ਕੈਪਟਨ ਅਮਰਿੰਦਰ ਸਿੰਘ ਵੱਲੋਂ ਫਿਰਕੂ ਅਕਾਲੀਆਂ ਦਾ ਸਫਾਇਆ ਕਰਨ ਲਈ ਇਕਜੁਟ ਹੋ ਕੇ ਵੋਟਾਂ ਪਾਉਣ ਦਾ ਸੱਦਾ
Published : May 9, 2019, 6:25 pm IST
Updated : May 9, 2019, 6:27 pm IST
SHARE ARTICLE
Captain Amarinder Singh
Captain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਵਰਗੀਆਂ ਸ਼ਰਮਨਾਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਫਿਰਕੂ ਅਕਾਲੀਆਂ ਨੂੰ ਖਦੇੜਨ ਲਈ ਇਕਜੁਟ ਹੋ ਕੇ ਵੋਟਾਂ ਪਾਉਣ ਦਾ ਸੱਦਾ ਦਿੱਤਾ।

ਸੁਨਾਮ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਾਂ ਦਾ ਧਰੁਵੀਕਰਨ ਕਰਨ ਲਈ ਬੇਅਦਬੀ ਵਰਗੀਆਂ ਸ਼ਰਮਨਾਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਫਿਰਕੂ ਅਕਾਲੀਆਂ ਨੂੰ ਖਦੇੜਨ ਲਈ ਇਕਜੁਟ ਹੋ ਕੇ ਵੋਟਾਂ ਪਾਉਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਸ਼ਹੀਦਾਂ ਦੀ ਇਹ ਧਰਤੀ ਉਨਾਂ ਲੋਕਾਂ ਲਈ ਪ੍ਰੇਰਨਾ ਸਰੋਤ ਬਣੀ ਜਿਨ੍ਹਾਂ ਨੇ ਸਾਰੇ ਧਰਮਾਂ ਅਤੇ ਭਾਈਚਾਰਿਆਂ ਦੇ ਸਾਂਝੇ ਮੁਲਕ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।   

 Capt. Amrinder singhCapt. Amrinder singh

ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਸਮਰਥਨ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਭਾਵੁਕ ਅਪੀਲ ਕੀਤੀ ਕਿ ਉਹ ਨਰਿੰਦਰ ਮੋਦੀ ਅਤੇ ਉਸ ਦੀ ਪਾਰਟੀ ਭਾਜਪਾ ਨੂੰ ਮੁਲਕ ਦੀ ਏਕਤਾ ਤੇ ਅਖੰਡਤਾ ਨੂੰ ਖੇਰੂੰ-ਖੇਰੂੰ ਕਰਨ ਦੀਆਂ ਕੋਸ਼ਿਸ਼ਾਂ ਵਿਚ ਕਾਮਯਾਬ ਨਾ ਹੋਣ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰ ਕੇ ਪੰਜਾਬ ਦੇ ਲੋਕਾਂ ਵਿਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ’ਚ ਜਿਹੜਾ ਵੀ ਸ਼ਾਮਲ ਹੋਇਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਬਾਦਲ ਜਾਂ ਹੋਰ ਕੋਈ ਵੀ ਹੋਵੇ।

Sukhbir Badal - Parkash Singh BadalSukhbir Badal-Parkash Singh Badal

ਉਨਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਵਾਲੀ ਨਿਹੱਥੀ ਸੰਗਤ ’ਤੇ ਗੋਲੀਆਂ ਚਲਾਉਣ ਅਤੇ ਕੀਤੇ ਹੋਰ ਪਾਪਾਂ ਦਾ ਹਿਸਾਬ ਦੇਣਾ ਹੀ ਪਵੇਗਾ।  ਰੈਲੀ ਦੌਰਾਨ ਸਟੇਜ ’ਤੇ ਮੁੱਖ ਮੰਤਰੀ ਨੂੰ ਸ਼ਹੀਦ ਊਧਮ ਸਿੰਘ ਦਾ ਚਿੱਤਰ ਭੇਟ ਕੀਤਾ ਗਿਆ। ਉਨਾਂ ਨੇ ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਦਿੰਦਿਆਂ ਆਖਿਆ ਕਿ ਇਸ ਯੋਧੇ ਦੀ ਨਿਸ਼ਕਾਮ ਕੁਰਬਾਨੀ ਅੱਜ ਵੀ ਭਾਰਤ ਦੇ ਲੋਕਾਂ ਲਈ ਪ੍ਰੇਰਨਾ ਦਾ ਸਰੋਤ ਬਣੀ ਹੋਈ ਹੈ।

Capt. Amrinder singhCapt. Amrinder singh

ਉਨਾਂ ਨੇ ਉਸ ਦੌਰ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਜਲਿਆਂਵਾਲਾ ਬਾਗ਼ ਵਿਚ ਬੇਕਸੂਰ ਭਾਰਤੀਆਂ ਦੀ ਹੱਤਿਆ ਦੇ ਰੋਸ ਵਿਚ ਊਧਮ ਸਿੰਘ ਜਲਿਆਂਵਾਲਾ ਬਾਗ਼ ਦੀ ਰੱਤ ਨਾਲ ਭਿੱਜੀ ਮਿੱਟੀ ਨੂੰ ਬੋਤਲ ਵਿਚ ਪਾ ਕੇ ਸਾਲਾਂ ਬੱਧੀ ਆਪਣੇ ਸਿਰਹਾਣੇ ਰੱਖਦਾ ਰਿਹਾ। ਉਨਾਂ ਨੇ ਲੋਕਾਂ ਨੂੰ ਫਿਰਕੂ ਤਾਕਤਾਂ ਤੋਂ ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਨੂੰ ਬਰਬਾਦ ਹੋਣ ਤੋਂ ਬਚਾਉਣ ਦਾ ਸੱਦਾ ਦਿੱਤਾ। ਸੰਗਰੂਰ ਤੋਂ ਅਕਾਲੀ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ’ਤੇ ਹਮਲਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਦਰਪੇਸ਼ ਵਿੱਤੀ ਸੰਕਟ ਲਈ ਸਿੱਧੇ ਤੌਰ ’ਤੇ ਪੰਜਾਬ ਦੇ ਇਸ ਸਾਬਕਾ ਵਿੱਤ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨਾਂ ਕਿਹਾ ਕਿ ਇੱਥੇ ਹੀ ਬਸ ਨਹੀਂ ਢੀਂਡਸਾ ਦੇ ਵਿੱਤ ਮੰਤਰੀ ਹੁੰਦਿਆਂ ਹੀ ਸਾਡੀਆਂ ਆਉਣ ਵਾਲੀਆ ਪੀੜੀਆਂ ਨੂੰ 31 ਹਜ਼ਾਰ ਕਰੋੜ ਰੁਪਏ ਦੇ ਵਾਧੂ ਕਰਜ਼ੇ ਦੇ ਬੋਝ ਥੱਲੇ ਦੱਬ ਦਿੱਤਾ।

Parminder Singh DhindsaParminder Singh Dhindsa

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਤਬਾਹ ਕਰ ਕੇ ਰੱਖ ਦਿੱਤਾ। ਉਨਾਂ ਨੇ ਐਲਾਨ ਕੀਤਾ ਕਿ ਉਨਾਂ ਦੀ ਸਰਕਾਰ ਕੀਤੇ ਵਾਅਦੇ ਮੁਤਾਬਕ 10.25 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸ਼ੁਰੂ ਕੀਤੀ ਕਰਜ਼ਾ ਮੁਆਫੀ ਸਕੀਮ ਨੂੰ ਹਰ ਹਾਲ ਵਿਚ ਮੁਕੰਮਲ ਕਰੇਗੀ। ਉਨਾਂ ਕਿਹਾ,‘‘ ਜੇਕਰ ਅਸੀਂ ਪੰਜਾਬ ਵਿਚ ਵਿੱਤੀ ਸੰਕਟ ਹੋਣ ਦੇ ਬਾਵਜੂਦ ਕਿਸਾਨਾਂ ਲਈ ਇਹ ਸਕੀਮ ਚਲਾ ਸਕਦੇ ਹਾਂ ਤਾਂ ਫਿਰ ਪ੍ਰਕਾਸ਼ ਸਿੰਘ ਬਾਦਲ ਇਹ ਕਿਉਂ ਨਹੀਂ ਕਰ ਸਕਿਆ।’’ ਉਨਾਂ ਕਿਹਾ ਕਿ ਭਾਵੇਂ ਮੁਲਕ ਦੇ ਦੂਜੇ ਸੂਬੇ ਵੀ ਕਿਸਾਨਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਵਿੱਤੀ ਰੂਪ ਵਿਚ ਸਭ ਤੋਂ ਵੱਧ ਰਾਹਤ ਉਨਾਂ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਦੇ ਰਹੀ ਹੈ।

punjab farmerPunjab farmer

ਉਨਾਂ ਦੁਹਰਾਇਆ ਕਿ ਕਰਜ਼ਾ ਰਾਹਤ ਸਿਰਫ ਇਕ ਆਰਜ਼ੀ ਉਪਰਾਲਾ ਹੈ ਜਦਕਿ ਮੁਲਕ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਇਕੋ-ਇਕ ਹੱਲ ਐਮਐਸ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਪੂਰੀ ਤਰਾਂ ਲਾਗੂ ਕਰਨਾ ਹੈ। ਮੁੱਖ ਮੰਤਰੀ ਨੇ 42 ਵਰੇ ਪਹਿਲਾਂ ਸੁਨਾਮ ਵਿਚ ਕੀਤੀ ਪਹਿਲੀ ਚੋਣ ਮੁਹਿੰਮ ਨੂੰ ਚੇਤੇ ਕੀਤਾ ਜੋ ਉਸ ਵੇਲੇ ਪਟਿਆਲਾ ਲੋਕ ਸਭਾ ਹਲਕੇ ਦਾ ਹਿੱਸਾ ਹੁੰਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਇਹ ਦੇਖ ਕੇ ਬਹੁਤ ਖੁਸ਼ੀ ਹੋਈ ਹੈ ਕਿ ਅੱਜ ਵੀ ਲੋਕ ਪਹਿਲਾਂ ਵਾਂਗ ਹੀ ਪਿਆਰ ਕਰਦੇ ਹਨ। ਉਨਾਂ ਨੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਦਾ ਵਾਅਦਾ ਕੀਤਾ। 

Capt. Amrinder singhCapt. Amrinder singh

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ ਅਤੇ ਇਸੇ ਤਹਿਤ ਹੀ ਸਰਕਾਰੀ, ਪ੍ਰਾਈਵੇਟ ਅਤੇ ਸਵੈ-ਰੁਜ਼ਗਾਰ ਵਿਚ ਰੁਜ਼ਗਾਰ ਮੁਹੱਈਆ ਕਰਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰੀ ਖੇਤਰ ਵਿਚ ਹਾਲੇ 1.2 ਲੱਖ ਅਸਾਮੀਆਂ ਖਾਲੀ ਹਨ ਜਿਨ੍ਹਾਂ ਨੂੰ ਅਕਾਲੀਆਂ ਨੇ ਭਰਨ ਦੀ ਬਜਾਏ ਫੰਡ ਤੇ ਵਸੀਲੇ ਹੋਰ ਪਾਸੇ ਲੁਟਾ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਸਾਲ ਵਿਚ ਇਹ ਨੌਕਰੀਆਂ ਨੌਜਵਾਨਾਂ ਨੂੰ ਪੜਾਅਵਾਰ ਦਿੱਤੀਆਂ ਜਾਣਗੀਆਂ। 

Captain Amarinder SinghCaptain Amarinder Singh

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਵੱਲੋਂ ਕੀਤੇ ਪ੍ਰਣ ਤਹਿਤ ਨਸ਼ਾ ਮਾਫੀਏ ਦਾ ਲੱਕ ਤੋੜ ਦਿੱਤਾ ਹੈ। ਉਨਾਂ ਕਿਹਾ ਕਿ ਐਸਆਈ. ਅਤੇ ਪੰਜਾਬ ਪੁਲਿਸ ਵੱਡੀਆਂ ਮੱਛੀਆਂ ਨੂੰ ਹੱਥ ਪਾਉਣ ਵਿਚ ਲੱਗੀਆਂ ਹੋਈਆਂ ਹਨ ਅਤੇ ਇਨਾਂ ਲੋਕਾਂ ਨੂੰ ਲੱਭ ਕੇ ਕਾਬੂ ਕਰਨ ਲਈ ਦੂਜੇ ਉੱਤਰੀ ਭਾਰਤੀ ਸੂਬਿਆਂ ਨਾਲ ਨੇੜਿਓਂ ਤਾਲਮੇਲ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਪੜਣ ਲਈ ਮੋਬਾਈਲ ਦੇਣ ਦਾ ਵਾਅਦਾ ਵੀ ਛੇਤੀ ਹੀ ਪੂਰਾ ਕੀਤਾ ਜਾ ਰਿਹਾ ਹੈ ਅਤੇ ਫੋਨ ਵੰਡਣ ਦਾ ਪਹਿਲਾ ਪੜਾਅ ਇਨਾਂ ਚੋਣਾਂ ਦੇ ਮੁੱਕਣ ਤੋਂ ਤੁਰੰਤ ਬਾਅਦ ਸ਼ੁਰੂ ਕਰ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਤੇ ਦਿਨ ਦਸਵੀਂ ਜਮਾਤ ਦੇ ਆਏ ਨਤੀਜਿਆਂ ਨੇ ਸੂਬੇ ਵਿਚ ਸਿੱਖਿਆ ਦੇ ਸੁਧਾਰ ਲਈ ਉਨਾਂ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਸਿੱਧ ਕਰ ਦਿੱਤਾ ਹੈ।

PSEB PSEB

ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਮਤਿਹਾਨਾਂ ’ਚੋ ਪਾਸ ਹੋਣ ਵਾਲੇ ਦਸਵੀਂ ਦੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਿੱਖਿਆ ਵਿਭਾਗ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਵਾਰ 88.21 ਫੀਸਦੀ ਪਾਸ ਪ੍ਰਤੀਸ਼ਤਤਾ ਦਾ ਰਿਕਾਰਡ ਕਾਇਮ ਹੋਇਆ ਹੈ ਜੋ ਪਿਛਲੇ ਸਾਲ ਨਾਲੋਂ 30 ਫੀਸਦੀ ਵੱਧ ਹੈ।  ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਚੋਣ ਮੁਹਿੰਮ ਦੇ ਚੇਅਰਮੈਨ ਲਾਲ ਸਿੰਘ, ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement