
ਹੋਰ ਕਈ ਦਿਗ਼ਜ ਨੇਤਾ ਵੀ ਰਹੇ ਮੌਜੂਦ
ਸੰਗਰੂਰ ਦੇ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿਲੋਂ ਦੇ ਹਕ ਵਿਚ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਇਕ ਵੱਡੀ ਰੈਲੀ ਨੂੰ ਸੰਬੋਧਨ ਕੀਤਾ ਜਿਸ ਵਿਚ ਪਾਰਟੀ ਦੇ ਕਈ ਵੱਡੇ ਆਗੂ ਮੌਜੂਦ ਰਹੇ। ਇਸ ਰੈਲੀ ਵਿਚ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਪੰਜਾਬ ਦੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਜ਼ਿਲ੍ਹੇ ਦੇ ਵਿਧਾਇਕ ਸ਼ਾਮਲ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਚੋਣਾਂ ਤੋਂ ਬਾਅਦ 350000 ਨੌਜਵਾਨਾਂ ਨੂੰ ਸਮਾਰਟਫੋਨ ਦੇਣ ਜਾ ਰਹੇ ਹਾਂ।
Rally
ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਵਿਚ ਮੈਰਿਟ ਵਿਚ ਆਈਆਂ 10 ਬੱਚੀਆਂ ਨੂੰ ਵੀ ਵਧਾਈ ਦਿੱਤੀ ਅਤੇ ਪੰਜਾਬ ਵਿਚ 13 ਸੀਟਾਂ ’ਤੇ ਜਿੱਤ ਦੀ ਗੱਲ ਵੀ ਕਹੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅੱਜ ਫਿਰ ਸਟੇਜ ’ਤੇ ਕਾਂਗਰਸ ਦਾ ਵਿਰੋਧ ਕਰਨ ਵਾਲਿਆਂ ਨੂੰ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਜੇਕਰ ਤੁਸੀਂ ਸਾਡੀ ਰੈਲੀ ਵਿਚ ਆ ਕੇ ਦਿੱਕਤ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਹੋ ਤਾਂ ਉਸ ਦਾ ਅੰਜ਼ਾਮ ਬੁਰਾ ਹੋਵੇਗਾ। ਅਸੀਂ ਸਖ਼ਤੀ ਨਾਲ ਪੇਸ਼ ਆਵਾਂਗੇ।
BIbi Rajinder Kaur Bhattal
ਦਸ ਦਈਏ ਕਿ ਕੁੱਝ ਦਿਨ ਪਹਿਲਾਂ ਕਾਂਗਰਸ ਦੀ ਜਨਸਭਾ ਵਿਚ ਇਕ ਵਿਅਕਤੀ ਨੇ ਬੀਬੀ ਤੋਂ ਸਵਾਲ ਪੁਛਣਾ ਚਾਹੁੰਦਾ ਸੀ ਜਿਸ ਤੋਂ ਬਾਅਦ ਬੀਬੀ ਨੇ ਉਸ ਦੇ ਥੱਪੜ ਜੜ ਦਿੱਤਾ ਸੀ। ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿਲੋਂ ਨੇ ਭਗਵੰਤ ਮਾਨ ਤੇ ਨਿਸ਼ਾਨਾ ਲਾਉਂਦਿਆ ਕਿਹਾ ਕਿ ਭਗਵੰਤ ਮਾਨ ਸ਼ਰਾਬ ਪੀਂਦੇ ਹਨ ਅਤੇ ਇਸ ਨੇ ਚੁਟਕਲੇ ਸੁਣਾਉਣ ਤੋਂ ਇਲਾਵਾ ਹੋਰ ਕੁੱਝ ਨਹੀਂ ਕੀਤਾ। ਵੋਟਾਂ ਤੋਂ ਬਾਅਦ ਜਿੱਤ ਹਾਸਲ ਕਰਨ ਤੋਂ ਬਾਅਦ ਅਸੀਂ ਫਿਰ ਇੱਥੇ ਹੀ ਇਕੱਠੇ ਹੋਵਾਂਗੇ ਅਤੇ ਇਕ ਰੈਲੀ ਰੱਖਾਂਗੇ।