'ਆਪ' ਵਲੋਂ ਪੰਜਾਬ ਕੇਂਦਰਿਤ 11 ਨੁਕਾਤੀ ਚੋਣ ਮੈਨੀਫੈਸਟੋ ਜਾਰੀ
Published : May 9, 2019, 5:48 pm IST
Updated : May 9, 2019, 5:48 pm IST
SHARE ARTICLE
Aam Aadmi Party release its 11-point election manifesto
Aam Aadmi Party release its 11-point election manifesto

ਖ਼ੁਸ਼ਹਾਲ ਪੰਜਾਬ ਲਈ ਜੁਮਲੇਬਾਜੀ ਨਹੀਂ ਪੱਕੇ ਇਰਾਦੇ ਰੱਖਦੇ ਹਾਂ-ਅਮਨ ਅਰੋੜਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਇਕ ਨਵੀਂ ਪਹਿਲ ਕਰਦਿਆਂ ਪੰਜਾਬ ਕੇਂਦਰਿਤ 11 ਨੁਕਾਤੀ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਜਾਰੀ ਕੀਤਾ ਹੈ। ਵੀਰਵਾਰ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਲੋਕ ਜੇਕਰ 'ਆਪ' ਦੇ ਉਮੀਦਵਾਰਾਂ ਨੂੰ ਜਿਤਾ ਕੇ ਸੰਸਦ 'ਚ ਭੇਜਦੇ ਹਨ ਤਾਂ ਉਹ 11 ਨੁਕਾਤੀ ਪ੍ਰੋਗਰਾਮ ਨੂੰ ਲਾਗੂ ਕਰਾਉਣ ਲਈ ਦਿਨ-ਰਾਤ ਇੱਕ ਕਰ ਦੇਣਗੇ, ਕਿਉਂਕਿ ਇਹ 11 ਨੁਕਾਤੀ ਪ੍ਰੋਗਰਾਮ 'ਖ਼ੁਸ਼ਹਾਲ ਪੰਜਾਬ' ਦਾ ਰੋਡਮੈਪ ਹੈ।

AAPAAP

ਇਸ ਮੈਨੀਫੈਸਟੋ ਨੂੰ ਜਾਰੀ ਕਰਨ ਦੀ ਰਸਮ ਅਮਨ ਅਰੋੜਾ ਨਾਲ ਪਾਰਟੀ ਦੇ ਲੀਗਲ ਵਿੰਗ ਦੇ ਸੂਬਾ ਪ੍ਰਧਾਨ ਐਡਵੋਕੇਟ ਜਸਤੇਜ ਸਿੰਘ, ਚੋਣ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਬੁਲਾਰੇ ਨੀਲ ਗਰਗ ਅਤੇ ਕੋਰ ਕਮੇਟੀ ਮੈਂਬਰ ਅਤੇ ਸਟੇਟ ਮੀਡੀਆ ਹੈੱਡ ਮਨਜੀਤ ਸਿੰਘ ਸਿੱਧੂ ਨੇ ਨਿਭਾਈ। ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਆਰਥਿਕ ਅਤੇ ਸਮਾਜਿਕ ਹਾਲਾਤ ਤੋਂ ਪੂਰੀ ਤਰ੍ਹਾਂ ਵਾਕਫ਼ ਹੈ ਅਤੇ ਕਿਸਾਨਾਂ-ਮਜ਼ਦੂਰਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੇ ਦਰਦ ਨੂੰ ਇੰਨ-ਬਿੰਨ ਮਹਿਸੂਸ ਕਰਦੀ ਹੈ।

ਉਨ੍ਹਾਂ ਕਿਹਾ ਕਿ ''ਅਸੀਂ ਝੂਠੇ ਅਤੇ ਵਧਾ ਚੜ੍ਹਾ ਕੇ ਲੋਕ-ਲੁਬਾਉ ਵਾਅਦੇ ਜਾਂ ਜੁਮਲੇਬਾਜੀ ਨਹੀਂ ਕਰਦੇ, ਪਰੰਤੂ ਪੱਕੇ ਇਰਾਦੇ ਲੈ ਕੇ ਲੋਕਾਂ ਦੀ ਕਚਹਿਰੀ 'ਚ ਹਾਜ਼ਰ ਹਾਂ।'' ਦਿੱਲੀ 'ਚ 4 ਸਾਲ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਤੇ ਬਤੌਰ ਸੰਸਦ ਮੈਂਬਰ ਭਗਵੰਤ ਮਾਨ ਦਾ 5 ਸਾਲਾਂ ਦਾ ਰਿਪੋਰਟ ਕਾਰਡ 'ਆਪ' ਦੇ ਪੱਕੇ ਅਤੇ ਲੋਕ ਹਿਤੈਸ਼ੀ ਇਰਾਦਿਆਂ ਦੀ ਗਵਾਹੀ ਭਰਦੇ ਹਨ। ਇਸ ਲਈ ਜਿੱਤਣ ਉਪਰੰਤ 'ਆਪ' ਦੇ ਸੰਸਦ ਮੈਂਬਰ ਇਨ੍ਹਾਂ 11 ਨੁਕਤਿਆਂ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਨੂੰ ਮਜਬੂਰ ਕਰ ਦੇਣਗੇ।

- ਸਵਾਮੀਨਾਥਨ ਕਮਿਸ਼ਨ (ਲਾਗਤ ਮੁੱਲ ਦਾ 1.5 ਗੁਣਾ) ਦੀ ਰਿਪੋਰਟ ਲਾਗੂ ਕਰਾਉਣ ਲਈ ਕੇਂਦਰ ਸਰਕਾਰ ਨੂੰ ਮਜਬੂਰ ਕਰਾਂਗੇ।
-ਪੰਜਾਬ ਅਤੇ ਐਗਰੋ ਬੇਸਡ ਇੰਡਸਟਰੀ ਲਿਆ ਕੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਆਤਮ-ਹੱਤਿਆਵਾਂ ਰੋਕਣ ਦਾ ਯਤਨ ਕਰਾਂਗੇ।
-ਪਹਾੜੀ ਰਾਜਾਂ ਦੀ ਤਰਜ਼ 'ਤੇ ਪੰਜਾਬ ਦੀ ਇੰਡਸਟਰੀ ਲਈ ''ਇੱਕ ਦੇਸ਼-ਇੱਕ ਟੈਕਸ'' ਦੇ ਤਹਿਤ ਸਪੈਸ਼ਲ ਪੈਕੇਜ ਲਈ ਕੇਂਦਰ ਸਰਕਾਰ 'ਤੇ ਦਬਾਅ ਬਣਾਵਾਂਗੇ।
-ਅੰਮ੍ਰਿਤਸਰ ਤੋਂ ਲੈ ਕੇ ਕਲਕੱਤੇ ਤੱਕ ਦਾ ਫਰੇਟ ਕੌਰੀਡੋਰ ਜਿਹੜਾ ਕਿ ਕੇਂਦਰ ਸਰਕਾਰ ਨੇ ਠੰਢੇ ਬਸਤੇ ਵਿਚ ਪਾਇਆ ਹੋਇਆ ਹੈ, ਉਸ ਨੂੰ ਬਣਾਉਣਾ ਯਕੀਨੀ ਬਣਾਇਆ ਜਾਵੇਗਾ।
-ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਪੰਜਾਬ ਵਿਚ ਵੱਡੀ ਪਬਲਿਕ ਸੈਕਟਰ ਅੰਡਰਟੇਕਿੰਗ (ਪੀਐਸਯੂ) ਇੰਡਸਟਰੀ ਲਿਆਉਣ ਲਈ ਯਤਨ ਕਰਨਗੇ।
-ਕੈਂਸਰ, ਕਾਲਾ ਪੀਲੀਆ ਵਰਗੀਆਂ ਬਿਮਾਰੀਆਂ ਦੇ ਇਲਾਜ ਲਈ ਪੰਜਾਬ ਵਿਚ ਏਆਈਆਈਐਮਐਸ ਅਤੇ ਪੀਜੀਆਈ ਦੀ ਤਰਜ਼ 'ਤੇ ਹੋਰ ਵੱਡੇ ਸਰਕਾਰੀ ਹਸਪਤਾਲ ਲੈ ਕੇ ਆਉਣੇ।
- ਪ੍ਰੋਫੈਸ਼ਨਲ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਨਵੀਆਂ ਆਈਆਈਐਮ ਅਤੇ ਆਈਆਈਟੀ ਵਰਗੀਆਂ ਉੱਚ ਦਰਜੇ ਦੀਆਂ ਸਿੱਖਿਆਂ ਸੰਸਥਾਵਾਂ ਪੰਜਾਬ ਲਈ ਮਨਜ਼ੂਰ ਕਰਵਾਉਣਾ।
-ਪੰਜਾਬ ਦੇ ਪਾਣੀਆਂ, ਵਾਤਾਵਰਨ ਅਤੇ ਮਿੱਟੀ ਨੂੰ ਬਚਾਉਣ ਲਈ ਸਪੈਸ਼ਲ ਪੈਕੇਜ ਲੈ ਕੇ ਆਵਾਂਗੇ।
-ਪੰਜਾਬ ਦੀ ਖੇਤੀ ਨੂੰ ਸੰਕਟ 'ਚੋਂ ਉਭਾਰਨ ਲਈ ਕੇਂਦਰ ਸਰਕਾਰ ਤੋਂ ਪੰਜਾਬ ਲਈ ਸਪੈਸ਼ਲ ਪੈਕੇਜ ਪਾਸ ਕਰਵਾਵਾਂਗੇ।
-ਐਮਪੀ ਲੈੱਡ ਦਾ 2 ਤਿਹਾਈ ਫ਼ੰਡ ਲੋਕਾਂ ਦੀ ਸਲਾਹ ਨਾਲ ਇਲਾਕੇ ਦੀਆਂ ਸਿਹਤ ਅਤੇ ਸਿੱਖਿਆ ਸਹੂਲਤਾਂ ਨੂੰ ਵਧੀਆ ਬਣਾਉਣ ਲਈ ਖ਼ਰਚ ਕੀਤਾ ਜਾਵੇਗਾ ਅਤੇ ਇੱਕ-ਇੱਕ ਪੈਸੇ ਦਾ ਹਿਸਾਬ ਹਰ ਸਾਲ ਲੋਕਾਂ ਦੇ ਸਾਹਮਣੇ ਰੱਖਿਆ ਜਾਵੇਗਾ।

ਅਮਨ ਅਰੋੜਾ ਨੇ ਦੱਸਿਆ ਕਿ ਦਿੱਲੀ 'ਚ ਕੇਜਰੀਵਾਲ ਦੀ ਸਰਕਾਰ ਨੇ 100 ਕਰੋੜ ਦੀ ਵਿਸ਼ੇਸ਼ ਰਾਸ਼ੀ ਰੱਖ ਕੇ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਦੇ ਬਰਾਬਰ ਪ੍ਰਤੀ ਕਵਿੰਟਲ 2616 ਰੁਪਏ ਭਾਅ ਯਕੀਨੀ ਬਣਾ ਦਿੱਤਾ ਹੈ ਜਦਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਐਮ.ਐਸ.ਪੀ ਮੁਤਾਬਿਕ ਪ੍ਰਤੀ ਕਵਿੰਟਲ 1840 ਰੁਪਏ ਵੀ ਪੂਰੇ ਨਹੀਂ ਲੈ ਰਹੇ। ਮੋਦੀ ਸਰਕਾਰ ਸਵਾਮੀਨਾਥਨ ਦੇ ਵਾਅਦੇ ਤੋਂ ਭੱਜ ਗਈ, ਨਤੀਜਣ ਕਿਸਾਨਾਂ-ਮਜ਼ਦੂਰਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ।

Aman AroraAman Arora

ਉਨ੍ਹਾਂ ਦੋਸ਼ ਲਾਇਆ ਕਿ ਹਰਸਿਮਰਤ ਕੌਰ ਬਾਦਲ ਨੇ ਫੂਡ ਪ੍ਰੋਸੈਸਿੰਗ ਮੰਤਰੀ ਹੋਣ ਦੇ ਬਾਵਜੂਦ ਸੂਬੇ ਲਈ ਕੋਈ ਫੂਡ ਪ੍ਰੋਸੈਸਿੰਗ ਇੰਡਸਟਰੀ ਨਹੀਂ ਲਿਆਂਦੀ, ਜਦਕਿ ਪੰਜਾਬ ਦੇ ਕਿਸਾਨ-ਮਜ਼ਦੂਰ, ਨੌਜਵਾਨ, ਵਪਾਰੀ-ਕਾਰੋਬਾਰੀ ਅਤੇ ਅਰਥਚਾਰੇ ਦਾ ਭਵਿੱਖ ਹੀ ਖੇਤੀ ਆਧਾਰਿਤ ਫੂਡ ਪ੍ਰੋਸੈਸਿੰਗ ਇੰਡਸਟਰੀ 'ਤੇ ਨਿਰਭਰ ਹੋ ਗਿਆ ਹੈ।ਅਮਨ ਅਰੋੜਾ ਨੇ ਦੱਸਿਆ ਕਿ ਪਹਾੜੀ ਰਾਜਾਂ ਨੂੰ ਵਿਸ਼ੇਸ਼ ਪੈਕੇਜ ਨੇ ਪੰਜਾਬ ਦੀ ਇੰਡਸਟਰੀ ਤਬਾਹ ਕਰ ਦਿੱਤੀ। 20 ਹਜ਼ਾਰ ਯੂਨਿਟ ਹਿਮਾਚਲ, ਹਰਿਆਣਾ ਅਤੇ ਜੰਮੂ-ਕਸ਼ਮੀਰ 'ਚ ਹਿਜਰਤ ਕਰ ਗਏ।

ਅਮਨ ਅਰੋੜਾ ਨੇ ਕਿਹਾ ਕਿ ਨੋਟਬੰਦੀ ਅਤੇ ਜੀਐਸਟੀ ਨੇ ਹਰ ਪੱਧਰ ਦਾ ਵਪਾਰੀ-ਕਾਰੋਬਾਰੀ ਕਰਜ਼ਾਈ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਦਾ ਮੁੱਦਾ ਬਹੁਤ ਵੱਡਾ ਮੁੱਦਾ ਹੈ, ਹਵਾ-ਪਾਣੀ ਜ਼ਹਿਰੀਲਾ ਹੋਣ ਨਾਲ ਜੀਵਨ ਹੀ ਦਾਅ 'ਤੇ ਲੱਗ ਗਿਆ ਹੈ। ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਦੀ ਭਾਰੀ ਬਹੁਮਤ ਵਾਲੀ ਸਰਕਾਰ ਹੋਣ ਦੇ ਬਾਵਜੂਦ ਕੈਪਟਨ-ਜਾਖੜ ਨੇ ਪੰਜਾਬ 'ਤੇ ਕੇਂਦਰਿਤ ਮੈਨੀਫੈਸਟੋ ਨਹੀਂ ਦਿੱਤਾ। ਇਸੇ ਤਰ੍ਹਾਂ ਅਕਾਲੀ ਦਲ ਬਾਦਲ ਵੀ ਪੰਜਾਬ 'ਤੇ ਆਧਾਰਿਤ ਚੋਣ ਵਾਅਦੇ ਮੈਨੀਫੈਸਟੋ ਦੇ ਰੂਪ 'ਚ ਕਰਨ ਤੋਂ ਭੱਜ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Navdeep Jalveda Wala Water Cannon ਗ੍ਰਿਫ਼ਤਾਰ! ਹਰਿਆਣਾ ਦੀ ਪੁਲਿਸ ਨੇ ਕੀਤੀ ਵੱਡੀ ਕਾਰਵਾਈ, ਕਿਸਾਨੀ ਅੰਦੋਲਨ ਵਿੱਚ

29 Mar 2024 4:16 PM

Simranjit Mann ਦਾ ਖੁੱਲ੍ਹਾ ਚੈਲੇਂਜ - 'ਭਾਵੇਂ ਸੁਖਪਾਲ ਖਹਿਰਾ ਹੋਵੇ ਜਾਂ ਕੋਈ ਹੋਰ, ਮੈਂ ਨਹੀਂ ਆਪਣੇ ਮੁਕਾਬਲੇ ਕਿਸੇ

29 Mar 2024 3:30 PM

ਭਾਜਪਾ ਦੀ ਸੋਚ ਬਾਬੇ ਨਾਨਕ ਵਾਲੀ : Harjit Grewal ਅਕਾਲੀ ਦਲ 'ਤੇ ਰੱਜ ਕੇ ਵਰ੍ਹੇ ਭਾਜਪਾ ਆਗੂ ਅਕਾਲੀ ਦਲ ਬਾਰੇ ਕਰਤੇ

29 Mar 2024 2:07 PM

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM
Advertisement