ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ, ਟਰਾਂਸਪੋਰਟ ਮੰਤਰੀ ਨੇ ਵਿਖਾਈ ਹਰੀ ਝੰਡੀ

By : GAGANDEEP

Published : Apr 9, 2023, 3:19 pm IST
Updated : Apr 9, 2023, 3:19 pm IST
SHARE ARTICLE
 photo
photo

585 ਰੁਪਏ ਹੋਵੇਗਾ ਇੱਕ ਪਾਸੇ ਦਾ ਕਿਰਾਇਆ

 

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਤੋਂ ਸ਼ਿਮਲਾ ਦਰਮਿਆਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ ਪਹਿਲਾ ਮਾਅਰਕਾ ਬਣ ਗਿਆ ਹੈ ਜਦੋਂ ਪੱਟੀ ਤੋਂ ਸ਼ਿਮਲਾ ਲਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ ਸ਼ੁਰੂ ਹੋਈ ਹੈ। ਪੱਟੀ ਬੱਸ ਸਟੈਂਡ ਤੋਂ ਹਰੀ ਝੰਡੀ ਵਿਖਾਉਣ ਉਪਰੰਤ ਗੱਲਬਾਤ ਦੌਰਾਨ ਕੈਬਨਿਟ ਮੰਤਰੀਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੋਰਨਾਂ ਸੂਬਿਆਂ ਵੱਲ ਬੱਸਾਂ ਚਲਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਭਿਆਨਕ ਹਾਦਸੇ ਨੇ ਪਰਿਵਾਰ ਦੀਆਂ ਖੋਹੀਆਂ ਖੁਸ਼ੀਆਂ, ਨੌਜਵਾਨ ਦੀ ਹੋਈ ਮੌਤ 

ਉਨ੍ਹਾਂ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਦੀ ਇਹ ਬੱਸ ਪੱਟੀ ਬੱਸ ਸਟੈਂਡ ਤੋਂ ਸਵੇਰੇ 10:20 ਵਜੇ ਚੱਲੇਗੀ ਅਤੇ ਵਾਇਆ ਅੰਮ੍ਰਿਤਸਰ, ਜਲੰਧਰ ਤੇ ਚੰਡੀਗੜ੍ਹ ਹੁੰਦਿਆਂ ਰਾਤ 10.30 ਵਜੇ ਸ਼ਿਮਲਾ ਪੁੱਜੇਗੀ। ਇਸੇ ਤਰ੍ਹਾਂ ਅਗਲੇ ਦਿਨ ਸਵੇਰੇ 7:10 ਵਜੇ ਸ਼ਿਮਲਾ ਤੋਂ ਚਲ ਕੇ ਉਸੇ ਰਸਤੇ ਵਾਪਸੀ ਕਰੇਗੀ ਅਤੇ ਸ਼ਾਮ ਕਰੀਬ 7:30 ਵਜੇ ਪੱਟੀ ਪਹੁੰਚੇਗੀ। ਬੱਸ ਦਾ ਇੱਕ ਪਾਸੇ ਦਾ ਕਿਰਾਇਆ 585 ਰੁਪਏ ਨਿਰਧਾਰਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਕੌਮੀ ਇਨਸਾਫ਼ ਮੋਰਚੇ ਵਿੱਚ ਨਿਹੰਗ ਸਿੰਘਾਂ ਦੀ ਖੂਨੀ ਝੜਪ, ਇੱਕ ਨਿਹੰਗ ਦਾ ਵੱਢਿਆ ਗਿਆ ਗੁੱਟ

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਨੇ ਲੰਘੇ ਵਿੱਤੀ ਵਰ੍ਹੇ ਦੌਰਾਨ ਆਮਦਨ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਹੈ। ਵਿੱਤੀ ਵਰ੍ਹੇ 2022-23 ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਨੂੰ 700.88 ਕਰੋੜ ਰੁਪਏ ਆਮਦਨ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 547.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਵਾਧੇ ਵਿੱਚ ਜਾ ਰਹੀ ਹੈ ਅਤੇ ਅਗਲੇ ਦਿਨਾਂ ਦੌਰਾਨ ਹੋਰਨਾਂ ਸ਼ਹਿਰਾਂ ਤੋਂ ਵੀ ਬੱਸਾਂ ਚਲਾਈਆਂ ਜਾਣਗੀਆਂ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਦੀ ਮੰਗ ਅਨੁਸਾਰ ਜ਼ਰੂਰਤ ਵਾਲੀਆਂ ਥਾਵਾਂ ਤੋਂ ਬੱਸਾਂ ਚਲਾਉਣ ਨੂੰ ਤਰਜੀਹ ਦੇਣ ਤਾਂ ਜੋ ਲੋਕਾਂ ਨੂੰ ਸਸਤੀ ਅਤੇ ਕਿਫ਼ਾਇਤੀ ਬੱਸ ਸੇਵਾ ਮੁਹੱਈਆ ਕਰਵਾਈ ਜਾ ਸਕੇ। ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ 'ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ' ਤੇ ਪਹੁੰਚਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪ੍ਰਾਈਵੇਟ ਬੱਸ ਮਾਫ਼ੀਆ ਦਾ ਲੱਕ ਤੋੜਦਿਆਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਤਿੰਨ ਗੁਣਾਂ ਘੱਟ ਕਿਰਾਏ 'ਤੇ ਬੱਸ ਸੇਵਾ ਸ਼ੁਰੂ ਕੀਤੀ ਹੈ ਅਤੇ ਹੁਣ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਰੀਬ 25 ਬੱਸਾਂ ਦਿੱਲੀ ਹਵਾਈ ਅੱਡੇ ਨੂੰ ਚਲਦੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement