ਸ਼੍ਰੋਮਣੀ ਅਕਾਲੀ ਦਲ ਛੱਡ ਭਾਜਪਾ ’ਚ ਸ਼ਾਮਲ ਹੋਏ ਇੰਦਰ ਇਕਬਾਲ ਸਿੰਘ ਅਟਵਾਲ
Published : Apr 9, 2023, 1:55 pm IST
Updated : Apr 9, 2023, 1:55 pm IST
SHARE ARTICLE
PHOTO
PHOTO

ਇੰਦਰ ਇਕਬਾਲ ਸਿੰਘ ਅਟਵਾਲ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਹਨ...

 

ਚੰਡੀਗੜ੍ਹ : ਅਕਾਲੀ ਦਲ ਤੋਂ ਅਸਤੀਫ਼ਾ ਦੇਣ ਮਗਰੋਂ ਇੰਦਰ ਇਕਬਾਲ ਸਿੰਘ ਅਟਵਾਲ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਅਟਵਾਲ ਨੂੰ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਭਾਜਪਾ ਚ ਸ਼ਾਮਲ ਕਰਵਾਇਆ। ਇਸ ਮੌਕੇ ਭਾਜਪਾ ਆਗੂ ਤਰੁਣ ਚੁੱਗ ਸਮੇਤ ਹੋਰ ਕਈ ਵੱਡੇ ਆਗੂ ਮੋਜੂਦ ਰਹੇ ਹਨ। 

ਦੱਸਣਯੋਗ ਹੈ ਕਿ ਇੰਦਰ ਇਕਬਾਲ ਸਿੰਘ ਅਟਵਾਲ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਹਨ। 

ਅਟਵਾਲ ਨੇ ਅੱਜ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ’ਚੋਂ ਅਸਤੀਫਾ ਦਿੱਤਾ ਸੀ। ਉਹ ਹਲਕਾ ਕੂਮਕਲਾਂ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਜਿੱਤ ਚੁੱਕੇ ਹਨ।  ਸੂਤਰਾਂ ਮੁਤਾਬਕ ਭਾਜਪਾ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ’ਚ ਉਮੀਦਵਾਰ ਐਲਾਨ ਸਕਦੀ ਹੈ। 

ਦੱਸਣਯੋਗ ਹੈ ਕਿ ਉਨ੍ਹਾਂ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਜਲੰਧਰ ਲੋਕ ਸਭਾ ਸੀਟ ’ਤੇ ਅਕਾਲੀ ਦਲ ਵਲੋਂ ਐੱਮ. ਪੀ. ਦੀ ਚੋਣ ਵੀ ਲੜ ਚੁੱਕੇ ਹਨ, ਜਿਸ ਕਾਰਨ ਉਨ੍ਹਾਂ ਦਾ ਇਥੇ ਚੰਗਾ ਆਧਾਰ ਮੰਨਿਆ ਜਾ ਰਿਹਾ ਹੈ। ਇੰਦਰ ਇਕਬਾਲ ਸਿੰਘ ਅਟਵਾਲ ਦੇ ਅਕਾਲੀ ਦਲ ਛੱਡਣ ਨਾਲ ਜਿੱਥੇ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ ।
-
 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement