ਵਿਸਾਖੀ ਮੌਕੇ ਗੁਰਧਾਮਾਂ ਦੀ ਯਾਤਰਾ ਲਈ ਗਏ ਜਥੇ ਦਾ ਪਾਕਿਸਤਾਨ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ

By : KOMALJEET

Published : Apr 9, 2023, 7:43 pm IST
Updated : Apr 9, 2023, 7:43 pm IST
SHARE ARTICLE
punjabi news
punjabi news

ਭਾਰੀ ਸੁਰੱਖਿਆ ਹੇਠ 60 ਬੱਸਾਂ 'ਚ ਸ਼ਰਧਾਲੂ ਪਹੁੰਚੇ ਸ੍ਰੀ ਨਨਕਾਣਾ ਸਾਹਿਬ

ਅੰਮ੍ਰਿਤਸਰ : ਵਿਸਾਖੀ ਮੌਕੇ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਪੰਜਾਬ ਤੋਂ ਅੱਜ ਜਥਾ ਗਿਆ ਹੈ। ਇਸ ਜਥੇ ਦਾ ਪਾਕਿਸਤਾਨ ਪਹੁੰਚ 'ਤੇ ਨਿੱਘਾ ਸਵਾਗਤ ਕੀਤਾ ਗਿਆ। ਅਟਾਰੀ ਰਸਤੇ ਵਾਹਗਾ ਪਹੁੰਚੇ ਜਥੇ ਦਾ ਵਾਹਗਾ ਪਹੁੰਚਣ 'ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ ਰਾਣਾ ਸ਼ਾਹਿਦ ਸਲੀਮ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਸਾਬਕਾ ਪ੍ਰਧਾਨ ਸਤਵੰਤ ਸਿੰਘ, ਮੈਂਬਰ ਮਿਮਪਾਲ ਸਿੰਘ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਪੱਤਰਕਾਰਾਂ ਨੂੰ ਵੀ ਸੰਬੋਧਨ ਕੀਤਾ। 

ਵਿਸਾਖੀ ਮੌਕੇ ਗੁਰਧਾਮਾਂ ਦੀ ਯਾਤਰਾ ਲਈ ਗਏ ਜਥੇ ਦਾ ਪਾਕਿਸਤਾਨ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤਵਿਸਾਖੀ ਮੌਕੇ ਗੁਰਧਾਮਾਂ ਦੀ ਯਾਤਰਾ ਲਈ ਗਏ ਜਥੇ ਦਾ ਪਾਕਿਸਤਾਨ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ

ਦੱਸ ਦੇਈਏ ਕਿ ਭਾਰੀ ਸੁਰੱਖਿਆ ਹੇਠ ਅੱਜ 60 ਬੱਸਾਂ ਰਾਹੀਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਗਿਆ ਹੈ। ਯਾਤਰੂਆਂ ਦੇ ਲੰਗਰ ਲਈ ਵਾਹਗਾ ਵਿਖੇ ਪੀ. ਐਸ. ਜੀ. ਪੀ. ਸੀ. ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਗੁਰਧਾਮਾਂ ਦੇ ਦਰਸ਼ਨਾਂ ਦੀ ਤਾਂਘ ਅਤੇ ਖੁਸ਼ੀ ਵਿਚ ਸ਼ਰਧਾਲੂ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰੇ ਲਗਾਉਣੇ ਸ੍ਰੀ ਨਨਕਾਣਾ ਸਾਹਿਬ ਪਹੁੰਚੇ। ਦੱਸ ਦੇਈਏ ਕਿ ਇਹ ਜਥਾ ਗੁਰੂ ਘਰਾਂ ਦੇ ਦਰਸ਼ਨ ਕਰ ਕੇ 18 ਅਪ੍ਰੈਲ ਨੂੰ ਵਾਪਸ ਪਰਤੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement