
BSF News : 2014 ’ਚ ਹੋਇਆ ਸੀ ਭਰਤੀ, ਇੱਕ ਮਹੀਨੇ ਦੀ ਛੁੱਟੀ ਕੱਟ ਕੇ ਡਿਊਟੀ ’ਤੇ ਆਇਆ ਸੀ, ਦੋ ਸਾਲ ਦੇ ਪਹਿਲਾਂ ਹੋਇਆ ਸੀ ਵਿਆਹ
BSF News : ਡੇਰਾ ਬਾਬਾ ਨਾਨਕ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ’ਤੇ ਤੈਨਾਤ BSF ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ BSF ਦੀ 113 ਬਟਾਲੀਅਨ ਦੀ ਜਵਾਨ ਵੱਲੋਂ ਸਰਕਾਰੀ ਰਾਈਫਲ ਨਾਲ ਗੋਲ਼ੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਪ੍ਰਾਪਤ ਹੋਇਆ ਹੈ।
ਇਹ ਵੀ ਪੜੋ:Haryana News : ਨੌਜਵਾਨ ਨੇ ਪਤਨੀ ਦੀ ਮੌਤ ਤੋਂ ਬਾਅਦ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੀਤੀ ਖੁਦਕੁਸ਼ੀ
ਪ੍ਰਾਪਤ ਜਾਣਕਾਰੀ ਅਨੁਸਾਰ BSF ਦੀ 113 ਬਟਾਲੀਅਨ ਦੀ ਬੀਓਪੀ ਆਬਾਦ ਵਿਖੇ ਡਿਊਟੀ ਤੇ ਤੈਨਾਤ BSF ਦੇ ਜਵਾਨ ਰਾਜਬੀਰ ਸਿੰਘ ਵਾਸੀ ਸਨੱਖਾ ਵਾਸੀ ਕਠੂਆ ਜ਼ਿਲ੍ਹਾ ਜੰਮੂ ਵੱਲੋਂ ਸਵੇਰੇ ਆਪਣੇ ਇੱਕ ਸਾਥੀ ਸਮੇਤ ਇਲਾਕੇ ਦੀ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਰਾਜਵੀਰ ਨੇ ਦੋ ਗੋਲ਼ੀਆਂ ਮਾਰ ਕਿ ਆਪਣੀ ਜੀਵਾਨ ਲੀਲਾ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ BSF ਦਾ ਜਵਾਨ ਅਪ੍ਰੈਲ ਮਹੀਨੇ ਦੇ ਪਹਿਲੇ ਹਫ਼ਤੇ ਇੱਕ ਮਹੀਨੇ ਦੀ ਛੁੱਟੀ ਕੱਟ ਕੇ ਡਿਊਟੀ ਤੇ ਆਇਆ ਸੀ ਅਤੇ ਉਕਤ ਨੌਜਵਾਨ 2014 ਵਿਚ ਭਰਤੀ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਰਾਜਬੀਰ ਦਾ ਦੋ ਸਾਲ ਦੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸਦਾ ਇੱਕ ਭਰਾ ਵੀ ਹੈ। ਜਵਾਨ ਵੱਲੋਂ ਗੋਲ਼ੀ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ’ਤੇ BSF ਜਵਾਨਾਂ ਅਤੇ ਅਧਿਕਾਰੀਆਂ ਵਿਚ ਸੋਗ ਦੀ ਲਹਿਰ ਹੈ।
ਇਹ ਵੀ ਪੜੋ:Sidhu Moosewala News : ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਕੱਲ੍ਹ ਹੋਵੇਗਾ ਰਿਲੀਜ਼, ਗੀਤ ਦਾ ਨਾਂ 4:10 ਦਿੱਤਾ ਗਿਆ
ਇਸ ਘਟਨਾ ਦੀ ਖ਼ਬਰ ਮਿਲਣ ਤੇ BSF ਦੇ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੀ ਪੁਲਿਸ ਚੌਂਕੀ ਧਰਮਕੋਟ ਦੇ ਇੰਚਾਰਜ ਅੰਗਰੇਜ਼ ਸਿੰਘ ਪੁਲਿਸ ਭਾਰਤੀ ਸਮੇਤ ਮੌਕੇ ’ਤੇ ਪਹੁੰਚੇ। ਇਸ ਮੌਕੇ ’ਤੇ ਉਹਨਾਂ ਦੱਸਿਆ ਕਿ ਮ੍ਰਿਤਕ ਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜੋ:Ajanala News : ਡੇਰਾ ਬਾਬਾ ਨਾਨਕ ਦੇ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਹੋਇਆ ਕਤਲ, ਖੇਤਾਂ ’ਚ ਮਿਲੀ ਲਾਸ਼
(For more news apart from BSF jawan posted on duty committed suicide by shooting himself News in Punjabi, stay tuned to Rozana Spokesman)