ਅਦਾਲਤ ਦੇ ਕੰਟੀਨ ਸੰਚਾਲਕ ਤੋਂ ਮੰਗੀ ਰੰਗਦਾਰੀ, ਫੋਨ ਕਰ ਦਿੱਤੀ ਜਾਨੋਂ ਮਾਰਨ ਦੀ ਧਮਕੀ 

By : KOMALJEET

Published : Apr 9, 2023, 2:57 pm IST
Updated : Apr 9, 2023, 2:57 pm IST
SHARE ARTICLE
Representational Image
Representational Image

ਪੁਲਿਸ ਨੇ ਫੋਨ ਟਰੇਸ ਕਰ ਮੁਲਜ਼ਮ ਨੂੰ ਕੀਤਾ ਕਾਬੂ 

ਫਰੀਦਕੋਟ: ਫਰੀਦਕੋਟ ਜ਼ਿਲ੍ਹੇ ਵਿੱਚ ਇੱਕ ਕੰਟੀਨ ਸੰਚਾਲਕ ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਉਸ ਦਾ ਫੋਨ ਟਰੇਸ ਕਰ ਕੇ ਦੋਸ਼ੀ ਨੂੰ ਕਾਬੂ ਕਰ ਲਿਆ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ 4 ਕੇਸ ਦਰਜ ਹਨ। ਮੁਲਜ਼ਮ ਦੀ ਪਛਾਣ ਧਰਮਪਾਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ਪੁਲਿਸ ਨੇ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, 10 ਦੋਸ਼ੀ ਕਾਬੂ

ਥਾਣਾ ਸਿਟੀ ਵਨ ਫਰੀਦਕੋਟ ਦੇ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅਦਾਲਤ ਵਿੱਚ ਕੰਟੀਨ ਚਲਾਉਣ ਵਾਲੇ ਰਾਜੀਵ ਕੁਮਾਰ ਮੋਗਾ ਨੇ ਸ਼ਿਕਾਇਤ ਦਰਜ ਕਰਵਾਈ ਹੈ। ਉਸ ਦੇ ਮੋਬਾਈਲ ਨੰਬਰ 'ਤੇ ਕਾਲ ਆਈ ਅਤੇ ਫੋਨ ਕਰਨ ਵਾਲੇ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਇਹ ਵੀ ਪੜ੍ਹੋ: ਕੇਂਦਰੀ ਏਜੰਸੀਆਂ ਨੇ ਕੇਰਲ ਟ੍ਰੇਨ ਹਮਲੇ ਪਿੱਛੇ ਅੱਤਵਾਦੀ ਸਬੰਧਾਂ ਦੀ ਕੀਤੀ ਪੁਸ਼ਟੀ

ਰਾਜੀਵ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਉਸ ਤੋਂ 10,000 ਰੁਪਏ ਮੰਗੇ। ਪੈਸੇ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਦੁਖੀ ਹੋ ਕੇ ਰਾਜੀਵ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਫੋਨ ਨੰਬਰ ਟਰੇਸ ਕੀਤਾ ਅਤੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।

Tags: ransom, crime, police

Location: India, Punjab, Faridkot

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement