Ludhiana Civil Hospital News: ਲੁਧਿਆਣਾ ਸਿਵਲ ਹਸਪਤਾਲ ਦੇ ਬਾਹਰ ਸ਼ੱਕੀ ਹਲਾਤਾਂ ’ਚ ਮਿਲੀ ਲਾਸ਼

By : PARKASH

Published : Apr 9, 2025, 12:17 pm IST
Updated : Apr 9, 2025, 12:17 pm IST
SHARE ARTICLE
Body found in suspicious circumstances outside Ludhiana Civil Hospital
Body found in suspicious circumstances outside Ludhiana Civil Hospital

Ludhiana Civil Hospital News: ਪਹਿਚਾਣ ਲਈ ਪੁਲਿਸ ਨੇ ਲਾਸ਼ ਨੂੰ ਮੁਰਦਾਘਰ ’ਚ ਰਖਵਾਇਆ ਤੇ ਜਾਂਚ ਕੀਤੀ ਸ਼ੁਰੂ

 

Ludhiana Civil Hospital News: ਬੁੱਧਵਾਰ ਸਵੇਰੇ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਬਾਹਰ ਇੱਕ ਵਿਅਕਤੀ ਦੀ ਲਾਸ਼ ਸ਼ੱਕੀ ਹਲਾਤਾਂ ਵਿੱਚ ਪਈ ਮਿਲੀ। ਲੋਕ ਉਸ ਕੋਲੋਂ ਲੰਘਦੇ ਰਹੇ, ਪਰ ਕਿਸੇ ਨੇ ਪੁਲਿਸ ਨੂੰ ਸੂਚਿਤ ਵੀ ਨਹੀਂ ਕੀਤਾ। ਮ੍ਰਿਤਕ ਦਾ ਚਿਹਰਾ ਬਹੁਤ ਬੁਰੀ ਹਾਲਤ ਵਿੱਚ ਹੈ। ਸ਼ੱਕ ਹੈ ਕਿ ਲਾਸ਼ ਲਗਭਗ 2 ਦਿਨਾਂ ਤੋਂ ਉੱਥੇ ਪਈ ਹੈ।

ਜਾਣਕਾਰੀ ਅਨੁਸਾਰ ਵਿਅਕਤੀ ਦਾ ਚਿਹਰਾ ਖ਼ਰਾਬ ਹੋ ਗਿਆ ਹੈ। ਉਸਦੇ ਸਿਰ ’ਤੇ ਪੱਟੀ ਬੰਨ੍ਹੀ ਹੋਈ ਹੈ। ਉਸਨੇ ਹਰੇ ਰੰਗ ਦੀ ਪੈਂਟ ਪਾਈ ਹੋਈ ਹੈ। ਸ਼ੱਕ ਹੈ ਕਿ ਉਹ ਹਸਪਤਾਲ ਦਾ ਹੀ ਮਰੀਜ਼ ਹੋ ਸਕਦਾ ਹੈ। ਮ੍ਰਿਤਕ ਦੇ ਹੱਥ ’ਤੇ ਵੀ ਸੱਟਾਂ ਦੇ ਨਿਸ਼ਾਨ ਹਨ। ਹਸਪਤਾਲ ਦੇ ਇੱਕ ਸਟਾਫ਼ ਨੇ ਮੀਡੀਆ ਨੂੰ ਉੱਥੇ ਪਈ ਲਾਸ਼ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੱਤਰਕਾਰ ਨੇ ਥਾਣਾ ਡਿਵੀਜ਼ਨ ਨੰਬਰ 2 ਦੇ ਐਸਐਚਓ ਗੁਰਜੀਤ ਸਿੰਘ ਨੂੰ ਉੱਥੇ ਪਈ ਲਾਸ਼ ਬਾਰੇ ਜਾਣਕਾਰੀ ਦਿੱਤੀ।

ਮੌਕੇ ’ਤੇ ਪਹੁੰਚ ਕੇ ਤੁਰੰਤ ਪੁਲਿਸ ਨੇ ਲਾਸ਼ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰੇਗੀ ਤਾਂ ਜੋ ਮ੍ਰਿਤਕ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਫਿਲਹਾਲ ਮਾਮਲਾ ਅਜੇ ਵੀ ਸ਼ੱਕੀ ਬਣਿਆ ਹੋਇਆ ਹੈ।

(For more news apart from Ludhiana Civil Hospital Latest News, stay tuned to Rozana Spokesman)

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement