ਹਲਵਾਈ ਦੇ ਪੁੱਤਰ ਨੇ ਏਸ਼ੀਆ ਪਾਵਰ ਲਿਫ਼ਟਿੰਗ 'ਚ ਮੈਡਲ ਜਿੱਤੇ
Published : May 9, 2018, 7:29 am IST
Updated : May 9, 2018, 7:29 am IST
SHARE ARTICLE
Halwai's son won medals in Asia Power lifting
Halwai's son won medals in Asia Power lifting

ਖਿਡਾਰਨ ਜਾਸਮੀਨ ਕੌਰ ਨੇ ਵੀ ਗੱਡੇ ਝੰਡੇ 

ਬਠਿੰਡਾ ਜ਼ਿਲ੍ਹੇ ਦੇ ਇੱਕ ਹਲਵਾਈ ਦੇ ਪੁੱਤਰ ਇੰਦਰਜੀਤ ਸਿੰਘ ਨੇ ਬੀਤੇ ਦਿਨੀਂ ਰਾਜਸਥਾਨ ਦੇ ਉਦੇਪੁਰ 'ਚ ਹੋਈ ਏਸ਼ੀਅਨ ਪਾਵਰ ਲਿਫਟਿੰਗ ਜੂਨੀਅਰ ਵਰਗ ਵਿਚ ਚਾਰ ਗੋਲਡ ਮੈਡਲ ਜਿੱਤ ਕੇ ਬਠਿੰਡਾ ਦਾ ਨਾਮ ਰੋਸ਼ਨ ਕੀਤਾ ਹੈ। ਇਸੇ ਤਰ੍ਹਾਂ ਸਬ ਜੂਨੀਅਰ ਚੈਂਪੀਅਨਸ਼ਿਪ ਵਿੱਚ ਖਿਡਾਰਨ ਜਾਸਮੀਨ ਕੌਰ ਨੇ ਵੀ ਮੈਡਲ ਜਿੱਤ ਕੇ ਬਠਿੰਡਾ ਦਾ ਨਾਮ ਰੋਸ਼ਨ ਕੀਤਾ ਹੈ। ਅੱਜ ਬਠਿੰਡਾ ਪੁੱਜਣ 'ਤੇ ਇਨ੍ਹਾਂ ਖਿਡਾਰੀਆਂ ਦਾ ਸ਼ਹਿਰ ਵਾਸੀਆਂ ਨੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਮੇਅਰ ਬਲਵੰਤ ਰਾਏ ਨਾਥ ਦੀ ਅਗਵਾਈ 'ਚ ਭਰਵਾਂ ਸਵਾਗਤ ਕੀਤਾ। ਫੂਲ ਦੇ ਰਹਿਣ ਵਾਲੇ ਖਿਡਾਰੀ ਇੰਦਰਜੀਤ ਸਿੰਘ ਨੇ 14 ਦੇਸ਼ਾਂ ਦੀ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਦੇ ਜੂਨੀਅਰ ਵਰਗ ਦੀਆਂ ਚਾਰ ਕੈਟਾਗਰੀਆਂ ਵਿੱਚ ਹੀ ਗੋਲਡ ਮੈਡਲ ਜਿੱਤ ਕੇ ਝੰਡੇ ਗੱਡੇ ਹਨ। ਇੰਦਰਜੀਤ ਸਿੰਘ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੱਸਿਆ ਕਿ ਉਸਦੇ ਪਿਤਾ ਹਲਵਾਈ ਦਾ ਕੰਮ ਕਰਦੇ ਹਨ ਅਤੇ ਬੜੀ ਮੁਸ਼ਕਿਲ ਨਾਲ ਉਨ੍ਹਾਂ ਉਸ ਨੂੰ 12 ਜਮਾਤਾਂ ਪੜ੍ਹਾਈਆਂ ਹਨ। ਫੂਲ 'ਚ ਹਲਵਾਈ ਦੀ ਦੁਕਾਨ ਚਲਾ ਕੇ ਪਰਵਾਰ ਦਾ ਗੁਜ਼ਾਰਾ ਕਰਨ ਵਾਲੇ ਇੰਦਰਜੀਤ ਦੇ ਪ੍ਰਵਾਰ ਨੇ ਸਰਕਾਰ ਤੋਂ ਰੁਜ਼ਗਾਰ ਦੀ ਮੰਗ ਕੀਤੀ ਹੈ। 

Gold medal in Asian GamesGold medal in Asian Games

ਖਿਡਾਰਨ ਜਾਸਮੀਨ ਕੌਰ ਨੇ ਕਿਹਾ ਕਿ ਉਸ ਨੂੰ ਮਾਣ ਹੈ ਕਿ ਉਸ ਨੇ ਸਬ ਜੂਨੀਅਰ ਵਿੱਚ ਗੋਲਡ ਮੈਡਲ ਜਿੱਤ ਕੇ ਆਪਣੇ ਪਰਿਵਾਰ ਤੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ ਅਤੇ ਅੱਗੇ ਵੀ ਉਹ ਇਸੇ ਤਰ੍ਹਾਂ ਮਿਹਨਤ ਕਰਦੀ ਰਹੇਗੀ। ਏਡੀਸੀ ਬਠਿੰਡਾ ਸਾਕਸ਼ੀ ਸਾਹਨੀ ਨੇ ਖਿਡਾਰੀਆਂ ਦੇ ਜਿੱਤ ਕੇ ਆਉਣ 'ਤੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਹੁਣ ਲੜਕੀਆਂ ਵੀ ਕਿਸੇ ਖੇਤਰ ਵਿੱਚ ਕਿਸੇ ਤੋਂ ਘੱਟ ਨਹੀਂ ਅਤੇ ਜਾਸਮੀਨ ਕੌਰ ਨੇ ਇਹ ਮੈਡਲ ਜਿੱਤ ਕੇ ਇਹ ਸਾਬਤ ਕਰ ਦਿਤਾ ਹੈ। ਉਨ੍ਹਾਂ ਜਾਸਮੀਨ ਕੌਰ ਨੂੰ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਅੰਬੈਸਡਰ ਅਤੇ ਦੋਨੋਂ ਜਿੱਤ ਕੇ ਆਏ ਪਾਵਰ ਲਿਫਟਰਾਂ ਨੂੰ ਯੂਥ ਆਈਕੋਨ ਬਣਾਉਣ ਦਾ ਐਲਾਨ ਕੀਤਾ। ਇਸ ਮੌਕੇ ਨਗਰ ਨਿਗਮ ਮੇਅਰ ਬਲਵੰਤ ਰਾਏ ਨਾਥ, ਪਾਵਰ ਲਿਫਟਿੰਗ ਐਸੋਸੀਏਸ਼ਨ ਦੇ ਕੰਵਰਭੀਮ ਸਿੰਘ, ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਇਲਾਵਾ ਹੋਰ ਮੌਜੂਦ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement