ਬਿਜਲੀ ਮੰਤਰੀ ETO ਵੱਲੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ
Published : Apr 9, 2023, 6:43 pm IST
Updated : Apr 9, 2023, 6:43 pm IST
SHARE ARTICLE
photo
photo

ਸਬੰਧਤ ਅਧਿਕਾਰੀਆਂ ਨੂੰ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ‘ਚ ਪੂਰਾ ਪੂਰਾ ਕਰਨ ਦੇ ਦਿੱਤੇ ਆਦੇਸ਼

 

 

ਚੰਡੀਗੜ੍ਹ - ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਐਤਵਾਰ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕੀਤਾ। 

ਹਰਭਜਨ ਸਿੰਘ ਈ.ਟੀ.ਓ. ਨੇ ਪਾਵਰ ਹਾਊਸ ਅਤੇ ਗਰਿਡ ਸਬ-ਸਟੇਸ਼ਨ ਦਾ ਬਾਰੀਕੀ ਨਾਲ ਦੌਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਪੈਡੀ ਸੀਜਨ ਦੌਰਾਨ ਰਣਜੀਤ ਸਾਗਰ ਡੈਮ ਬਿਜਲੀ ਪੂਰਤੀ ਲਈ ਆਪਣੀ ਪੂਰੀ ਸਮੱਰਥਾ ਨਾਲ ਕੰਮ ਕਰੇਗਾ।

ਬਿਜਲੀ ਮੰਤਰੀ ਨੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕਰਨ ਸਮੇਂ ਪੀ.ਐਸ.ਪੀ.ਸੀ.ਐਲ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਮਿੱਥੇ ਸਮੇ ਵਿੱਚ ਸ਼ਾਹਪੁਰਕੰਡੀ ਪ੍ਰੋਜੈਕਟ ਨੂੰ ਪੂਰਾ ਕਰਨ ਦੇ ਆਦੇਸ਼ ਦਿੱਤੇ। ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਵਿੱਚ ਚੱਲ ਰਹੇ ਕਾਰਜਾਂ ਤੇ ਸੰਤੁਸ਼ਟੀ ਜਾਹਿਰ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਮਗਰੋਂ ਬਿਜਲੀ ਉਤਪਾਦਨ ਦੇ ਖੇਤਰ ‘ਚ ਅਹਿਮ ਰੋਲ ਅਦਾ ਕਰਨਗੇ।

ਇਸ ਮੌਕੇ ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਦੇ ਸ਼ਹੀਦੀ ਸਮਾਰਕ ‘ਤੇ ਜਾ ਕੇ ਇਸ ਡੈਮ ਦੀ ਉਸਾਰੀ ਸਮੇਂ ਸ਼ਹੀਦ ਹੋਏ ਕਰਮਚਾਰੀਆਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ।

ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਮੁੱਖ ਇੰਜੀਨੀਅਰ ਹਾਈਡਲ ਪ੍ਰੋਜੈਕਟਸ ਇੰਦਰਪਾਲ ਸਿੰਘ, ਉਪ ਮੁੱਖ ਇੰਜੀਨੀਅਰ ਰਵਿੰਦਰ ਕੁਮਾਰ, ਜਲ ਸਰੋਤ ਵਿਭਾਗ ਦੇ ਇੰਜੀਨੀਅਰ ਜਸਵੀਰ ਪਾਲ ਅਤੇ ਕਾਰਜਕਾਰੀ ਇੰਜੀਨੀਅਰ ਲਖਵਿੰਦਰ ਸਿੰਘ ਹਾਜ਼ਰ ਸਨ।

SHARE ARTICLE

ਏਜੰਸੀ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement