
ਉਨ੍ਹਾਂ ਨੇ 97 ਸਾਲਾਂ ਦੀ ਉਮਰ ’ਚ ਆਖ਼ਰੀ ਸਾਹ ਲਏ।
Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਰਣਧੀਰ ਸਿੰਘ ਚੀਮਾ ਦਾ ਮੰਗਲਵਾਰ ਨੂੰ 97 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਆਪਣੇ ਨਿਮਰ ਸੁਭਾਅ ਅਤੇ ਸਾਦੇ ਜੀਵਨ ਲਈ ਜਾਣੇ ਜਾਂਦੇ, ਚੀਮਾ ਲੰਬੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਰਹੇ ਅਤੇ ਤਿੰਨ ਵਾਰ ਸੂਬਾ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾਈ। ਉਹਨਾਂ ਨੂੰ ਖਾਸ ਤੌਰ 'ਤੇ ਪੰਜਾਬ ਦੇ ਸੜਕ ਮੰਤਰੀ ਵਜੋਂ ਯਾਦ ਕੀਤਾ ਜਾਂਦਾ ਹੈ।
ਉਨ੍ਹਾਂ ਦਾ ਅੰਤਿਮ ਸਸਕਾਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਕਰੀਮਪੁਰਾ ਦੀ ਸ਼ਮਸ਼ਾਨ ਘਾਟ ਵਿਚ ਅੱਜ ਦੁਪਹਿਰ 4 ਵਜੇ ਕੀਤਾ ਜਾਵੇਗਾ।