਰ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਫਿਲਹਾਲ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।