ਰਾਜਪੁਰਾ : ਪੰਚਾਇਤ ਵਿਭਾਗ ਦੀ ਵੱਡੀ ਕਾਰਵਾਈ, ਪਿੰਡ ਨੈਣਾ ਦੀ ਮਹਿਲਾ ਸਰਪੰਚ ਸਸਪੈਂਡ
Published : Apr 9, 2023, 11:11 am IST
Updated : Apr 9, 2023, 11:11 am IST
SHARE ARTICLE
photo
photo

ਸ਼ਾਮਲਾਟ ਜ਼ਮੀਨ ਚ ਗੈਰ-ਕਾਨੂੰਨੀ ਤਰੀਕੇ ਨਾਲ ਦਰੱਖ਼ਤ ਕੱਟ ਦੇ ਇਲਜਾਮ ਹੋਏ ਸਹੀ ਸਾਬਤ

 

ਰਾਜਪੁਰਾ : ਹਲਕਾ ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਨੈਣਾ ਦੀ ਪੰਚਾਇਤ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਪਿੰਡ ਦੀ ਮਹਿਲਾ ਸਰਪੰਚ ਗੁਰਮੀਤ ਕੌਰ 'ਤੇ ਕਾਰਵਾਈ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸਾਬਕਾ ਸਰਪੰਚ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਸ਼ਿਕਾਇਤ 'ਤੇ ਇਹ ਕਾਰਵਾਈ ਕੀਤੀ ਗਈ। 

ਸ਼ਿਕਾਇਤਕਰਤਾ ਨੇ ਇਲਜ਼ਾਮ ਲਗਾਇਆ ਗਿਆ ਕਿ ਸਰਪੰਚ ਵੱਲੋਂ ਸ਼ਾਮਲਾਟ ਜ਼ਮੀਨ ਵਿਚ ਗ਼ੈਰ-ਕਾਨੂੰਨੀ ਤਰੀਕੇ ਨਾਲ ਦਰੱਖ਼ਤ ਕੱਟੇ ਗਏ ਸਨ। ਜਿਸ ਤੋਂ ਬਾਅਦ ਵਿਭਾਗ ਨੇ ਐਕਸ਼ਨ ਲਿਆ ਹੈ। 

ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟਿਸ 'ਚ ਸਰਪੰਚ ਵੱਲੋਂ ਸਰਕਾਰੀ ਜਗ੍ਹਾਂ ’ਤੇ ਬਿਨ੍ਹਾਂ ਮਨਜ਼ੂਰੀ ਤੋਂ ਦਰੱਖ਼ਤ ਕੱਟੇ ਜਾਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਗਈ ਤੇ ਜਾਂਚ ਸਹੀ ਪਾਏ ਜਾਣ 'ਤੇ ਮਹਿਬਾ ਸਰਪੰਚ ਗੁਰਮੀਤ ਕੌਰ ਨੂੰ ਸਸਪੈਂਡ ਕਰਨ ਦੇ ਆਦੇਸ਼ ਜਾਰੀ ਕੀਤੇ ਗਏ। 

ਇਹ ਕਾਰਵਾਈ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 20 ਤਹਿਤ ਕੀਤੀ ਗਈ ਹੈ। ਪੰਜਾਬ ਰਾਜ ਪੰਚਾਇਤ ਐਕਟ 1994 ਦੀ ਧਾਰਾ 20(5) ਅਧੀਨ ਮੁਅੱਤਲ ਹੋਣ ਵਾਲ਼ਾ ਸਰਪੰਚ ਹੋਣ ਕਿਸੇ ਵੀ ਪੰਚਾਇਤੀ ਕਾਰਵਾਈ 'ਚ ਭਾਗ ਨਹੀਂ ਲੈ ਸਕਦਾ। 

ਵਿਭਾਗ ਵੱਲੋਂ ਜਾਰੀ ਕੀਤੇ ਗਏ ਆਦੇਸ਼ 'ਚ ਪੰਚਾਇਤੀ ਫੰਡ ਤੇ ਪੰਚਾਇਤ ਦੀ ਜ਼ਮੀਨ ਅਤੇ ਪਿੰਡ ਦੀ ਪੰਚਾਇਤ ਦੇ ਬੈਂਕ ਖਾਤੇ ਜਿਨ੍ਹਾਂ 'ਚ ਮਹਿਲਾ ਸਰਪੰਚ ਦੇ ਨਾਮ ਹਨ ਉਨ੍ਹਾਂ ਨੂੰ ਸੀਜ਼ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਇਸ ਮਾਮਲੇ ਤੋਂ ਕੁਝ ਦਿਨ ਪਹਿਲਾ ਰਾਜਪੁਰਾ ਦੇ ਅਧੀਨ ਪੈਂਦੇ ਪਿੰਡ ਨਲਾਸ ਖੁਰਦ ਦੀ ਪੰਚਾਇਤ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਕਾਰਵਾਈ ਕਰਦਿਆਂ ਪਿੰਡ ਦੇ ਸਰਪੰਚ ਮੁਨਸ਼ੀ ਰਾਮ ਸਮੇਤ 8 ਮੈਂਬਰਾਂ ਨੂੰ ਸਸਪੈਂਡ ਕਰ ਦਿੱਤਾ ਸੀ। ਪੰਚਾਇਤ ’ਤੇ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਇਲਜਾਮ ਸਹੀ ਸਾਬਤ ਹੋਣ ਤੋਂ ਬਾਅਦ ਐਕਸ਼ਨ ਲਿਆ ਗਿਆ ਸੀ।

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement