
Zirakpur Accident News : ਟੱਕਰ ਤੋਂ ਬਾਅਦ ਮੋਟਰਸਾਈਕਲ ਨੂੰ ਲੱਗੀ ਅੱਗ
Zirakpur Accident News in punjabi : ਮੁਹਾਲੀ ਦੇ ਜ਼ੀਰਕਪੁਰ ਵਿਖੇ ਇਕ ਭਿਆਨਕ ਹਾਦਸਾ ਵਾਪਰਿਆ ਹੈ। ਇਥੇ ਇਕ ਬਾਈਕ ਅਤੇ ਕਾਰ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਬਾਈਕ ਸਵਾਰ ਨੌਜਵਾਨ ਕਥਿਤ ਰੂਪ ਵਿੱਚ ਇਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਕਾਰ ਚਾਲਕ ਬਾਈਕ ਨੂੰ ਕਈ ਮੀਟਰ ਤਕ ਘਸੀਟਦਾ ਰਿਹਾ, ਜਿਸ ਕਾਰਨ ਬਾਈਕ ਨੂੰ ਅੱਗ ਲੱਗ ਗਈ ਅਤੇ ਅੱਗ ਲੱਗਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਫ਼ਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚੀ ਅਤੇ ਇਸ 'ਤੇ ਕਾਬੂ ਪਾਇਆ। ਦੂਜੇ ਪਾਸੇ, ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ, ਪੁਲਿਸ ਨੇ ਹਸਪਤਾਲ ਵਿਚ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।