Ludhiana News : ਦੋਸਤਾਂ ਨਾਲ ਜਨਮਦਿਨ ਮਨਾਉਣ ਗਿਆ ਨੌਜਵਾਨ ਦੀ ਸਤਲੁਜ ਦਰਿਆ ’ਚ ਡੁੱਬਣ ਨਾਲ ਮੌਤ

By : BALJINDERK

Published : Apr 9, 2025, 2:27 pm IST
Updated : Apr 9, 2025, 6:13 pm IST
SHARE ARTICLE
ਮ੍ਰਿਤਕ ਮਨਜਿੰਦਰ ਸਿੰਘ (23)  ਦੀ ਫ਼ਾਈਲ ਫੋਟੋ
ਮ੍ਰਿਤਕ ਮਨਜਿੰਦਰ ਸਿੰਘ (23) ਦੀ ਫ਼ਾਈਲ ਫੋਟੋ

Ludhiana News : ਪਰਿਵਾਰ ਨੇ ਆਪਣੇ ਪੁੱਤ ਦੀ ਹੱਤਿਆ ਹੋਣ ਦਾ ਦੋਸ਼ ਲਗਾ ਕੇ ਜਾਂਚ ਦੀ ਕੀਤੀ ਮੰਗ

Ludhiana News in Punjabi :  ਸਤਲੁਜ ਦਰਿਆ ਕਿਨਾਰੇ ਵਸਦੇ ਪਿੰਡ ਨਾਨੋਵਾਲ ਮੰਡ ਦਾ ਨੌਜਵਾਨ ਮਨਜਿੰਦਰ ਸਿੰਘ (23) ਦੀ ਦਰਿਆ ’ਚ ਡੁੱਬਣ ਕਾਰਨ ਮੌਤ ਹੋ ਗਈ। ਪਰਿਵਾਰ ਨੇ ਆਪਣੇ ਪੁੱਤ ਦੀ ਹੱਤਿਆ ਹੋਣ ਦਾ ਦੋਸ਼ ਲਗਾ ਕੇ ਜਾਂਚ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਆਪਣੇ ਦੋਸਤਾਂ ਨਾਲ ਨੇੜੇ ਵਗਦੇ ਸਤਲੁਜ ਦਰਿਆ ਕਿਨਾਰੇ 5 ਅਪ੍ਰੈਲ ਸ਼ਾਮ ਨੂੰ ਜਨਮਦਿਨ ਪਾਰਟੀ ਮਨਾਉਣ ਗਿਆ ਸੀ। ਦੋਸਤਾਂ ਨੇ ਘਰ ਆ ਕੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਕਿ ਉਹ ਦਰਿਆ ’ਚ ਡੁੱਬ ਗਿਆ ਤੇ ਅਗਲੇ ਦਿਨ 6 ਅਪ੍ਰੈਲ ਨੂੰ ਗੋਤਾਖੋਰਾਂ ਵੱਲੋਂ ਉਸ ਦੀ ਲਾਸ਼ ਨੂੰ ਦਰਿਆ ’ਚੋਂ ਬਰਾਮਦ ਕਰ ਲਿਆ ਗਿਆ।

ਸਤਲੁਜ ਦਰਿਆ ਕਿਨਾਰੇ ਵਸਦਾ ਪਿੰਡ ਥਾਣਾ ਬਲਾਚੌਰ ਅਧੀਨ ਪੈਂਦਾ ਹੈ ਜਿਸ ’ਤੇ ਸਬੰਧਿਤ ਪੁਲਿਸ ਨੇ ਆ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ। ਅੱਜ ਮ੍ਰਿਤਕ ਨੌਜਵਾਨ ਮਨਜਿੰਦਰ ਸਿੰਘ ਦੇ ਦਾਦਾ ਗੁਰਮੁਖ ਸਿੰਘ ਜ਼ਿਲਾ ਰੂਪਨਗਰ ਦੇ ਐੱਸਐੱਸਪੀ ਨੂੰ ਮਿਲੇ ਜਿਨ੍ਹਾਂ ਇੱਕ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਦੇ ਪੋਤਰੇ ਦੀ ਸਤਲੁਜ ਦਰਿਆ ’ਚ ਧੱਕਾ ਦੇ ਕੇ ਹੱਤਿਆ ਕੀਤੀ ਗਈ ਹੈ ਜਿਸਦੀ ਗੰਭੀਰਤਾ ਨਾਲ ਜਾਂਚ ਕਰ ਮੁਲਜ਼ਮਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

(For more news apart from young man who went celebrate birthday with friends died after drowning in Sutlej River News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement