Punjab Weather Update: ਦਿੱਲੀ ਵਿਚ ਗਰਮੀ ਨੇ ਕੀਤਾ ਲੋਕਾਂ ਦਾ ਬੁਰਾ ਹਾਲ, ਅਪ੍ਰੈਲ ਵਿੱਚ ਪਾਰਾ ਪਹੁੰਚਿਆ 40 ਡਿਗਰੀ ਤੋਂ ਪਾਰ
Published : Apr 9, 2025, 10:40 am IST
Updated : Apr 9, 2025, 10:41 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਦਿੱਲੀ ਸਮੇਤ ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

Punjab Weather Update News in punjabi : ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਗਰਮੀ ਦੀ ਲਹਿਰ ਜਾਰੀ ਹੈ। ਦਿੱਲੀ, ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਵਿੱਚ ਪਾਰਾ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਰਿਹਾ ਹੈ। ਇਸ ਦੇ ਨਾਲ ਹੀ, ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੌਸਮ ਦਾ ਮਿਜਾਜ਼ ਬਦਲ ਜਾਵੇਗਾ।

ਦਿੱਲੀ ਸਮੇਤ ਕੁਝ ਥਾਵਾਂ 'ਤੇ ਬੱਦਲਵਾਈ ਰਹੇਗੀ, ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। 8 ਅਪ੍ਰੈਲ ਦਾ ਦਿਨ ਪਿਛਲੇ ਤਿੰਨ ਸਾਲਾਂ ਵਿਚ ਦਿੱਲੀ ਵਿਚ ਸਭ ਤੋਂ ਗਰਮ ਸੀ। ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 5.9 ਡਿਗਰੀ ਵੱਧ ਹੈ। ਪੰਜਾਬ ਵਿੱਚ ਬਠਿੰਡਾ ਅਤੇ ਫ਼ਰੀਦਕੋਟ ਵਿਚ ਵੱਧ ਤੋਂ ਵੱਧ ਤਾਪਮਾਨ 43.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸੇ ਤਰ੍ਹਾਂ ਰਾਜਸਥਾਨ ਦੇ ਬਾੜਮੇਰ ਅਤੇ ਜੈਸਲਮੇਰ ਵਿਚ ਤਾਪਮਾਨ 46 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਗੁਜਰਾਤ, ਰਾਜਸਥਾਨ, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਵਿੱਚ ਸਥਿਤ 27 ਕੇਂਦਰਾਂ 'ਤੇ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦੇ ਬਰਾਬਰ ਜਾਂ ਇਸ ਤੋਂ ਵੱਧ ਦਰਜ ਕੀਤਾ ਗਿਆ।। ਰਾਜਧਾਨੀ ਦਿੱਲੀ ਵਿੱਚ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਗਰਮੀ ਦੀ ਲਹਿਰ ਰਹੀ। ਇਸ ਕਾਰਨ ਲੂ ਵੀ ਮਹਿਸੂਸ ਕੀਤੀ ਗਈ। 

ਮੌਸਮ ਵਿਭਾਗ ਨੇ ਬੁੱਧਵਾਰ ਲਈ ਔਰੇਜ ਅਲਰਟ ਵੀ ਜਾਰੀ ਕੀਤਾ ਹੈ ਅਤੇ ਗਰਮੀ ਦੀ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਰਾਜਸਥਾਨ ਵਿੱਚ ਅਪ੍ਰੈਲ ਦੇ ਮਹੀਨੇ ਵਿੱਚ ਹੀ ਜੂਨ ਵਰਗੀ ਗਰਮੀ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ।

ਮੌਸਮ ਵਿਭਾਗ ਨੇ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਦੁਪਹਿਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਲੂ ਚੱਲ ਸਕਦੀ ਹੈ। ਦੁਪਹਿਰ ਵੇਲੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਅਤੇ ਤੀਹ ਤੋਂ ਚਾਲੀ ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement