Amritsar News : ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

By : BALJINDERK

Published : Apr 9, 2025, 6:49 pm IST
Updated : Apr 9, 2025, 6:49 pm IST
SHARE ARTICLE
 ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

Amritsar News : ਆਟੋਰਿਕਸ਼ਾ ਹਾਦਸੇ ਦੇ ਕੇਸ ਦਾ ਫ਼ੈਸਲਾ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

Amritsar News in Punjabi : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਉਸ ਨੇ ਦੋਸ਼ ਲਗਾਇਆ ਸੀ ਕਿ ਉਸਦੇ ਲੜਕੇ ਦਾ ਇੱਕ ਆਟੋਰਿਕਸ਼ਾ ਨਾਲ ਹਾਦਸਾ ਹੋ ਗਿਆ ਸੀ ਅਤੇ ਮੁਲਜ਼ਮ ਏ.ਐਸ.ਆਈ. ਨੇ ਕਥਿਤ ਤੌਰ 'ਤੇ ਇਸ ਕੇਸ ਵਿੱਚ ਫੈਸਲਾ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਉਪਰੰਤ ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਅਨੁਕੂਲ ਨਤੀਜੇ ਯਕੀਨੀ ਬਣਾਉਣ ਲਈ ਮੁਲਜ਼ਮ ਏ.ਐਸ.ਆਈ. ਨੂੰ ਰਿਸ਼ਵਤ ਵਜੋਂ 3,000 ਰੁਪਏ ਦਿੱਤੇ।

ਇਸ ਮਾਮਲੇ ਦੀ ਸ਼ਿਕਾਇਤ ਅਤੇ ਸਹਾਇਕ ਸਬੂਤਾਂ ਦੀ ਡੂੰਘਾਈ ਨਾਲ ਤਫਤੀਸ਼ ਉਪਰੰਤ, ਇਹ ਪੁਸ਼ਟੀ ਹੋਈ ਕਿ ਮੁਲਜ਼ਮ ਨੇ ਅਸਲ ਵਿੱਚ ਰਿਸ਼ਵਤ ਲਈ ਸੀ।

ਇਸ ਸਬੰਧੀ ਕਾਰਵਾਈ ਕਰਦਿਆਂ ਏ.ਐਸ.ਆਈ. ਜਸਵੰਤ ਸਿੰਘ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

(For more news apart from  Vigilance Bureau arrests ASI on charges of accepting bribe of Rs. 3000 News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement